Khalistan Supporter Hardeep Singh Nijjar News:  ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਅੱਤਵਾਦੀ ਹਰਪ੍ਰੀਤ ਸਿੰਘ ਨਿੱਝਰ ਦਾ ਕੈਨੇਡਾ 'ਚ ਕਤਲ ਕਰ ਦਿੱਤਾ ਗਿਆ ਹੈ। ਦੋ ਲੋਕਾਂ ਨੇ ਉਸ 'ਤੇ ਗੋਲੀਆਂ ਚਲਾਈਆਂ। ਘਟਨਾ ਸਰੀ ਸਥਿਤ ਗੁਰਦੁਆਰਾ ਸਾਹਿਬ ਦੀ ਹੈ। ਨਿੱਝਰ ਗੁਰਦੁਆਰਾ ਸਾਹਿਬ ਦੇ ਮੁਖੀ ਵੀ ਸਨ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਹਰਦੀਪ ਸਿੰਘ ਕੈਨੇਡਾ ਦੀਆਂ ਕਈ ਸਿਆਸੀ ਪਾਰਟੀਆਂ ਦਾ ਚਹੇਤਾ ਸੀ।


COMMERCIAL BREAK
SCROLL TO CONTINUE READING

ਹਰਪ੍ਰੀਤ ਸਿੰਘ ਨਿੱਝਰ ਮੂਲ ਰੂਪ ਵਿੱਚ ਜਲੰਧਰ ਨੇੜੇ ਦਾ ਰਹਿਣ ਵਾਲਾ ਸੀ ਪਰ ਪਿਛਲੇ ਕਾਫੀ ਸਮੇਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ। ਉਹ ਕਈ ਪਾਬੰਦੀਸ਼ੁਦਾ ਸਿੱਖ ਜਥੇਬੰਦੀਆਂ ਨਾਲ ਜੁੜਿਆ ਹੋਇਆ ਸੀ। ਉਹ ਕੁਝ ਸਮਾਂ ਪਹਿਲਾਂ ਪੰਜਾਬ ਵਿੱਚ ਹਿੰਦੂ ਆਗੂਆਂ ਦੀ ਟਾਰਗੇਟ ਕਿਲਿੰਗ ਵਿੱਚ ਵੀ ਸ਼ਾਮਲ ਸੀ। ਉਹ ਮੁੱਖ ਤੌਰ 'ਤੇ ਬੱਬਰ ਖਾਲਸਾ ਇੰਟਰਨੈਸ਼ਨਲ ਅਤੇ ਸਿੱਖ ਫਾਰ ਜਸਟਿਸ ਲਈ ਕੰਮ ਕਰ ਰਿਹਾ ਸੀ। ਨਿੱਝਰ ਪਾਕਿਸਤਾਨ 'ਚ ਬੈਠੇ ਅੱਤਵਾਦੀਆਂ ਨੂੰ ਹਥਿਆਰ ਅਤੇ ਪੈਸਾ ਮੁਹੱਈਆ ਕਰਵਾਉਂਦਾ ਸੀ ਤਾਂ ਜੋ ਭਾਰਤ ਵਿਰੋਧੀ ਗਤੀਵਿਧੀਆਂ 'ਚ ਆਸਾਨੀ ਨਾਲ ਵਰਤਿਆ ਜਾ ਸਕੇ।


ਇਹ ਵੀ ਪੜ੍ਹੋ: UK News: ਭਾਰਤੀ ਮੂਲ ਦੇ ਵਿਦਿਆਰਥੀ ਨੇ ਔਰਤ ਨਾਲ ਕੀਤਾ ਜਬਰ-ਜਨਾਹ, ਅਦਾਲਤ ਨੇ ਇਹ ਸੁਣਾਈ ਇਹ ਸਜ਼ਾ

ਖੁਫੀਆ ਸੂਤਰਾਂ ਅਨੁਸਾਰ ਨਿੱਝਰ ਪਿਛਲੇ ਇਕ ਸਾਲ ਵਿਚ ਭਾਰਤੀ ਜਾਂਚ ਏਜੰਸੀਆਂ ਲਈ ਹੋਰ ਵੀ ਵੱਡੀ ਸਿਰਦਰਦੀ ਬਣ ਗਿਆ ਸੀ। ਕਿਉਂਕਿ ਉਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਕਾਰਕੁਨਾਂ ਨੂੰ ਵਿਦੇਸ਼ਾਂ ਵਿੱਚ ਰਿਹਾਇਸ਼ ਅਤੇ ਪੈਸਾ ਮੁਹੱਈਆ ਕਰਵਾਉਣਾ ਸ਼ੁਰੂ ਕਰ ਦਿੱਤਾ ਸੀ। NIA ਨੇ ਨਿੱਝਰ 'ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਸੀ।


ਬੀਤੀ ਰਾਤ ਅੱਤਵਾਦੀ ਨਿੱਝਰ ਗੁਰਦੁਆਰੇ ਦੇ ਬਾਹਰ ਪਾਰਕਿੰਗ ਵਿੱਚ ਆਪਣੀ ਕਾਰ ਵਿੱਚ ਸੀ। ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਨਿੱਝਰ ਨੂੰ ਕਾਰ 'ਚੋਂ ਉਤਰਨ ਦਾ ਸਮਾਂ ਨਹੀਂ ਮਿਲਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ ਕੈਨੇਡੀਅਨ ਪੁਲਿਸ ਨੇ ਇਸ ਮਾਮਲੇ ਵਿੱਚ 2 ਪੰਜਾਬੀ ਅਤੇ ਇੱਕ ਚੀਨੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਇਸ ਦੀ ਅਧਿਕਾਰਿਤ ਪੁਸ਼ਟੀ ਨਹੀਂ ਹੋਈ ਹੈ।


ਉਹ ਅੱਤਵਾਦੀ ਸੰਗਠਨ ਸਿੱਖਸ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦਾ ਵੀ ਕਰੀਬੀ ਸੀ। NIA ਨੇ ਹਾਲ ਹੀ 'ਚ 40 ਅੱਤਵਾਦੀਆਂ ਦੀ ਸੂਚੀ ਜਾਰੀ ਕੀਤੀ ਸੀ, ਉਸ 'ਚ ਨਿੱਝਰ ਦਾ ਨਾਂ ਵੀ ਸੀ। ਬਰੈਂਪਟਨ ਸ਼ਹਿਰ ਵਿੱਚ ਖਾਲਿਸਤਾਨ ਦੇ ਹੱਕ ਵਿੱਚ ਰਾਏਸ਼ੁਮਾਰੀ ਕਰਵਾਉਣ ਵਿੱਚ ਵੀ ਉਸਦੀ ਭੂਮਿਕਾ ਸੀ। NIA ਨੇ ਉਸ ਦੇ ਖਿਲਾਫ ਅੱਤਵਾਦੀ ਸਾਜਿਸ਼ ਰਚਣ ਦੇ ਦੋਸ਼ 'ਚ ਚਾਰਜਸ਼ੀਟ ਦਾਇਰ ਕੀਤੀ ਹੈ। ਉਸ ਨੂੰ ਭਗੌੜਾ ਵੀ ਐਲਾਨ ਦਿੱਤਾ ਗਿਆ ਸੀ।