Punjab Flood News: ਕੁਦਰਤ ਦੇ ਕਹਿਰ ਨੇ ਮਨੁੱਖਤਾ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਤੇ ਗੁਆਂਢੀ ਰਾਜਾਂ ਵਿੱਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਦਾ ਕਹਿਰ ਜਾਰੀ ਹੈ। ਇਸ ਕੁਦਰਤੀ ਕਹਿਰ ਕਾਰਨ ਲੋਕਾਂ ਦੀ ਜ਼ਿੰਦਗੀ ਭਰ ਦੀ ਮਿਹਨਤ ਦੀ ਕਮਾਈ ਨਾਲ ਬਣਾਏ ਆਸ਼ਿਆਨੇ ਚੰਦ ਹੀ ਮਿੰਟਾਂ ਵਿੱਚ ਢਹਿ-ਢੇਰੀ ਹੋ ਗਏ। ਇਸ ਪ੍ਰਲਯ ਮਗਰੋਂ ਲੋਕਾਂ ਦਾ ਵੱਡੇ ਪੱਧਰ ਉਤੇ ਜਾਨੀ ਤੇ ਮਾਲੀ ਨੁਕਸਾਨ ਹੋ ਗਿਆ ਹੈ। ਇਸ ਦੌਰਾਨ ਹਾਲ ਹੀ ਵਿੱਚ ਇੱਕ ਰਿਪੋਰਟ ਆਈ ਹੈ ਜਿਸ ਵਿੱਚ ਅਧਿਕਾਰੀਆਂ ਨੇ ਦੱਸਿਆ ਹੈ ਕਿ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ 41 ਲੋਕਾਂ ਦੀ ਮੌਤ ਹੋ ਗਈ ਅਤੇ 1,616 173 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ।


COMMERCIAL BREAK
SCROLL TO CONTINUE READING

19 ਜ਼ਿਲ੍ਹੇ ਹੜ੍ਹ ਨਾਲ ਹਨ ਪ੍ਰਭਾਵਿਤ 
ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸਏਐਸ ਨਗਰ, ਜਲੰਧਰ, ਸੰਗਰੂਰ, ਐਸਬੀਐਸ ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਦੇ 19 ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ।


ਇਹ ਵੀ ਪੜ੍ਹੋ: Punjab Schools Holidays: ਫਿਰੋਜ਼ਪੁਰ ਤੋਂ ਬਾਅਦ ਹੁਣ ਇਸ ਜ਼ਿਲ੍ਹੇ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਅਤੇ ਬਚਾਅ ਏਜੰਸੀਆਂ ਨੇ 27,286 ਲੋਕਾਂ ਨੂੰ ਪਾਣੀ ਭਰੇ ਇਲਾਕਿਆਂ ਤੋਂ ਸੁਰੱਖਿਅਤ ਕੱਢਿਆ ਹੈ। ਮਾਲ ਵਿਭਾਗ ਦੀ ਰਿਪੋਰਟ ਅਨੁਸਾਰ ਹੜ੍ਹਾਂ ਵਿੱਚ 41 ਲੋਕਾਂ ਦੀ ਮੌਤ ਹੋ ਗਈ। ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਹਾਲ ਹੀ ਵਿੱਚ ਭਾਰੀ ਮੀਂਹ ਪਿਆ ਜਿਸ ਨੇ ਰੋਜ਼ਾਨਾ ਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ ਹੈ ਅਤੇ ਰਿਹਾਇਸ਼ੀ ਅਤੇ ਜ਼ਮੀਨਾਂ ਦੇ ਵੱਡੇ ਹਿੱਸੇ ਵਿੱਚ ਹੜ੍ਹ ਆ ਗਿਆ।


ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਦਾ ਪਰਦਾਫਾਸ਼, ਜਾਣੋ ਪੂਰਾ ਮਾਮਲਾ

