Kapurthala News: ਦੋ ਸਕੇ ਭਰਾਵਾਂ ਵੱਲੋਂ ਬਿਆਸ ਦਰਿਆ ਵਿੱਚ ਛਾਲ ਮਾਰਨ ਦਾ ਮਾਮਲਾ, 16 ਦਿਨਾਂ ਬਾਅਦ ਛੋਟੇ ਭਰਾ ਦੀ ਮਿਲੀ ਲਾਸ਼
Advertisement
Article Detail0/zeephh/zeephh1853345

Kapurthala News: ਦੋ ਸਕੇ ਭਰਾਵਾਂ ਵੱਲੋਂ ਬਿਆਸ ਦਰਿਆ ਵਿੱਚ ਛਾਲ ਮਾਰਨ ਦਾ ਮਾਮਲਾ, 16 ਦਿਨਾਂ ਬਾਅਦ ਛੋਟੇ ਭਰਾ ਦੀ ਮਿਲੀ ਲਾਸ਼

Kapurthala Case news: ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਸਮੁੱਚੇ ਘਟਨਾਕ੍ਰਮ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।

Kapurthala News: ਦੋ ਸਕੇ ਭਰਾਵਾਂ ਵੱਲੋਂ ਬਿਆਸ ਦਰਿਆ ਵਿੱਚ ਛਾਲ ਮਾਰਨ ਦਾ ਮਾਮਲਾ, 16 ਦਿਨਾਂ ਬਾਅਦ ਛੋਟੇ ਭਰਾ ਦੀ ਮਿਲੀ ਲਾਸ਼

Punjab's Kapurthala Youth Jumps into Beas River News: ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਅਧੀਨ ਪੈਂਦੇ ਗੋਇੰਦਵਾਲ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਬਿਆਸ ਦਰਿਆ 'ਤੇ ਬਣੇ ਪੁਲ ਤੋਂ ਜਿਹੜੇ ਦੋ ਸਕੇ ਭਰਾਵਾਂ ਨੇ ਦਰਿਆ 'ਚ ਛਾਲ ਮਾਰੀ ਸੀ, ਉਨ੍ਹਾਂ ਵਿੱਚੋਂ ਇੱਕ ਦੀ ਲਾਸ਼ 16 ਦਿਨਾਂ ਬਾਅਦ ਜਾ ਕੇ ਮਿਲੀ ਹੈ। 

ਇਸ ਦੌਰਾਨ ਇਹ ਵੀ ਖ਼ਬਰ ਮਿਲੀ ਹੈ ਕਿ ਦੇਰ ਰਾਤ ਉਸਦੀ ਲਾਸ਼ ਸਿਵਲ ਹਸਪਤਾਲ ਪਹੁੰਚਾਈ ਗਈ ਅਤੇ ਹੁਣ ਅੱਜ ਯਾਨੀ ਐਤਵਾਰ ਨੂੰ ਉਸਦਾ ਪੋਸਟਮਾਰਟਮ ਹੋਵੇਗਾ। 

ਫਿਲਹਾਲ ਪੁਲਿਸ ਵੱਲੋਂ ਪਿਤਾ ਅਤੇ ਦੋਸਤ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਕਰੀਬ 16 ਦਿਨ ਪਹਿਲਾਂ ਗੋਇੰਦਵਾਲ ਪੁਲ ਤੋਂ ਬਿਆਸ ਦਰਿਆ ਵਿੱਚ ਛਾਲ ਮਾਰਨ ਵਾਲੇ ਦੋ ਸਕੇ ਭਰਾਵਾਂ ਵਿੱਚੋਂ ਇੱਕ ਜਸ਼ਨਬੀਰ ਸਿੰਘ ਢਿੱਲੋਂ ਦੀ ਲਾਸ਼ ਬਰਾਮਦ ਹੋਈ ਹੈ। 

