Muktsar Murder News: ਅਣਪਛਾਤੇ ਹਮਲਾਵਰਾਂ ਨੇ ਬਜ਼ੁਰਗ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਜਾਣੋ ਕੀ ਸੀ ਕਾਰਨ
Advertisement
Article Detail0/zeephh/zeephh1806467

Muktsar Murder News: ਅਣਪਛਾਤੇ ਹਮਲਾਵਰਾਂ ਨੇ ਬਜ਼ੁਰਗ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਜਾਣੋ ਕੀ ਸੀ ਕਾਰਨ

Muktsar Murder News: ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਅਣਪਛਾਤੇ ਹਮਲਾਵਰਾਂ ਨੇ ਪਹਿਲਾਂ ਬਜ਼ੁਰਗ ਨੂੰ ਕਾਰ 'ਚੋਂ ਬਾਹਰ ਕੱਢਿਆ ਅਤੇ ਫਿਰ ਉਸ 'ਤੇ ਗੋਲੀਆਂ ਚਲਾ ਦਿੱਤੀਆਂ।

 

Muktsar Murder News: ਅਣਪਛਾਤੇ ਹਮਲਾਵਰਾਂ ਨੇ ਬਜ਼ੁਰਗ  ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਜਾਣੋ ਕੀ ਸੀ ਕਾਰਨ

Muktsar Murder News: ਪੰਜਾਬ ਦੇ ਮੁਕਤਸਰ ਨੇੜਲੇ ਪਿੰਡ ਖੋਖਰ ਵਿੱਚ ਬੀਤੀ ਰਾਤ ਇੱਕ ਬਜ਼ੁਰਗ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਹਿਚਾਣ ਸਬਦੱਮਣ ਸਿੰਘ ਸਾਬਕਾ ਨੰਬਰਦਾਰ ਪੁੱਤਰ ਗੁਰਦੇਵ ਸਿੰਘ ਨਿਵਾਸੀ ਪਿੰਡ ਖੋਖਰ ਵਜੋਂ (60) ਸਾਲ ਵਜੋਂ ਹੋਈ ਹੈ। ਉੱਥੇ ਹੀ ਐਸ ਐਸ ਪੀ ਹਰਮਨਬੀਰ ਸਿੰਘ ਗਿੱਲ ਮੌਕੇ 'ਤੇ ਪਹੁੰਚੇ ਅਤੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਅਣਪਛਾਤੇ ਹਮਲਾਵਰਾਂ ਨੇ ਪਹਿਲਾਂ ਬਜ਼ੁਰਗ ਨੂੰ ਕਾਰ 'ਚੋਂ ਬਾਹਰ ਕੱਢਿਆ ਅਤੇ ਫਿਰ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਗੋਲੀ ਚੱਲਣ ਦੀ ਆਵਾਜ਼ ਸੁਣੀ ਸੀ।

ਇਹ ਵੀ ਪੜ੍ਹੋ: Ludhiana News: ਲੁਧਿਆਣਾ ਕਮਿਸ਼ਨਰੇਟ ਪੁਲਿਸ ਦਾ ਲੋਕਾਂ ਤੇ ਪੁਲਿਸ ਦਰਮਿਆਨ ਫ਼ਾਸਲਾ ਖ਼ਤਮ ਕਰਨ ਲਈ ਨਿਵੇਕਲਾ ਉਪਰਾਲਾ

ਡੀਐਸਪੀ ਅਵਤਾਰ ਸਿੰਘ ਨੇ ਦੱਸਿਆ ਕਿ ਪਰਿਵਾਰ ਅਨੁਸਾਰ ਬਜ਼ੁਰਗ ਸਰਵਣ ਦਮਨ ਸਿੰਘ (60) ਵਾਸੀ ਪਿੰਡ ਖੋਖਰ ਆਪਣੀ ਕਾਰ ਨੰਬਰ ਪੀਬੀ 30ਟੀ 0718 ਵਿੱਚ ਮੁਕਤਸਰ ਤੋਂ ਪਿੰਡ ਖੋਖਰ ਵੱਲ ਜਾ ਰਿਹਾ ਸੀ। ਜਦੋਂ ਉਹ ਵੈਡਿੰਗ ਪਿੰਡ ਤੋਂ ਖੋਖਰ ਰੋਡ 'ਤੇ ਪਹੁੰਚਿਆ ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੇ ਸਰੀਰ 'ਤੇ 6 ਗੋਲੀਆਂ ਦੇ ਨਿਸ਼ਾਨ ਮਿਲੇ ਹਨ।

ਪੁਲਿਸ ਮੁਤਾਬਕ ਜਿਸ ਤਰ੍ਹਾਂ ਬਜ਼ੁਰਗ ਦੀ ਲਾਸ਼ ਸੜਕ ਕਿਨਾਰੇ ਪਈ ਸੀ, ਉਸ ਤੋਂ ਜਾਪਦਾ ਸੀ ਕਿ ਹਮਲਾਵਰਾਂ ਨੇ ਬਜ਼ੁਰਗ ਨੂੰ ਕਾਰ 'ਚੋਂ ਬਾਹਰ ਕੱਢ ਕੇ ਗੋਲੀ ਮਾਰੀ ਸੀ। ਡੀਐਸਪੀ ਅਵਤਾਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਥਾਣਾ ਬਰੀਵਾਲਾ ਦੇ ਇੰਚਾਰਜ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਦਾ ਪੋਸਟਮਾਰਟਮ ਅੱਜ ਹੋਵੇਗਾ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:  Amritsar News: ਗੈਂਗਸਟਰ ਰਾਣਾ ਕੰਦੋਵਾਲੀਆ ਦੇ ਭਰਾ ਨੂੰ ਅਗਵਾ ਕਰਨ ਦੀ ਕੀਤੀ ਗਈ ਕੋਸ਼ਿਸ਼, ਜਾਂਚ 'ਚ ਜੁਟੀ ਪੁਲਿਸ
 

Trending news