Punjab Kisan Andolan: ਡੱਲੇਵਾਲ ਦਾ ਵੱਡਾ ਬਿਆਨ- ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਵਾਲੀ ਨਹੀਂ
Punjab Kisan Andolan: ਤਰਨਤਾਰਨ, ਗੁਰਦਾਸਪੁਰ, ਪਠਾਨਕੋਟ ਸਮੇਤ ਆਸ-ਪਾਸ ਦੇ ਇਲਾਕਿਆਂ ਦੇ ਕਿਸਾਨ ਵੀ ਬਾਹਰ ਆਉਣ ਲੱਗੇ ਹਨ। ਕਿਸਾਨਾਂ ਨੇ ਦਿੱਲੀ (Punjab Kisan Andolan) ਜਾਣ ਦੀ ਪੂਰੀ ਤਿਆਰੀ ਕਰ ਲਈ ਹੈ।
Punjab Kisan Andolan/ਜਗਮੀਤ ਸਿੰਘ: ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਵਿਚਾਲੇ ਅੱਜ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਲੈ ਕੇ ਵੱਡੀ ਗੱਲ ਕਹੀ ਹੈ। ਉਹਨਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਨਵੀਆਂ ਮੰਗਾਂ ਨਹੀਂ ਹਨ ਸਗੋਂ ਜਿਹਨਾਂ ਉੱਤੇ ਸਰਕਾਰਾਂ ਵੱਲੋਂ ਉਹਨਾਂ ਨਾਲ ਸਹਿਮਤੀ ਪ੍ਰਗਟਾਈ ਗਈ ਹੈ। ਉਸੇ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਉਹਨਾਂ ਦੇ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਹ ਕਹਿਣਾ ਸੀ , ਉਹ ਅੱਜ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪਹੁੰਚੇ ਸਨ।
ਉੱਥੇ ਹੀ ਜਗਜੀਤ ਸਿੰਘ ਡੱਲੇਵਾਲ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਜੋ ਬੈਰੀਕੇਡਿੰਗ ਕੀਤੀ ਗਈ ਹੈ ਉਸ ਤੋਂ ਲੱਗਦਾ ਹੈ ਕਿ ਸਰਕਾਰ ਉਹਨਾਂ ਦੀਆਂ ਮੰਨਿਆ ਹੋਈਆਂ ਮੰਗਾਂ ਨੂੰ ਲਾਗੂ ਕਰਨਾ ਨਹੀਂ ਚਾਹੁੰਦੀ ਤਾਂ ਕਰਕੇ ਇਸ ਤਰ੍ਹਾਂ ਦੇ ਕਦਮ ਪੁੱਟੇ ਜਾ ਰਹੇ ਹਨ।
ਇਹ ਵੀ ਪੜ੍ਹੋ: Punjab Kisan Andolan: ਕਿਸਾਨਾਂ ਨੇ ਖਿੱਚੀ ਤਿਆਰੀ! ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਲੋਕ ਹੋ ਰਹੇ ਪਰੇਸ਼ਾਨ
ਉਹਨਾਂ ਨੇ ਕਿਹਾ ਕਿ 13 ਫਰਵਰੀ ਨੂੰ ਦਿੱਲੀ ਜਾਣ ਦੇ ਐਲਾਨ ਦੇ ਬਾਅਦ ਹਰਿਆਣਾ ਵੀ ਇਸ ਕਾਲ ਦਾ ਪੂਰੇ ਜ਼ੋਰ ਸ਼ੋਰ ਨਾਲ ਸਮਰਥਨ ਕਰੇਗਾ। ਕਿਸਾਨਾਂ ਦੇ ਵਲੋਂ ਪੱਕੇ ਮੋਰਚੇ ਤੇ ਗੱਲਬਾਤ ਕਰਦੇ ਹੋਏ ਡੱਲੇਵਾਲ ਨੇ ਕਿਹਾ ਕਿ ਉਹਨਾਂ ਦਾ ਕੋਈ ਇਰਾਦਾ ਨਹੀਂ ਹੈ ਕਿ ਉਹ ਪੱਕਾ ਮੋਰਚਾ ਦਿੱਲੀ ਵਿੱਚ ਲਗਾ ਕੇ ਬੈਠਣ ਪਰ ਜਿਸ ਤਰ੍ਹਾਂ ਪਹਿਲਾਂ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਨੂੰ ਅਣਦੇਖਿਆ ਕੀਤਾ ਗਿਆ ਸੀ, ਉਸਨੂੰ ਦੇਖਦੇ ਹੋਏ ਉਹਨਾਂ ਵਲੋਂ ਪੁਰੀ ਤਿਆਰੀ ਕੀਤੀ ਗਈ ਹੈ। ਚੰਡੀਗੜ੍ਹ ਵਿਚ ਹੋ ਰਹੀ ਮੀਟਿੰਗ ਤੋਂ ਬਾਅਦ ਕੋਈ ਅਗਲਾ ਫੈਸਲਾ ਲਿਆ ਜਾਵੇਗਾ।
ਉੱਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਨੌਜਵਾਨ ਯੂਨੀਅਨ ਦੇ ਸੰਸਥਾਪਕ ਅਭਿਮਨਿਊ ਗੌੜ ਨੇ ਕਿਹਾ ਕਿ ਕਿਸਾਨਾਂ ਦੇ ਵੱਲੋਂ ਇੱਕ ਇਤਿਹਾਸਿਕ ਪ੍ਰੋਗਰਾਮ ਹੋਣ ਜਾ ਰਿਹਾ ਹੈ। ਜਿਸ ਦੇ ਵਿੱਚ ਨੌਜਵਾਨ ਕਿਸਾਨ ਵੀ ਭਾਗ ਲੈ ਰਹੇ ਹਨ ਉੱਥੇ ਹੀ ਉਹਨਾਂ ਨੇ ਕਿਹਾ ਕਿ ਪਰ ਕੇਂਦਰ ਸਰਕਾਰ ਕਿਸਾਨਾ ਦੇ ਨਾਲ ਧੱਕਾ ਕਰ ਰਹੀ ਤੇ ਹਰਿਆਣਾ ਦੇ ਵਿੱਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Farmers Protest: ਕੀ ਹੈ ਧਾਰਾ 144? ਪੂਰੀ ਦਿੱਲੀ 'ਚ ਲਾਗੂ, ਕਿਸਾਨਾਂ ਦੇ ਮਾਰਚ ਨੂੰ ਲੈ ਕੇ ਪੁਲਿਸ ਅਲਰਟ