Kapurthala Gunpoint Robbery News: ਸੁਲਤਾਨਪੁਰ ਲੋਧੀ ਦੇ ਸਭ ਤੋਂ ਵੱਧ ਭੀੜ ਵਾਲੇ ਇਲਾਕੇ ਚੌਕ ਚੇਲੀਅਨ 'ਚ ਦਿਨ-ਦਿਹਾੜੇ ਪੰਜ ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ (Kapurthala Gunpoint Robbery News) ਅੰਜਾਮ ਦਿੱਤਾ। ਚੌਕ ਚੇਲੀਆ ਨੇੜੇ ਸਥਿਤ ਫਿਊਜ਼ਨ ਮਾਈਕਰੋ ਫਾਈਨਾਂਸ ਕੰਪਨੀ ਦੀ ਬ੍ਰਾਂਚ 'ਚ ਲੁਟੇਰਿਆਂ ਨੇ ਕੈਸ਼ੀਅਰ ਨੂੰ ਬੰਦੂਕ ਦੀ ਨੋਕ 'ਤੇ ਬੰਧਕ ਬਣਾ ਕੇ 72 ਹਜ਼ਾਰ ਰੁਪਏ ਲੁੱਟ ਲਏ। ਲੁਟੇਰੇ ਸ਼ਾਖਾ ਦੇ ਮੁਲਾਜ਼ਮਾਂ ਦੇ ਪੰਜ ਮੋਬਾਈਲ, ਸੀਸੀਟੀਵੀ ਦਾ ਡੀਵੀਆਰ ਵੀ ਲੈ ਗਏ ਹਨ।


COMMERCIAL BREAK
SCROLL TO CONTINUE READING

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਦੂਜੇ ਪਾਸੇ ਇਸ ਮਾਮਲੇ ਵਿੱਚ ਸੁਲਤਾਨਪੁਰ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਪੁਲਿਸ ਟੀਮ ਵੱਲੋਂ ਘਟਨਾ ਵਾਲੀ ਥਾਂ ਦੇ ਨੇੜੇ ਲੱਗੇ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ:

ਲੁੱਟ ਦੀ ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਐਸਪੀ ਸੁਰਿੰਦਰ ਕੁਮਾਰ, ਡੀਐਸਪੀ ਸਤਨਾਮ ਸਿੰਘ ਅਤੇ ਐਸਐਚਓ ਲਖਵਿੰਦਰ ਸਿੰਘ ਪੁਲਿਸ ਫੋਰਸ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਐਸਐਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੈਸ਼ੀਅਰ ਅੰਕੁਸ਼ ਦੇ ਬਿਆਨਾਂ ’ਤੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।


ਇਹ ਵੀ ਪੜ੍ਹੋ: Punjab News: ਪਾਕਿਸਤਾਨ ਤੋਂ ਭਾਰਤ ਆਈ ਪਾਣੀ ਰਾਹੀਂ ਤੈਰਦੀ ਹੋਈ ਇੱਕ ਵਿਅਕਤੀ ਦੀ ਲਾਸ਼