Jalandhar Encounter News: ਪੰਜਾਬ ਦੇ ਜਲੰਧਰ 'ਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ 'ਚ ਦੋ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ, ਜਦਕਿ ਇਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Ram Lalla Pran Pratishtha: ਵੱਡੀ ਖ਼ਬਰ! ਜਲੰਧਰ 'ਚ ਭਲਕੇ ਪਾਸਪੋਰਟ ਦਫ਼ਤਰਾਂ ਵਿੱਚ ਅੱਧੇ ਦਿਨ ਲਈ ਛੁੱਟੀ


ਇਹ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦਾ ਦੱਸਿਆ ਜਾਂਦਾ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਹ ਮੁਕਾਬਲਾ ਨਾਖਾ ਵਾਲੇ ਬਾਗ ਦੇ ਨਾਲ ਲੱਗਦੀ ਗੁਲਮੋਹਰ ਕਾਲੋਨੀ 'ਚ ਹੋਇਆ। ਇਹ ਇਲਾਕਾ ਭਾਰਗਵ ਕੈਂਪ ਥਾਣੇ ਅਧੀਨ ਆਉਂਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁਲਾਜ਼ਮ ਸੁਰੱਖਿਅਤ ਹੈ।


ਪੁਲਿਸ ਟੀਮ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਤੋਂ ਬਾਅਦ ਮੌਕੇ 'ਤੇ ਭੀੜ ਇਕੱਠੀ ਹੋ ਗਈ। ਇਸ ਦੇ ਨਾਲ ਹੀ ਪੁਲਿਸ ਦੀ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕਾਰ ਦੇ ਸ਼ੀਸ਼ੇ ਟੁੱਟੇ ਹੋਏ ਨਜ਼ਰ ਆ ਰਹੇ ਹਨ।


ਜਲੰਧਰ 'ਚ ਕਾਰ 'ਚ ਸਵਾਰ ਦੋ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਹੋਈ ਗੋਲੀਬਾਰੀ 'ਚ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦੋ ਗੈਂਗਸਟਰ ਸ਼ਹਿਰ 'ਚ ਕਿਸੇ ਦੀ ਰੇਕੀ ਕਰ ਰਹੇ ਹਨ। ਪੁਲਿਸ ਨੇ ਇਨ੍ਹਾਂ ਵਿਅਕਤੀਆਂ ਨੂੰ ਅੱਜ ਸਵੇਰੇ ਜਲੰਧਰ ਵਿੱਚ ਟਰੇਸ ਕੀਤਾ ਗਿਆ ਅਤੇ ਇਹਨਾਂ ਦਾ ਪੁਲਿਸ ਨਾਲ ਮੁਕਾਬਲਾ ਹੋ ਗਿਆ ਜਿਸ ਤੋਂ ਬਾਅਦ ਦੋਵੇਂ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ। ਕਮਿਸ਼ਨਰ ਨੇ ਦੱਸਿਆ ਕਿ ਇਹ ਦੋਵੇਂ ਗੈਂਗਸਟਰ ਬਿਸ਼ਨੋਈ ਗੈਂਗ ਨਾਲ ਸਬੰਧਤ ਸਨ ਅਤੇ ਇਹਨਾਂ ਵਿਅਕਤੀਆਂ ਨੂੰ ਅੱਜ ਸਵੇਰੇ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਵਾਂ ਪਾਸਿਆਂ ਤੋਂ ਲਗਭਗ 16, 17 ਗੋਲੀਆਂ ਚਲਾਈਆਂ ਗਈਆਂ। ਇਸ ਮੁਕਾਬਲੇ ਵਿੱਚ ਕੋਈ ਵੀ ਪੁਲਿਸ ਮੁਲਾਜ਼ਮ ਜ਼ਖਮੀ ਨਹੀਂ ਹੋਇਆ ਹੈ। ਜ਼ਖਮੀ ਗੈਂਗਸਟਰ ਇਸ ਸਮੇਂ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਅਤੇ ਇਨ੍ਹਾਂ ਕੋਲੋਂ ਦੋ ਹਥਿਆਰ ਵੀ ਬਰਾਮਦ ਕੀਤੇ ਗਏ ਹਨ।


ਇਹ ਵੀ ਪੜ੍ਹੋ : Muktsar News: ਕਰਜ਼ੇ ਤੇ ਆਰਥਿਕ ਤੰਗੀ ਨੇ ਇੱਕ ਹੋਰ ਕਿਸਾਨ ਨਿਗਲਿਆ, ਕੀਤੀ ਜੀਵਨ ਲੀਲਾ ਸਮਾਪਤ