ਪੀਐਸਪੀਸੀਐਲ ਦੇ ਬੁਨਿਆਦੀ ਢਾਂਚੇ ਨੂੰ ਕਰੀਬ 16 ਕਰੋੜ ਰੁਪਏ ਦਾ ਨੁਕਸਾਨ 
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਸਾਰੇ 595 ਖੇਤਰਾਂ ਵਿੱਚ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ। ਰੂਪਨਗਰ, ਐਸਏਐਸ ਨਗਰ, ਪਟਿਆਲਾ ਅਤੇ ਸੰਗਰੂਰ ਸਭ ਤੋਂ ਵੱਧ ਪ੍ਰਭਾਵਿਤ ਹੋਏ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਬੁਨਿਆਦੀ ਢਾਂਚੇ ਨੂੰ ਵੀ ਕਾਫੀ ਨੁਕਸਾਨ ਪਹੁੰਚਾਇਆ ਹੈ, ਕਰੀਬ 16 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਨੁਕਸਾਨ ਵਿੱਚ ਉਖੜੇ ਖੰਭੇ, ਖਰਾਬ ਹੋਏ ਟਰਾਂਸਫਾਰਮਰ ਅਤੇ ਹੜ੍ਹਾਂ ਨਾਲ ਭਰੇ ਸਬਸਟੇਸ਼ਨ ਸ਼ਾਮਲ ਹਨ, ਜਿਸ ਨਾਲ ਉਪਕਰਨ ਅਤੇ ਬਿਜਲੀ ਦੀਆਂ ਲਾਈਨਾਂ ਨੂੰ ਨੁਕਸਾਨ ਪਹੁੰਚਿਆ ਹੈ।


2066 ਕੇਵੀ ਸਬ ਸਟੇਸ਼ਨ ਪਾਣੀ ਵਿੱਚ ਡੁੱਬ ਗਏ
ਪੰਜਾਬ ਭਰ ਵਿੱਚ 2066 ਕੇਵੀ ਸਬ ਸਟੇਸ਼ਨ ਪਾਣੀ ਵਿੱਚ ਡੁੱਬ ਗਏ, ਜਿਸ ਨਾਲ ਬੁਨਿਆਦੀ ਢਾਂਚੇ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਿਆ। ਹਰਭਜਨ 
ਸਿੰਘ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਨੁਕਸਾਨ ਨੇ ਪ੍ਰਭਾਵਿਤ ਖੇਤਰਾਂ ਵਿੱਚ ਬਿਜਲੀ ਸਪਲਾਈ 'ਤੇ ਮਹੱਤਵਪੂਰਣ ਪ੍ਰਭਾਵ ਪਾਇਆ ਹੈ, ਜਿਸ ਨਾਲ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। 


ਪੀਐਸਪੀਸੀਐਲ ਦੇ ਕਰਮਚਾਰੀ ਪ੍ਰਭਾਵਿਤ ਖੇਤਰਾਂ ਵਿੱਚ ਬਿਜਲੀ ਸਪਲਾਈ ਬਹਾਲ ਕਰਨ ਲਈ 24 ਘੰਟੇ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਪੀਐਸਪੀਸੀਐਲ ਅਧਿਕਾਰੀਆਂ ਨੇ ਸਭ ਤੋਂ ਮਹੱਤਵਪੂਰਨ ਬੁਨਿਆਦੀ ਢਾਂਚੇ ਜਿਵੇਂ ਕਿ ਹਸਪਤਾਲ, ਟੈਲੀਕਾਮ ਅਤੇ ਵਾਟਰ ਸਪਲਾਈ ਦੇ ਨਾਲ ਬਿਜਲੀ ਬਹਾਲ ਕਰਨ ਲਈ ਆਪਣੀਆਂ ਤਰਜੀਹਾਂ ਦੀ ਰੂਪਰੇਖਾ ਤਿਆਰ ਕੀਤੀ ਹੈ।