Punjab Internet Suspend:  ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਪੰਜਾਬ ਵਿੱਚ ਇੰਟਰਨੈਟ ਸੇਵਾਵਾਂ ਵਿੱਚ ਪਾਬੰਦੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਦਰਅਸਲ ਹਰਿਆਣਾ ਦੇ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਇੰਟਰਨੈਟ ਮੁਕੰਮਲ ਰੂਪ ਨਾਲ ਠੱਪ ਕਰ ਦਿੱਤਾ ਗਿਆ ਹੈ। ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਕੇਂਦਰ ਨੇ ਪੰਜਾਬ ਦੇ 7 ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਬਠਿੰਡਾ, ਮਾਨਸਾ, ਮੋਹਾਲੀ ਅਤੇ ਮੁਕਤਸਰ ਦੇ ਕੁਝ ਹਿੱਸਿਆਂ ਵਿੱਚ 24 ਫਰਵਰੀ ਤੱਕ ਇੰਟਰਨੈੱਟ ਬੰਦ ਕਰ ਦਿੱਤਾ ਹੈ। ਸ਼ਾਮ ਨੂੰ ਚੰਡੀਗੜ੍ਹ ਵਿੱਚ ਕੇਂਦਰ-ਕਿਸਾਨਾਂ ਦੀ ਮੀਟਿੰਗ ਹੋਵੇਗੀ। ਇਹ ਚੌਥੀ ਗੱਲਬਾਤ ਹੈ। ਇਸ ਤੋਂ ਪਹਿਲਾਂ 3 ਮੀਟਿੰਗਾਂ (8, 12 ਅਤੇ 15 ਫਰਵਰੀ) ਬੇ-ਨਤੀਜਾ ਰਹੀਆਂ ਸਨ। ਇਸ ਮੀਟਿੰਗ ਵਿੱਚ ਕੋਈ ਫੈਸਲਾ ਨਾ ਹੋਣ ਉਤੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ।


ਇਹ ਵੀ ਪੜ੍ਹੋ : Punjab Farmers Protest Live: ਕਿਸਾਨ ਅੰਦੋਲਨ 6ਵੇਂ ਦਿਨ 'ਚ ਦਾਖ਼ਲ; ਹਰਿਆਣਾ 'ਚ 19 ਫਰਵਰੀ ਤੱਕ ਇੰਟਰਨੈਟ ਬੰਦ


ਹਰਿਆਣਾ ਵਿੱਚ ਭਾਰਤੀ ਕਿਸਾਨ ਯੂਨੀਅਨ (ਚੜੂਨੀ ਗਰੁੱਪ) ਨੇ ਦੁਪਹਿਰ ਨੂੰ ਕੁਰੂਕਸ਼ੇਤਰ ਵਿੱਚ ਕਿਸਾਨ-ਖਾਪ ਪੰਚਾਇਤ ਬੁਲਾਈ ਹੈ। ਇੱਥੋਂ ਹੀ ਹਰਿਆਣਾ ਵਿੱਚ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਜਾਵੇਗਾ। ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ 19 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਇੰਟਰਨੈੱਟ ਬੰਦ ਰਹੇਗਾ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਸ਼ਾਮਲ ਹਨ।


ਕਿਸਾਨ ਅੰਦੋਲਨ ਦਾ ਅੱਜ ਐਤਵਾਰ (18 ਫਰਵਰੀ) ਛੇਵਾਂ ਦਿਨ ਹੈ। ਦਿੱਲੀ ਮਾਰਚ ਲਈ ਰਵਾਨਾ ਹੋਏ ਕਿਸਾਨ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਫਸੇ ਹੋਏ ਹਨ। ਇਸ ਅੰਦੋਲਨ ਦੌਰਾਨ ਹੁਣ ਤੱਕ ਇੱਕ ਕਿਸਾਨ ਅਤੇ ਸਬ ਇੰਸਪੈਕਟਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਚੁੱਕੀ ਹੈ। ਸ਼ਾਮ ਨੂੰ ਚੰਡੀਗੜ੍ਹ ਵਿੱਚ ਕੇਂਦਰ-ਕਿਸਾਨਾਂ ਦੀ ਮੀਟਿੰਗ ਹੋਵੇਗੀ। ਇਹ ਚੌਥੀ ਗੱਲਬਾਤ ਹੈ। ਇਸ ਤੋਂ ਪਹਿਲਾਂ 3 ਮੀਟਿੰਗਾਂ (8, 12 ਅਤੇ 15 ਫਰਵਰੀ) ਬੇ-ਨਤੀਜਾ ਰਹੀਆਂ ਸਨ। ਇਸ ਮੀਟਿੰਗ ਵਿੱਚ ਕੋਈ ਫੈਸਲਾ ਨਾ ਹੋਣ ਉਤੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ।


 


ਇਹ ਵੀ ਪੜ੍ਹੋ : Kisan Andolan 2.0: ਅੱਜ ਦੀ ਮੀਟਿੰਗ ਕਰੇਗੀ ਤੈਅ; ਕਿਸਾਨ ਦਿੱਲੀ ਜਾਣਗੇ ਜਾਂ ਵਾਪਸ ਆਉਣਗੇ, ਪੰਧੇਰ ਦਾ ਵੱਡਾ ਬਿਆਨ ਆਇਆ ਸਾਹਮਣੇ