Kotkapura Firing Case: ਸੁਖਬੀਰ ਬਾਦਲ ਤੇ ਸੁਮੇਧ ਸੈਣੀ ਖਿਲਾਫ਼ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਹੋਇਆ ਪੇਸ਼
Advertisement
Article Detail0/zeephh/zeephh1667351

Kotkapura Firing Case: ਸੁਖਬੀਰ ਬਾਦਲ ਤੇ ਸੁਮੇਧ ਸੈਣੀ ਖਿਲਾਫ਼ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਹੋਇਆ ਪੇਸ਼

ਇਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal), ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal), ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ (Sumedh Saini) ਸਣੇ 8 ਲੋਕਾਂ ਦੇ ਨਾਮ ਸ਼ਾਮਿਲ ਕੀਤੇ ਗਏ ਸਨ। 

Kotkapura Firing Case: ਸੁਖਬੀਰ ਬਾਦਲ ਤੇ ਸੁਮੇਧ ਸੈਣੀ ਖਿਲਾਫ਼ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਹੋਇਆ ਪੇਸ਼

Punjab's Kotkapura Firing Case Latest News Today: ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪੁਲਿਸ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਅਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ (Sukhbir Singh Badal) ਤੇ ਸੁਮੇਧ ਸੈਣੀ (Sumedh Saini) ਦੇ ਖਿਲਾਫ਼ 2400 ਪੇਜ਼ ਦਾ ਸਪਲੀਮੈਂਟਰੀ ਚਲਾਨ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। 

ਦੱਸ ਦਈਏ ਕਿ ਫਰੀਦਕੋਟ ਕੋਟਕਪੂਰਾ ਗੋਲੀ ਕਾਂਡ ਵਿੱਚ ਦਰਜ 2 ਐਫ.ਆਈ.ਆਰ., ਜਿਸ ਵਿੱਚ 129/18 ਅਤੇ 192/15 ਦੀ ਜਾਂਚ ਕਰ ਰਹੀ ਐਸ.ਆਈ.ਟੀ ਵੱਲੋਂ ਮੰਗਲਵਾਰ ਨੂੰ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ। 

ਇਸ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਐਫਆਈਆਰ ਵਿੱਚ ਕੁਝ ਨਵੇਂ ਤੱਥ ਸਾਹਮਣੇ ਆਏ ਹਨ। ਇਸ ਕਰਕੇ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ, ਜਿਸ ਦੇ ਕਰੀਬ 5-5 ਹਿੱਸੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਨਵਾਂ ਮੁਲਜ਼ਮ ਨਹੀਂ ਬਣਾਇਆ ਗਿਆ ਹੈ। 

ਉਨ੍ਹਾਂ ਹੋਰ ਕਿਹਾ ਕਿ ਅਜੇ ਵੀ ਜਾਂਚ ਜਾਰੀ ਹੈ ਅਤੇ ਜਿਵੇਂ ਹੀ ਕੋਈ ਨਵੇਂ ਤੱਥ ਸਾਹਮਣੇ ਆਉਣਗੇ ਤਾਂ ਉਸਦੇ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ 24 ਫਰਵਰੀ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਐਸਆਈਟੀ ਵੱਲੋਂ ਫਰੀਦਕੋਟ ਦੀ ਅਦਾਲਤ ਵਿੱਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ। 

ਇਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal), ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal), ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ (Sumedh Saini) ਸਣੇ 8 ਲੋਕਾਂ ਦੇ ਨਾਮ ਸ਼ਾਮਿਲ ਕੀਤੇ ਗਏ ਸਨ। 

ਇਹ ਵੀ ਪੜ੍ਹੋ: PRTC Bus Timing News: ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੀਆਂ ਬੱਸਾਂ ਦਾ ਬਦਲਿਆ ਸਮਾਂ, ਜਾਣੋ ਡਿਟੇਲ

ਇਸ ਮਾਮਲੇ ਵਿੱਚ IPC ਦੀ ਧਾਰਾਵਾਂ 307, 153, 119, 109, 34, 201, 217, 218, 167, 193, 465, 466, 471, 427, 120B IPC, 25/27 -54/59 ਆਰਮਸ ਐਕਟ ਜੋੜੀਆਂ ਗਈਆ ਹਨ। 

SIT ਵੱਲੋਂ ਪੇਸ਼ ਕੀਤੇ ਗਏ ਚਲਾਨ 'ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਤੋਂ ਇਲਾਵਾ ਆਈ.ਜੀ.ਪਰਮ ਰਾਜ ਉਮਰਾਨੰਗਲ, ਡੀ.ਆਈ.ਜੀ. ਅਮਰ ਸਿੰਘ ਚਾਹਲ, ਐੱਸ.ਐੱਸ.ਪੀ. ਸੁਖਮੰਦਰ ਸਿੰਘ ਮਾਨ, ਐਸਐਸਪੀ ਚਰਨਜੀਤ ਸਿੰਘ, ਐਸਐਚਓ ਗੁਰਦੀਪ ਸਿੰਘ ਦੇ ਨਾਮ ਸ਼ਾਮਿਲ ਹਨ। 

ਇਹ ਵੀ ਪੜ੍ਹੋ: Punjab News: ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਦੇ ਘਰ ਲੋਕਾਂ ਨੇ ਕੀਤੀ ਭੰਨਤੋੜ; ਸਥਿਤੀ ਤਣਾਅਪੂਰਨ

(For more news apart from Punjab's Kotkapura Firing Case Latest News Today, stay tuned to Zee PHH)

Trending news