Kharar Firing News: ਖਰੜ ਦੇ ਨੇੜਲੇ ਪਿੰਡ ਭਾਗੋ ਮਾਜਰਾ ਵਿੱਚ ਦਿਨ- ਦਿਹਾੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਫਾਈਰਿੰਗ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਨੌਜਵਾਨ ਜ਼ਖ਼ਮੀ ਹੋ ਗਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੋ ਨਕਾਬਪੋਸ਼ ਨੌਜਵਾਨਾਂ ਦੇ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ।


COMMERCIAL BREAK
SCROLL TO CONTINUE READING

ਜਿਹੜੇ ਨੌਜਵਾਨ ਜ਼ਖ਼ਮੀ ਹੋਏ ਹਨ ਉਹਨਾਂ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਅਨੁਜ ਵਾਸੀ ਭਿਵਾਨੀ ਵਜੋਂ ਹੋਈ ਹੈ ਅਤੇ ਜ਼ਖ਼ਮੀ ਵਿਦਿਆਰਥੀ ਦੀ ਪਛਾਣ ਪਵਨੀਤ ਵਜੋਂ ਹੋਈ ਹੈ, ਜੋ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।


ਇਹ ਵੀ ਪੜ੍ਹੋ: Moga Murder News: ਬਜ਼ੁਰਗ ਕਤਲ ਮਾਮਲੇ 'ਚ ਵੱਡਾ ਖੁਲਾਸਾ! ਇਸ ਗਰੁੱਪ ਨੇ ਸੋਸ਼ਲ ਮੀਡੀਆ 'ਤੇ ਲਈ ਜ਼ਿੰਮੇਵਾਰੀ


ਦੋਵੇਂ ਪਿੰਡ ਭਾਗੋਮਾਜਰਾ ਵਿੱਚ ਪੈਂਦੀ ਸਰਪੰਚ ਕਲੋਨੀ ਵਿੱਚ ਇੱਕ ਮਕਾਨ ਵਿੱਚ ਕਿਰਾਏ ’ਤੇ ਰਹਿ ਰਹੇ ਸਨ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਇਕੱਠੇ ਹੋ ਗਏ। ਇਸ ਤੋਂ ਬਾਅਦ ਮੌਕੇ 'ਤੇ ਮੌਜੂਦ ਦੋਵਾਂ ਵਿਦਿਆਰਥੀਆਂ ਨੂੰ ਜ਼ਖਮੀ ਦੇਖ ਕੇ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਖਰੜ ਪਹੁੰਚਾਇਆ ਗਿਆ।


ਉੱਥੇ ਡਾਕਟਰਾਂ ਨੇ ਅਨੁਜ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਗੰਭੀਰ ਜ਼ਖਮੀ ਪਵਨੀਤ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਪੀ.ਜੀ.ਆਈ. ਪਵਨੀਤ ਦਾ ਹੁਣ ਉੱਥੇ ਇਲਾਜ ਚੱਲ ਰਿਹਾ ਹੈ।


ਇਹ ਵੀ ਪੜ੍ਹੋ:Punjab News: ਭਾਰੀ ਮੀਂਹ ਤੋਂ ਬਾਅਦ ਰੇਲਵੇ ਟਰੈਕ ਦੀ ਮੁਰੰਮਤ ਦਾ ਕੰਮ ਜਾਰੀ, ਜਾਣੋ ਕਦੋਂ ਤੱਕ ਸ਼ੁਰੂ ਹੋਣਗੀਆਂ ਟਰੇਨਾਂ 

ਐਤਵਾਰ ਰਾਤ ਨੂੰ ਦੋ ਨੌਜਵਾਨ ਮੂੰਹ 'ਤੇ ਕੱਪੜੇ ਪਾ ਕੇ ਆਏ ਅਤੇ ਕਿਸੇ ਗੱਲ ਨੂੰ ਲੈ ਕੇ ਦੋਵਾਂ ਨਾਲ ਝਗੜਾ ਕਰਨ ਲੱਗੇ। ਇਸ ਦੌਰਾਨ ਅਚਾਨਕ ਨੌਜਵਾਨਾਂ ਨੇ ਪਿਸਤੌਲ ਕੱਢ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਬਾਰੀ ਤੋਂ ਬਚਣ ਲਈ ਨੌਜਵਾਨਾਂ ਨੇ ਆਪਣੇ ਆਪ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਪਰ ਗੋਲੀ ਲੱਗਣ ਨਾਲ ਅਨੁਜ ਅਤੇ ਪਵਨੀਤ ਜ਼ਖਮੀ ਹੋ ਗਏ। ਇਸ ਤੋਂ ਬਾਅਦ ਹਮਲਾਵਰ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।