Punjab News: 'ਸਾਨੂੰ ਪ੍ਰਤਾਪ ਸਿੰਘ ਬਾਜਵਾ ਤੋਂ ਚੰਡੀਗੜ੍ਹ ਲਈ ਸਰਟੀਫਿਕੇਟ ਲੈਣ ਦੀ ਕੋਈ ਲੋੜ ਨਹੀਂ,' ਕੁਲਦੀਪ ਸਿੰਘ ਧਾਲੀਵਾਲ ਦਾ ਬਿਆਨ
Advertisement
Article Detail0/zeephh/zeephh1778263

Punjab News: 'ਸਾਨੂੰ ਪ੍ਰਤਾਪ ਸਿੰਘ ਬਾਜਵਾ ਤੋਂ ਚੰਡੀਗੜ੍ਹ ਲਈ ਸਰਟੀਫਿਕੇਟ ਲੈਣ ਦੀ ਕੋਈ ਲੋੜ ਨਹੀਂ,' ਕੁਲਦੀਪ ਸਿੰਘ ਧਾਲੀਵਾਲ ਦਾ ਬਿਆਨ

Punjab's Kuldeep Singh Dhaliwal vs Partap Singh Bajwa news: ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਚੰਡੀਗੜ੍ਹ ਪੰਜਾਬ ਦਾ ਹੱਕ ਹੈ ਅਤੇ ਚੰਡੀਗੜ੍ਹ ਦੀ ਲੜਾਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੜੀ ਜਾਵੇਗੀ।

Punjab News: 'ਸਾਨੂੰ ਪ੍ਰਤਾਪ ਸਿੰਘ ਬਾਜਵਾ ਤੋਂ ਚੰਡੀਗੜ੍ਹ ਲਈ ਸਰਟੀਫਿਕੇਟ ਲੈਣ ਦੀ ਕੋਈ ਲੋੜ ਨਹੀਂ,' ਕੁਲਦੀਪ ਸਿੰਘ ਧਾਲੀਵਾਲ ਦਾ ਬਿਆਨ

Punjab's Kuldeep Singh Dhaliwal vs Partap Singh Bajwa news: ਚੰਡੀਗੜ੍ਹ ਸਬੰਧੀ ਪ੍ਰਤਾਪ ਸਿੰਘ ਬਾਜਵਾ ਦੇ ਟਵੀਟ 'ਤੇ ਸਿਆਸਤ ਭੱਖ ਗਈ ਹੈ ਅਤੇ ਹੁਣ ਇਸ ਨੂੰ ਲੈ ਕੇ ਕਈ ਲੋਕ ਹੁਣ ਆਪਣੀ ਪ੍ਰਤੀਕ੍ਰਿਆਵਾਂ ਦੇ ਰਹੇ ਹਨ। ਪ੍ਰਤਾਪ ਬਾਜਵਾ ਹੀ ਨਹੀਂ ਸਗੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ CM ਭਗਵੰਤ ਮਾਨ (Punjab CM Bhagwant Mann news)'ਤੇ ਨਿਸ਼ਾਨਾ ਸਾਧਿਆ ਸੀ। 

ਅਜਿਹੇ 'ਚ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਨੂੰ ਪ੍ਰਤਾਪ ਸਿੰਘ ਬਾਜਵਾ ਤੋਂ ਚੰਡੀਗੜ੍ਹ ਲਈ ਸਰਟੀਫਿਕੇਟ ਲੈਣ ਦੀ ਕੋਈ ਲੋੜ ਨਹੀਂ ਹੈ, ਪ੍ਰਤਾਪ ਸਿੰਘ ਬਾਜਵਾ ਦੱਸਣ ਕਿ ਜਦੋਂ ਕਾਂਗਰਸ ਦੀ ਸਰਕਾਰ ਸੀ ਤਾਂ ਸਾਨੂੰ ਚੰਡੀਗੜ੍ਹ ਕਿਸ ਨੇ ਨਹੀਂ ਦਿੱਤਾ, ਪਰ ਕਾਂਗਰਸ ਇਸ ਮਾਮਲੇ ਵਿੱਚ ਚਲਾਕ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਖਤਮ ਹੋ ਚੁੱਕੀ ਹੈ ਅਤੇ ਚੰਡੀਗੜ੍ਹ ਪੰਜਾਬ ਦਾ ਹੱਕ ਹੈ ਅਤੇ ਚੰਡੀਗੜ੍ਹ ਦੀ ਲੜਾਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੜੀ ਜਾਵੇਗੀ।

