Punjab News: ਪੰਜਾਬ `ਚ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਮੋਡਿਊਲ ਦਾ ਪਰਦਾਫਾਸ਼, 13 ਹਥਿਆਰ ਬਰਾਮਦ
Ludhiana Gangsters Update News: ਉਹਨਾਂ ਨੇ ਅੱਗ ਦੱਸਿਆ ਕਿ ਇਹ ਕਾਰਵਾਈ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਕੀਤੀ ਗਈ ਹੈ, ਜਿਨ੍ਹਾਂ ਨੇ ਪਟਿਆਲਾ ਜੇਲ੍ਹ `ਚ ਬੰਦ ਗੁਰਬੀਰ ਉਰਫ਼ ਗੁਰੀ ਨੂੰ ਪ੍ਰੋਡਕਸ਼ਨ ਵਾਰੰਟ `ਤੇ ਲਿਆ ਕੇ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ
Ludhiana Gangsters Update News: ਲੁਧਿਆਣਾ ਪੁਲਿਸ ਨੇ ਪੰਜਾਬ ਵਿੱਚ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਲੁਧਿਆਣਾ ਪੁਲਿਸ ਨੇ 3 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ 13 ਹੋਰ ਹਥਿਆਰ ਬਰਾਮਦ ਕੀਤੇ ਹਨ।
ਉਹਨਾਂ ਨੇ ਅੱਗ ਦੱਸਿਆ ਕਿ ਇਹ ਕਾਰਵਾਈ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਕੀਤੀ ਗਈ ਹੈ, ਜਿਨ੍ਹਾਂ ਨੇ ਪਟਿਆਲਾ ਜੇਲ੍ਹ 'ਚ ਬੰਦ ਗੁਰਬੀਰ ਉਰਫ਼ ਗੁਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਉਸ ਕੋਲੋਂ ਇੱਕ ਬਰਾਮਦਗੀ ਕੀਤੀ ਗਈ ਸੀ ਅਤੇ ਪੁੱਛਗਿੱਛ ਕੀਤੀ ਗਈ ਸੀ।
ਉਸ ਤੋਂ ਮਿਲੀ ਸੂਚਨਾ ਤੋਂ ਬਾਅਦ ਪੁਲਿਸ ਨੇ ਮੱਧ ਪ੍ਰਦੇਸ਼ 'ਚ ਛਾਪਾ ਮਾਰ ਕੇ ਉਥੋਂ 8 ਹੋਰ ਹਥਿਆਰ ਬਰਾਮਦ ਕੀਤੇ ਹਨ। ਇਸ ਦੌਰਾਨ ਪੁਲਿਸ ਨੇ ਸ਼ੁਭਮ ਅਰੋੜਾ ਉਰਫ਼ ਮੋਟਾ ਗੈਂਗ ਦੇ ਸਰਗਨਾ ਕੁਨਾਲ ਸ਼ਰਮਾ ਉਰਫ਼ ਕੈਂਬੀ ਨੂੰ ਗ੍ਰਿਫ਼ਤਾਰ ਕਰਕੇ ਦੋ ਹਥਿਆਰ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ: Punjab Bandh News: ਈਸਾਈ ਭਾਈਚਾਰੇ ਤੇ ਐਸਸੀ ਭਾਈਚਾਰੇ ਨੇ 9 ਅਗਸਤ ਨੂੰ ਪੰਜਾਬ ਬੰਦ ਦਾ ਕੀਤਾ ਐਲਾਨ
ਉਸ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ ਜਦੋਂ ਕਿ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਜਤਿੰਦਰ ਜਿੰਦੀ ਅਤੇ ਪੁਨੀਤ ਬੈਂਸ ਕੋਲੋਂ ਦੋ ਹੋਰ ਹਥਿਆਰ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਕੋਲੋਂ ਪਹਿਲਾਂ ਵੀ 9 ਹਥਿਆਰ ਬਰਾਮਦ ਕੀਤੇ ਗਏ ਸਨ। ਕੁੱਲ 22 ਹਥਿਆਰ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ: Punjab News: ਫਿਰੋਜ਼ਪੁਰ 'ਚ ਔਰਤ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ; ਕੰਧ 'ਤੇ ਲਿਖਿਆ ਸੁਸਾਈਡ ਨੋਟ
ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਬੀਰ ਸਿੰਘ ਗੁਰੀ, ਰਾਜਾ ਸਿੰਘ ਅਤੇ ਕੁਨਾਲ ਸ਼ਰਮਾ ਵਜੋਂ ਹੋਈ ਹੈ। ਗੁਰਬੀਰ ਸਿੰਘ ਗੁਰੀ ਨੂੰ 30 ਮਈ ਨੂੰ ਪੁਲਿਸ ਥਾਣਾ ਸਟੇਟ ਕਰਾਈਮ ਐਸ.ਏ.ਐਸ.ਨਗਰ ਨੇ ਅਸਲਾ ਐਕਟ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸੀਆਈਏ-2 ਦੇ ਇੰਚਾਰਜ ਬੇਅੰਤ ਜੁਨੇਜਾ ਦੀ ਅਗਵਾਈ ਹੇਠ ਇਨ੍ਹਾਂ ਬਦਮਾਸ਼ਾਂ ਨੂੰ ਫੜਿਆ ਗਿਆ ਹੈ। ਮੁਲਜ਼ਮ ਨੇ ਪੁਲਿਸ ਨੂੰ ਦੱਸਿਆ ਕਿ ਇਹ ਅਸਲਾ ਉਸ ਨੇ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਰਾਜਾ ਸਿੰਘ ਤੋਂ ਖਰੀਦਿਆ ਸੀ।