Punjab Train Accident: ਫਤਹਿਗੜ੍ਹ ਸਾਹਿਬ ਰੇਲ ਹਾਦਸਾ; ਡੀਆਰਐਮ ਦਾ ਦਾਅਵਾ ਜਲਦ ਹੀ ਲਾਈਨ ਕਰ ਦਿੱਤੀ ਜਾਵੇਗੀ ਕਲੀਅਰ
Punjab Train Accident: ਫਤਹਿਗੜ੍ਹ ਸਾਹਿਬ ਵਿੱਚ ਰੇਲ ਹਾਦਸਾ ਵਾਪਰ ਗਿਆ। ਦੋ ਗੱਡੀਆਂ ਦੀ ਟੱਕਰ ਹੋ ਗਈ। ਇੱਕ ਮਾਲ ਗੱਡੀ ਦਾ ਇੰਜਣ ਪਲਟ ਗਿਆ ਅਤੇ ਪੈਸੰਜਰੀ ਗੱਡੀ ਨਾਲ ਟਕਰਾ ਗਿਆ।
Punjab Train Accident (ਜਗਮੀਤ ਸਿੰਘ): ਫਤਹਿਗੜ੍ਹ ਸਾਹਿਬ ਵਿੱਚ ਰੇਲ ਹਾਦਸਾ ਵਾਪਰ ਗਿਆ। ਦੋ ਗੱਡੀਆਂ ਦੀ ਟੱਕਰ ਹੋ ਗਈ। ਇੱਕ ਮਾਲ ਗੱਡੀ ਦਾ ਇੰਜਣ ਪਲਟ ਗਿਆ ਅਤੇ ਪੈਸੰਜਰੀ ਗੱਡੀ ਨਾਲ ਟਕਰਾ ਗਿਆ। ਹਾਦਸੇ ਵਿੱਚ 2 ਲੋਕੋ ਪਾਇਲਟ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਉਥੇ ਇਸ ਸਬੰਧੀ ਵਿੱਚ ਡੀਆਰਐਮ ਰੇਲਵੇ ਮਨਦੀਪ ਸਿੰਘ ਭਾਟੀਆ ਨੇ ਕਿਹਾ ਕਿ ਜਲਦ ਹੀ ਲਾਈਨ ਨੂੰ ਕਲੀਅਰ ਕਰ ਦਿੱਤਾ ਜਾਵੇਗਾ।
ਇਸ ਹਾਦਸੇ ਵਿੱਚ ਵੱਡਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਦੂਜੇ ਪਾਸੇ ਅੰਬਾਲਾ ਤੋਂ ਲੁਧਿਆਣਾ ਅਪ ਲਾਈਨ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਅੰਬਾਲਾ ਡਿਵੀਜ਼ਨ ਦੇ ਡੀਆਰਐਮ ਸਮੇਤ ਰੇਲਵੇ, ਜੀਆਰਪੀ ਅਤੇ ਆਰਪੀਐਫ ਦੇ ਸੀਨੀਅਰ ਅਧਿਕਾਰੀ ਵੀ ਮੌਕੇ ਉਤੇ ਪੁੱਜੇ। ਇਸ ਸਬੰਧੀ ਡੀਆਰਐਮ ਰੇਲਵੇ ਮਨਦੀਪ ਸਿੰਘ ਭਾਟੀਆ ਨੇ ਕਿਹਾ ਕਿ ਜਲਦੀ ਹੀ ਲਾਈਨ ਕਲੀਅਰ ਕਰ ਦਿੱਤੀ ਜਾਵੇਗੀ।
ਜਾਣਕਾਰੀ ਅਨੁਸਾਰ ਇਹ ਹਾਦਸਾ ਮਾਲ ਗੱਡੀਆਂ ਲਈ ਬਣਾਏ ਗਏ ਡੀਐਫਸੀਸੀ ਟਰੈਕ ਦੇ ਨਿਊ ਸਰਹਿੰਦ ਸਟੇਸ਼ਨ ਨੇੜੇ ਵਾਪਰਿਆ। ਇੱਥੇ ਪਹਿਲਾਂ ਹੀ ਕੋਲੇ ਨਾਲ ਲੱਦੀ ਇੱਕ ਮਾਲ ਗੱਡੀ ਖੜ੍ਹੀ ਸੀ ਅਤੇ ਉਸੇ ਲਾਈਨ 'ਤੇ ਅੰਬਾਲਾ ਤੋਂ ਆ ਰਹੀ ਇੱਕ ਮਾਲ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ, ਇਹ ਟੱਕਰ ਇੰਨੀ ਭਿਆਨਕ ਸੀ ਕਿ ਪਿੱਛੇ ਤੋਂ ਆ ਰਹੀ ਇੱਕ ਮਾਲ ਗੱਡੀ ਪਹਿਲਾਂ ਤੋਂ ਹੀ ਖੜ੍ਹੀ ਮਾਲ ਗੱਡੀ ਦੀਆਂ ਬੋਗੀਆਂ 'ਤੇ ਚੜ੍ਹ ਗਈ। ਉਥੇ ਦੂਜਾ ਇੰਜਣ ਖੁੱਲ੍ਹ ਕੇ ਪਲਟ ਗਿਆ ਜੋ ਕਿ ਅੰਬਾਲਾ ਤੋਂ ਜੰਮੂ ਤਵੀ ਵੱਲ ਜਾ ਰਹੀ ਪੈਸੰਜਰ ਗੱਡੀ (04681) ਸਮਰ ਸਪੈਸ਼ਲ ਨਾਲ ਵੀ ਟਕਰਾ ਗਈ।
ਇਹ ਵੀ ਪੜ੍ਹੋ : Punjab Politics: ਜਲੰਧਰ ਵੈਸਟ ਤੋਂ ਐਮਐਲਏ ਸ਼ੀਤਲ ਅੰਗੁਰਾਲ ਨੇ ਆਪਣਾ ਅਸਤੀਫਾ ਲਿਆ ਵਾਪਸ
ਗਨੀਮਤ ਇਹ ਰਹੀ ਕਿ ਯਾਤਰੀ ਰੇਲਗੱਡੀ ਵਿਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ, ਹਾਦਸੇ ਵਿਚ ਮਾਲ ਗੱਡੀ ਵਿਚ ਸਵਾਰ ਦੋ ਲੋਕੋ ਪਾਇਲਟ ਜ਼ਖਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਪਹਿਲਾਂ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ ਅਤੇ ਉਥੋਂ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ।
ਇਹੋ ਜਿਹਾ ਹਾਦਸਾ ਓਡੀਸ਼ਾ ਦੇ ਬਾਲਾਸੋਰ ਵਿੱਚ ਪਿਛਲੇ ਸਾਲ ਵਾਪਰਿਆ ਸੀ। ਉਸ ਹਾਦਸੇ 'ਚ ਇਕ ਹੋਰ ਰੇਲਗੱਡੀ ਆਈ ਅਤੇ ਰੇਲਵੇ ਟਰੈਕ 'ਤੇ ਪਹਿਲਾਂ ਤੋਂ ਖੜ੍ਹੀ ਟਰੇਨ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਦੌਰਾਨ ਇੱਕ ਤੀਜਾ ਵਾਹਨ ਉਥੋਂ ਲੰਘ ਰਿਹਾ ਸੀ, ਉਹ ਵੀ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਰੇਲ ਹਾਦਸੇ ਵਿੱਚ 293 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ ਅਤੇ 1000 ਤੋਂ ਵੱਧ ਲੋਕ ਜ਼ਖਮੀ ਹੋ ਗਏ ਸਨ।
ਇਹ ਵੀ ਪੜ੍ਹੋ : Faridkot News: ਪੁਲਿਸ ਤੇ ਨੀਮ ਸੁਰੱਖਿਆ ਬਲਾਂ ਦੀ ਨਿਗਰਾਨੀ 'ਚ ਰੱਖੀਆਂ ਈਵੀਐਮ ਮਸ਼ੀਨਾਂ