ਦੱਸ ਦਈਏ ਕਿ "ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਰਿਆਣਾ ਨੂੰ ਵਿਧਾਨ ਸਭਾ ਬਣਾਉਣ ਲਈ 10 ਏਕੜ ਜ਼ਮੀਨ ਦੇਣ ਦਾ ਫੈਸਲਾ ਬੇਹੱਦ ਨਿੰਦਣਯੋਗ ਹੈ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸੇ ਨਾ ਕਿਸੇ ਤਰੀਕੇ ਨਾਲ ਚੰਡੀਗੜ੍ਹ 'ਤੇ ਪੰਜਾਬ ਦੇ ਦਾਅਵੇ ਦੀ ਉਲੰਘਣਾ ਕਰਨ 'ਤੇ ਤੁਲੀ ਹੋਈ ਹੈ। ਹਾਲਾਂਕਿ, ਪੰਜਾਬ ਸਰਕਾਰ ਰਾਜਧਾਨੀ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਵਿੱਚ ਵੀ ਪੂਰੀ ਤਰ੍ਹਾਂ ਨਾਕਾਮ ਰਹੀ ਹੈ।" 

ਇਹ ਵੀ ਪੜ੍ਹੋ: Punjab news: 'ਕੀ ਪੰਜਾਬ ਸਿਰਫ ਡੁੱਬਣ ਲਈ ਬਣਿਆ ਹੈ? ਹੁਣ ਪਾਣੀ ਲੈ ਲੈਣ ਹਰਿਆਣਾ ਤੇ ਰਾਜਸਥਾਨ!' ਪੰਜਾਬ CM ਭਗਵੰਤ ਮਾਨ ਦਾ ਬਿਆਨ

ਇਸ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ। ਹਾਲਾਂਕਿ CM ਮਾਨ ਵੱਲੋਂ ਵਿਰੋਧੀਆਂ ਨੂੰ ਢੁਕਵਾਂ ਜਵਾਬ ਦਿੱਤਾ ਗਿਆ।  

CM ਮਾਨ (Punjab CM Bhagwant Mann news) ਨੇ ਕਿਹਾ, "ਪੰਜਾਬ ਕਾਂਗਰਸ ਦੀ “ਭਾਜਪਾ”ਇਕਾਈ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਜੀ, ਬਚੀ ਖੁਚੀ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਜੀ.ਸ੍ਰੋਮਣੀ ਖਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜੀ.. ਮੈਂ ਏਸ ਵਕਤ ਪੰਜਾਬ ਦੇ ਲੋਕਾਂ ਦੀ ਕੁਦਰਤੀ ਆਫ਼ਤ ਚ ਬਾਂਹ ਫੜ ਰਿਹਾ ਹਾਂ.. ਮੈਨੂੰ ਮੇਰੇ ਲੋਕਾਂ ਦੀ ਮਦਦ ਕਰ ਲੈਣ ਦਿਓ..ਬੱਸ ਆ ਕੇ ਥੋਡੇ ਨਾਲ ਰਾਜਨੀਤੀ ਦੀ ਗੱਲ ਕਰਾਂਗਾ..." 

(For more news apart from Punjab's Kuldeep Singh Dhaliwal vs Partap Singh Bajwa news, stay tuned to Zee PHH)

Trending news