Punjab Flood News: ਕੁਦਰਤ ਦੇ ਕਹਿਰ ਨੇ ਮਨੁੱਖਤਾ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਤੇ ਗੁਆਂਢੀ ਰਾਜਾਂ ਵਿੱਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਦਾ ਕਹਿਰ ਜਾਰੀ ਹੈ। ਇਸ ਕੁਦਰਤੀ ਕਹਿਰ ਕਾਰਨ ਲੋਕਾਂ ਦੀ ਜ਼ਿੰਦਗੀ ਭਰ ਦੀ ਮਿਹਨਤ ਦੀ ਕਮਾਈ ਨਾਲ ਬਣਾਏ ਆਸ਼ਿਆਨੇ ਚੰਦ ਹੀ ਮਿੰਟਾਂ ਵਿੱਚ ਢਹਿ-ਢੇਰੀ ਹੋ ਗਏ। ਇਸ ਪ੍ਰਲਯ ਮਗਰੋਂ ਲੋਕਾਂ ਦਾ ਵੱਡੇ ਪੱਧਰ ਉਤੇ ਜਾਨੀ ਤੇ ਮਾਲੀ ਨੁਕਸਾਨ ਹੋ ਗਿਆ ਹੈ। ਇਸ ਦੌਰਾਨ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੀ ਮਸ਼ੀਨਰੀ ਸੂਬੇ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਮੁੜ ਲੀਹ ‘ਤੇ ਲਿਆਉਣ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ।


COMMERCIAL BREAK
SCROLL TO CONTINUE READING

ਸੂਬੇ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰਦਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26280 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ।  ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 18 ਜੁਲਾਈ ਨੂੰ ਸਵੇਰੇ 8 ਵਜੇ ਤੱਕ 1432 ਪਿੰਡ ਹੜ੍ਹ ਤੋਂ ਪ੍ਰਭਾਵਿਤ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 3828 ਲੋਕ ਠਹਿਰੇ ਹੋਏ ਹਨ। ਜ਼ਿਕਰਯੋਗ ਹੈ ਕਿ ਤਰਨਤਾਰਨ, ਫਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ।


ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 38 ਲੋਕਾਂ ਦੀ ਗਈ ਜਾਨ 
ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 38 ਲੋਕਾਂ ਦੀ ਜਾਨ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ 2 ਅਜੇ ਵੀ ਲਾਪਤਾ ਹਨ। ਪਸ਼ੂ ਪਾਲਣ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 2198 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 7243 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ।


ਪ੍ਰਭਾਵਿਤ ਖੇਤਰਾਂ ਵਿੱਚ ਲਗਾਏ  244 ਮੈਡੀਕਲ ਕੈਂਪ
ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 458 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 244 ਮੈਡੀਕਲ ਕੈਂਪ ਲਗਾਏ ਹਨ ਅਤੇ ਓ.ਪੀ.ਡੀਜ਼. ਦੀ ਕੁੱਲ ਗਿਣਤੀ 8531 ਹੈ।


ਇਹ ਵੀ ਪੜ੍ਹੋ: Chandigarh Crime News: ਘਾਟੇ ਪਿੱਛੋਂ ਰੈਸਟੋਰੈਂਟ ਬੰਦ ਕਰਕੇ ਨਸ਼ੇ ਵੇਚਣੇ ਕੀਤੇ ਸ਼ੁਰੂ, ਡਰੱਗ ਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 21,971, ਪਟਿਆਲਾ ਵਿੱਚ 64,000 ਅਤੇ ਐਸ.ਏ.ਐਸ. ਨਗਰ ਵਿੱਚ 4000, ਐਸ.ਬੀ.ਐਸ. ਨਗਰ ਵਿੱਚ 5700 ਅਤੇ ਫ਼ਤਿਹਗੜ੍ਹ ਸਾਹਿਬ ਵਿੱਚ 2200 ਪੈਕੇਟ ਵੰਡੇ ਗਏ ਹਨ।