ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਨੂੰ ਕਥਿਤ ਵਿਅਕਤੀਆਂ ਦੇ ਖਿਲਾਫ ਕਾਰਵਾਈ ਕਰਨ ਲਈ ਕਿਹਾ ਗਿਆ ਸੀ ਪਰ ਪੁਲੀਸ ਵੱਲੋਂ ਇਹ ਕਿਹਾ ਗਿਆ ਸੀ ਕਿ ਉਹ ਜਾਂਚ ਕਰ ਰਹੇ ਹਨ ਤੇ ਜਲਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ.
Trending Photos
Punjab's Kiratpur Sahib news: ਬੀਤੇ ਦਿਨੀਂ ਭੇਤ ਭਰੇ ਹਲਾਤਾਂ ਵਿੱਚ ਲਾਪਤਾ ਹੋਏ ਕੀਰਤਪੁਰ ਸਾਹਿਬ ਦੇ ਨੌਜਵਾਨ ਦੀ ਲਾਸ਼ ਅੱਜ ਯਾਨੀ ਸ਼ੁਕਰਵਾਰ ਸਰਹਿੰਦ ਨੇੜਿਓਂ ਨਹਿਰ ਵਿੱਚੋਂ ਮਿਲਣ ਤੋਂ ਬਾਅਦ ਪਰਿਵਾਰ ਵਾਲਿਆਂ ਵੱਲੋਂ ਅਤੇ ਸਥਾਨਕ ਵਾਸੀਆਂ ਵੱਲੋਂ ਆਰੋਪੀਆਂ ਖਿਲਾਫ ਕਾਰਵਾਈ ਕਰਨ ਨੂੰ ਲੈ ਕੇ ਕੀਰਤਪੁਰ ਸਾਹਿਬ ਦੇ ਪੁਲਿਸ ਸਟੇਸ਼ਨ ਦੇ ਬਾਹਰ ਧਰਨਾ ਲਗਾਇਆ ਗਿਆ।
ਇਸ ਤੋਂ ਬਾਅਦ ਪਰਿਵਾਰ ਮੈਂਬਰਾਂ ਵੱਲੋਂ ਚੰਡੀਗੜ੍ਹ-ਊਨਾ ਹਾਈਵੇ 'ਤੇ ਜਾਮ ਲਗਾ ਕੇ ਇਸ ਮਾਮਲੇ 'ਚ ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਕੁਝ ਵਿਅਕਤੀਆਂ ਦੇ ਖਿਲਾਫ ਕਾਰਵਾਈ ਕਰ ਇਨਸਾਫ਼ ਦੀ ਮੰਗ ਕੀਤੀ ਗਈ।
ਮ੍ਰਿਤਕ ਨੌਜਵਾਨ ਵੱਲੋਂ ਆਪਣੇ ਫੋਨ ਤੋਂ ਇੱਕ ਮੈਸੇਜ ਟਾਈਪ ਕਰ ਆਪਣੇ ਵਾਰਡ ਦੇ ਐਮ.ਸੀ ਹਿਮਾਂਸ਼ੂ ਟੰਡਨ ਤੇ ਸ਼ਿਵ ਸੈਨਾ ਆਗੂ ਗੁਰਪ੍ਰੀਤ ਸਿੰਘ ਲਾਡੀ ਨੂੰ ਭੇਜਿਆ ਗਿਆ ਸੀ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲਾ ਪ੍ਰਧਾਨ ਕਮਿੱਕਰ ਸਿੰਘ ਡਾਢੀ ਅਤੇ 2 ਹੋਰ ਦੇ ਨਾਮ ਦਾ ਜ਼ਿਕਰ ਕੀਤਾ ਗਿਆ ਸੀ ਕਿ ਇਹਨਾ ਦੀ ਵਜਾਹ ਕਰਕੇ ਉਹ ਖੁਦਕੁਸ਼ੀ ਕਰ ਰਿਹਾ ਹੈ ਤੇ ਉਸਦੀ ਮੌਤ ਦੇ ਜ਼ਿੰਮੇਦਾਰ ਇਹ ਤਿੰਨ ਵਿਅਕਤੀ ਹੋਣਗੇ।
ਉਧਰ ਪੁਲਿਸ ਵੱਲੋਂ ਮਾਮਲਾ ਦਰਜ ਨਾ ਕਰਨ ਦੇ ਵਿਰੋਧ ਵਿੱਚ ਸਥਾਨਕ ਲੋਕਾਂ ਤੇ ਪਰਿਵਾਰ ਵਾਲਿਆਂ ਵੱਲੋਂ ਚੰਡੀਗੜ੍ਹ-ਊਨਾ ਹਾਈਵੇ ਤਿੰਨ ਘੰਟੇ ਜਾਮ ਕਰਨ ਤੋਂ ਬਾਅਦ ਪੁਲਿਸ ਵਲੋਂ ਤਿੰਨ ਅਰੋਪੀਆਂ ਤੇ ਆਈਪੀਐਸ ਦੀ ਧਾਰਾ 306, 34 ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਜਾਮ ਖੋਲ ਦਿੱਤਾ ਗਿਆ।
ਇਹ ਵੀ ਪੜ੍ਹੋ: Boxer Kaur Singh Death News: ਨਹੀਂ ਰਹੇ ਓਲੰਪੀਅਨ ਮੁੱਕੇਬਾਜ ਪਦਮ ਸ਼੍ਰੀ ਕੌਰ ਸਿੰਘ ਖਨਾਲ!
ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਨੂੰ ਕਥਿਤ ਵਿਅਕਤੀਆਂ ਦੇ ਖਿਲਾਫ ਕਾਰਵਾਈ ਕਰਨ ਲਈ ਕਿਹਾ ਗਿਆ ਸੀ ਪਰ ਪੁਲੀਸ ਵੱਲੋਂ ਇਹ ਕਿਹਾ ਗਿਆ ਸੀ ਕਿ ਉਹ ਜਾਂਚ ਕਰ ਰਹੇ ਹਨ ਤੇ ਜਲਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਅੱਜ ਉਕਤ ਨੌਜਵਾਨ ਦੀ ਲਾਸ਼ ਸਰਹਿੰਦ ਨਹਿਰ ਵਿੱਚੋਂ ਮਿਲੀ ਹੈ ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰਾਂ ਵੱਲੋਂ ਕੀਰਤਪੁਰ ਸਾਹਿਬ ਦੇ ਪੁਲੀਸ ਥਾਣੇ ਦੇ ਬਾਹਰ ਪਹਿਲਾਂ ਧਰਨਾ ਲਗਾਇਆ ਗਿਆ ਤੇ ਉਸ ਉਪਰੰਤ ਚੰਡੀਗੜ੍ਹ-ਊਨਾ ਮੁੱਖ ਮਾਰਗ ਨੂੰ ਤਿੰਨ ਘੰਟੇ ਜਾਮ ਕੀਤਾ ਗਿਆ।
ਇਹ ਵੀ ਪੜ੍ਹੋ: Parkash Singh Badal Antim Darshan: ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪੁੱਜੇ PM ਮੋਦੀ
(For more news apart from Punjab's Kiratpur Sahib, stay tuned to Zee PHH)