Punjab news: ਵਿਜੀਲੈਂਸ ਸਾਹਮਣੇ ਪੇਸ਼ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਕਿਹਾ `ਮੈਨੂੰ ਮਾਰਿਆ ਵੀ ਜਾ ਸਕਦਾ ਹੈ`
ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਾਰੀਕ ਅੱਗੇ ਵਧਾਉਣ ਲਈ ਆਲੋਚਨਾ ਕੀਤੀ ਅਤੇ ਦੋਸ਼ ਲਾਇਆ ਕਿ ਇਹ ਪਾਰਟੀ ਦੇ `ਦਲਿਤ-ਵਿਰੋਧੀ ਚਿਹਰੇ ਅਤੇ ਬਦਲਾਖੋਰੀ ਦੀ ਰਾਜਨੀਤੀ` ਨੂੰ ਦਰਸਾਉਂਦਾ ਹੈ।
Punjab latest news in Punjabi today: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi latest news) ਦੀ ਵਿਜੀਲੈਂਸ ਦੇ ਸਾਹਮਣੇ ਪੇਸ਼ੀ, ਜਿਹੜੀ ਪਹਿਲਾਂ 20 ਅਪ੍ਰੈਲ ਨੂੰ ਹੋਣੀ ਸੀ, ਉਹ ਹੁਣ 14 ਅਪ੍ਰੈਲ ਨੂੰ ਯਾਨੀ ਅੱਜ ਹੋਵੇਗੀ। ਹਾਲਾਂਕਿ ਪੇਸ਼ੀ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਵੱਲੋਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਕਈ ਸਵਾਲ ਚੁੱਕੇ ਗਏ ਹਨ।
ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi latest news) ਵੱਲੋਂ ਪੇਸ਼ੀ ਤੋਂ ਪਹਿਲਾਂ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਉਨ੍ਹਾਂ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਪਹਿਲਾਂ 12 ਅਪ੍ਰੈਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ। ਹਾਲਾਂਕਿ ਕੁਝ ਕੰਮਾਂ ’ਚ ਰੁੱਝੇ ਹੋਣ ਕਰਕੇ ਉਹ ਪੇਸ਼ ਨਹੀਂ ਹੋ ਸਕੇ ਜਿਸ ਕਰਕੇ ਉਨ੍ਹਾਂ ਨੂੰ 20 ਅਪ੍ਰੈਲ ਨੂੰ ਬੁਲਾਇਆ ਗਿਆ।
ਉਨ੍ਹਾਂ ਹੋਰ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਜੁਲਮ ਝੱਲਣ ਲਈ ਤਿਆਰ ਹਨ ਤੇ ਪੰਜਾਬ ਸਰਕਾਰ ਉਨ੍ਹਾਂ ਨੂੰ ਕੁੱਟ ਸਕਦੀ ਹੈ, ਮਾਰ ਵੀ ਸਕਦੀ ਹੈ, ਪਰ ਉਹ ਇੱਕਲੇ ਹੀ ਵਿਜੀਲੈਂਸ ਦਫ਼ਤਰ ਜਾਉਂਗੇ।
ਇਹ ਵੀ ਪੜ੍ਹੋ: ਖ਼ਾਲਸਾ ਸਾਜਣਾ ਦਿਵਸ ਮੌਕੇ ਗੁਰੂ ਘਰਾਂ ਅੰਦਰ ਪੁਲਿਸ ਦਾ ਬੇਲੋੜਾਂ ਦਖਲ ਬਰਦਾਸ਼ਤ ਨਹੀਂ: ਐਡਵੋਕੇਟ ਧਾਮੀ
ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਾਰੀਕ ਅੱਗੇ ਵਧਾਉਣ ਲਈ ਆਲੋਚਨਾ ਕੀਤੀ ਅਤੇ ਦੋਸ਼ ਲਾਇਆ ਕਿ ਇਹ ਪਾਰਟੀ ਦੇ "ਦਲਿਤ-ਵਿਰੋਧੀ ਚਿਹਰੇ ਅਤੇ ਬਦਲਾਖੋਰੀ ਦੀ ਰਾਜਨੀਤੀ" ਨੂੰ ਦਰਸਾਉਂਦਾ ਹੈ।
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਗਏ ਸਨ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਨੇਤਾ ਨਵਜੋਤ ਸਿੰਘ ਸਿੱਧੂ ਤੇ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ: Baisakhi 2023 history: ਜਾਣੋ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ
(For more news apart from Punjab's latest news in Punjabi today, stay to Zee PHH)