ਦੂਜੇ ਪਾਸੇ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਵੱਲੋਂ ਮ੍ਰਿਤਕ ਦੇ ਪਿਤਾ ਅਤੇ ਦੋਸਤ ਦੇ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡੀਐਸਪੀ ਸੁਲਤਾਨਪੁਰ ਲੋਧੀ ਵੱਲੋਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਸ਼ਨੀਵਾਰ ਦੇਰ ਸ਼ਾਮ ਤਲਵੰਡੀ ਚੌਧਰੀਆਂ ਦੇ ਮੰਡ ਖੇਤਰ ਦੇ ਨਜ਼ਦੀਕ ਬਿਆਸ ਦਰਿਆ ਦੇ ਕੰਢੇ ਇੱਕ ਕਿਸਾਨ ਦੀ ਮੋਟਰ ਦੇ ਹੇਠਾਂ ਫਸੀ ਨੌਜਵਾਨ ਦੀ ਲਾਸ਼ ਮਿਲੀ ਸੀ, ਜਿਸ ਕਾਰਨ ਇਹ ਕਿਆਸ ਲਗਾਇਆ ਜਾ ਰਿਹਾ ਸੀ ਕਿ ਇਹ ਲਾਸ਼ ਉਨ੍ਹਾਂ ਦੋ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਸਿੰਘ ਵਿੱਚੋਂ ਇੱਕ ਦੀ ਹੈ। ਉਨ੍ਹਾਂ ਨੇ ਕਰੀਬ ਦੋ ਹਫ਼ਤੇ ਪਹਿਲਾਂ ਗੋਇੰਦਵਾਲ ਸਾਹਿਬ ਪੁਲ ਤੋਂ ਦਰਿਆ ਵਿੱਚ ਛਾਲ ਮਾਰ ਦਿੱਤੀ ਸੀ। 

 ਸ਼੍ਰੋਮਣੀ ਅਕਾਲੀ ਦਲ ਨੇ ਕੀਤੀ  ਸੀਬੀਆਈ ਜਾਂਚ ਦੀ ਮੰਗ! 

16 ਦਿਨਾਂ ਬਾਅਦ ਮਾਨਵਜੀਤ ਢਿੱਲੋਂ ਦੇ ਛੋਟੇ ਭਰਾ ਜਸ਼ਨਦੀਪ ਸਿੰਘ ਢਿੱਲੋਂ ਦੀ ਲਾਸ਼ ਬਰਾਮਦ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਸਮੁੱਚੇ ਘਟਨਾਕ੍ਰਮ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੂਰੇ 16 ਦਿਨਾਂ ਤੱਕ ਇਸ ਦਿਲ ਦਹਿਲਾ ਦੇਣ ਵਾਲੀ ਘਟਨਾ 'ਤੇ ਮੁੱਖ ਮੰਤਰੀ, ਸਾਰੇ ਮੰਤਰੀਆਂ ਅਤੇ ਸੱਤਾਧਾਰੀ ਪਾਰਟੀ ਦੇ ਸਾਰੇ ਵਿਧਾਇਕਾਂ ਦੀ ਚੁੱਪ ਨੂੰ ਦੇਖਦੇ ਹੋਏ, ਸੂਬਾ ਪੁਲਿਸ ਤੋਂ ਹੁਣ ਇਨਸਾਫ ਦੀ ਉਮੀਦ ਨਹੀਂ ਕੀਤੀ ਜਾ ਸਕਦੀ। 

ਚੀਮਾ ਨੇ ਇਹ ਵੀ ਕਿਹਾ ਕਿ ਇਹ ਗੱਲ ਪੂਰੀ ਤਰ੍ਹਾਂ ਸਪੱਸ਼ਟ ਹੈ ਕਿ ਪੁਲਿਸ ਵੱਲੋਂ ਦੋਸ਼ੀ ਐਸ.ਐਚ.ਓ ਨਵਦੀਪ ਸਿੰਘ ਨੂੰ ਪੁਲਿਸ ਲਾਈਨ ਭੇਜਣ ਤੋਂ ਸਿਵਾਏ ਸੱਚਾਈ ਦਾ ਪਰਦਾਫਾਸ਼ ਕਰਨ ਲਈ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਦਲਜੀਤ ਚੀਮਾ ਅੱਗੇ ਕਿਹਾ ਕਿ ਅਣਮਨੁੱਖੀ ਅਤੇ ਭਿਆਨਕ ਘਟਨਾ ਨੇ ਪੰਜਾਬ ਦੇ ਥਾਣਿਆਂ ਵਿੱਚ ਮਨੁੱਖੀ ਅਧਿਕਾਰਾਂ ਦੀ ਸਥਿਤੀ ਦਾ ਪਰਦਾਫਾਸ਼ ਕਰ ਦਿੱਤਾ ਹੈ।

ਇਹ ਵੀ ਪੜ੍ਹੋ: Machhiwara News: ਪੰਜਗਰਾਈਆਂ ਮਾਛੀਵਾੜਾ ਸਾਹਿਬ 'ਚ ਅਧਿਆਪਕਾ ਨੇ ਸਕੂਲ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

(For more news apart from Kapurthala News, stay tuned to Zee PHH)

Trending news