Kapurthala News: ਪੰਜਾਬ ਵਿਚ ਅੱਜਕਲ੍ਹ ਅਜਿਹੀਆਂ ਘਟਨਾਵਾਂ ਸਾਹਮਣੇ ਆਏ ਰਹੀਆਂ ਜਿਸਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ. ਅੱਜ ਤਾਜਾ ਮਾਮਲਾ ਪੰਜਾਬ ਦੇ ਕਪੂਰਥਲਾ ਤੋਂ ਸਾਹਮਣੇ ਆਇਆ ਹੈ ਜਿਥੇ ਗੁਰਦੁਆਰੇ ਗਈ ਔਰਤ ਦੀ ਅਚਾਨਕ ਮੌਤ ਹੋ ਗਈ।  ਪੰਜਾਬ ਦੇ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਈ 65 ਸਾਲਾ ਔਰਤ ਦੀ ਅਚਾਨਕ ਮੌਤ ਹੋ ਗਈ। 


COMMERCIAL BREAK
SCROLL TO CONTINUE READING

ਗੁਰਦੁਆਰੇ ਦੇ ਅੰਦਰ ਜਾਂਦੇ ਸਮੇਂ ਉਹ ਹੇਠਾਂ ਡਿੱਗ ਗਈ ਅਤੇ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਉੱਥੇ ਮੌਜੂਦ ਲੋਕਾਂ ਨੇ ਮਹਿਲਾ ਦੀਆਂ ਲੱਤਾਂ ਅਤੇ ਹੱਥਾਂ ਦੀ ਮਾਲਿਸ਼ ਕੀਤੀ ਤਾਂ ਜੋ ਉਹ ਸਾਹ ਲੈ ਸਕੇ ਪਰ ਅਜਿਹਾ ਨਹੀਂ ਹੋ ਸਕਿਆ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ


ਕਿਵੇਂ ਵਾਪਰੀ ਇਹ ਘਟਨਾ 


ਦਰਅਸਲ  ਔਰਤ ਆਪਣੇ ਪਰਿਵਾਰਕ ਮੈਂਬਰ ਦਾ ਹੱਥ ਫੜ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਆ ਰਹੀ ਹੈ। ਇਸ ਵਿੱਚ ਔਰਤ ਅਚਾਨਕ ਹੇਠਾਂ ਡਿੱਗ ਜਾਂਦੀ ਹੈ। ਇਸ ਤੋਂ ਬਾਅਦ ਨਾਲ ਆਈ ਔਰਤ ਦੇ ਪਰਿਵਾਰਕ ਮੈਂਬਰ ਨੇ ਉਸ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਅਤੇ ਆਸ-ਪਾਸ ਦੇ ਲੋਕਾਂ ਤੋਂ ਮਦਦ ਮੰਗੀ।


ਜਾਣਕਾਰੀ ਅਨੁਸਾਰ ਬਜ਼ੁਰਗ ਔਰਤ ਬੁੱਧਵਾਰ ਦੁਪਹਿਰ ਕਰੀਬ 11.46 ਵਜੇ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਆਈ ਸੀ। ਪਰਿਵਾਰਕ ਮੈਂਬਰ ਵੀ ਉਨ੍ਹਾਂ ਦੇ ਨਾਲ ਸਨ। ਜੋ ਔਰਤ ਦਾ ਹੱਥ ਫੜ ਕੇ ਅੰਦਰ ਲਿਆ ਰਹੇ ਸਨ। ਜਦੋਂ ਉਹ ਦਰਸ਼ਨਾਂ ਲਈ ਜਾਣ ਲੱਗੀ ਤਾਂ ਅਚਾਨਕ ਹੇਠਾਂ ਡਿੱਗ ਗਈ। ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।  


 ਔਰਤ ਨੂੰ ਦਿਲ ਦਾ ਦੌਰਾ ਪਿਆ 


ਔਰਤ ਦੀ ਜਾਂਚ ਕਰਨ ਵਾਲੇ ਡਾਕਟਰਾਂ ਮੁਤਾਬਕ ਔਰਤ ਨੂੰ ਦਿਲ ਦਾ ਦੌਰਾ ਪਿਆ ਹੈ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਹ ਵੀ ਖੁਲਾਸਾ ਹੋਇਆ ਹੈ ਕਿ ਉਹ ਇੱਕ ਕੇਸ ਵਿੱਚ ਬਰੀ ਹੋਣ ਦੇ ਜਸ਼ਨ ਵਿੱਚ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸਾਹਿਬ ਆਈ ਸੀ। ਪਰ ਗੁਰਦੁਆਰੇ ਅੰਦਰ ਜਾਣ ਤੋਂ ਪਹਿਲਾ ਹੀ ਉਸਦੀ ਮੌਤ ਹੋ ਗਈ. ਇਸ ਤੋਂ ਪਹਿਲਾ ਵੀ ਬੀਤੇ ਦਿਨੀ ਇਕ ਔਰਤ ਦੀ ਵਿਆਹ ਵਾਲੇ ਦਿਨ ਮੌਤ ਹੋ ਗਈ ਸੀ।