Punjab News: ਫਾਜ਼ਿਲਕਾ 'ਚ 2 ਕੁੜੀਆਂ ਦੇ ਨਾਲ ਸਮੂਹਿਕ ਜਬਰ ਜਨਾਹ, ਦੋ ਮੁਲਜ਼ਮ ਗ੍ਰਿਫ਼ਤਾਰ
Advertisement
Article Detail0/zeephh/zeephh1751836

Punjab News: ਫਾਜ਼ਿਲਕਾ 'ਚ 2 ਕੁੜੀਆਂ ਦੇ ਨਾਲ ਸਮੂਹਿਕ ਜਬਰ ਜਨਾਹ, ਦੋ ਮੁਲਜ਼ਮ ਗ੍ਰਿਫ਼ਤਾਰ

Fazilka Gangrape news: ਫਾਜ਼ਿਲਕਾ 'ਚ ਦੋ ਕੁੜੀਆਂ ਦੇ ਨਾਲ ਸਮੂਹਿਕ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਆਪਣੀ ਤਫਤੀਸ਼ ਦੌਰਾਨ ਹੁਣ ਮੁਕਦੱਮਾ ਦਰਜ ਕਰ ਦਿੱਤਾ ਹੈ।

 

Punjab News: ਫਾਜ਼ਿਲਕਾ 'ਚ 2 ਕੁੜੀਆਂ ਦੇ ਨਾਲ ਸਮੂਹਿਕ ਜਬਰ ਜਨਾਹ, ਦੋ ਮੁਲਜ਼ਮ ਗ੍ਰਿਫ਼ਤਾਰ

Fazilka Gangrape News: ਪੰਜਾਬ ਵਿੱਚ ਜ਼ਬਰ- ਜਨਾਹ ਨਾਲ ਜੁੜੀਆਂ ਘਟਨਾਵਾਂ ਵੱਧ ਰਹੀਆਂ ਹਨ। ਦੱਸ ਦਈਏ ਕਿ ਦੇਸ਼ ਵਿੱਚ ਕਈ ਨਵੇਂ ਪ੍ਰਬੰਧਾਂ ਤਹਿਤ ਸਮੂਹਿਕ ਬਲਾਤਕਾਰ (Gangrape news) ਵਰਗੇ ਅਣਮਨੁੱਖੀ ਅਤੇ ਘਿਨਾਉਣੇ ਅਪਰਾਧਾਂ ਲਈ ਘੱਟੋ-ਘੱਟ 20 ਸਾਲ ਅਤੇ ਵੱਧ ਤੋਂ ਵੱਧ ਉਮਰ ਕੈਦ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ। 

ਸਮੂਹਿਕ ਬਲਾਤਕਾਰ ਅਤੇ ਕਤਲ ਦੇ ਜੁਰਮ ਵਿੱਚ ਦੋਸ਼ੀਆਂ ਲਈ ਮੌਤ ਦੀ ਸਜ਼ਾ ਦੀ ਵਿਵਸਥਾ ਹੈ ਪਰ ਫਿਰ ਵੀ ਸਾਡੇ ਦੇਸ਼ ਵਿਚ ਲਗਾਤਾਰ ਬਲਾਤਕਾਰ ਵਰਗੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ। ਹਾਲ ਹੀ ਵਿੱਚ ਇੱਕ ਅਜਿਹਾ ਹੀ ਮਾਮਲਾ ਪੰਜਾਬ ਦੇ ਫਾਜ਼ਿਲਕਾ (Fazilka Gangrape news) ਤੋਂ ਸਾਹਮਣੇ ਆਇਆ ਹੈ। 

ਇਹ ਵੀ ਪੜ੍ਹੋ: Carry On jatta 3 News: ਫ਼ਿਲਮ ਕੈਰੀ ਆਨ ਜੱਟਾ-3 ਦੀ ਪੂਰੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ; ਵੇਖੋ ਤਸਵੀਰਾਂ

ਇੱਥੋਂ ਦੀਆਂ ਦੋ ਲੜਕੀਆਂ ਨਾਲ ਸਮੂਹਿਕ ਜਬਰ ਜਨਾਹ ਹੋਇਆ ਹੈ। ਇਸ ਮੁਕੱਦਮੇ ਨੂੰ ਦੇਖਦਿਆਂ ਪੁਲਿਸ ਨੇ 4 ਅਣਪਛਾਤੇ ਲੋਕ ਉੱਤੇ ਬਾਏ ਨੇਮ ਮੁਕਦਮਾ ਦਰਜ਼ ਕਰ ਲਿਆ ਹੈ ਜਿਹਨਾਂ ਵਿੱਚੋਂ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਆਰੋਪੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਸਰਕਾਰੀ ਹਸਪਤਾਲ ਵਿੱਚ ਆਰੋਪੀਆਂ ਦਾ ਡੀ ਐਨ ਏ ਟੈਸਟ ਕਰਵਾਇਆ ਜਾ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Punjab News: ਇੱਕ ਵਾਰ ਫਿਰ ਭਾਰਤੀ ਸਰਹੱਦ 'ਚ ਦਾਖ਼ਲ ਹੋਇਆ ਡ੍ਰੋਨ; BSF ਦੇ ਜਵਾਨਾਂ ਨੇ ਕੀਤੀ ਫਾਈਰਿੰਗ

ਇਸ ਦੌਰਾਨ ਜੁਗਰਾਜ ਸਿੰਘ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋ ਲੜਕੀਆਂ ਨਾਲ ਗੈਂਗਰੇਪ ਹੋਇਆ ਹੈ ਅਤੇ ਉਹਨਾਂ ਨੇ ਮਾਮਲਾ ਦਰਜ ਕਰ ਦੋ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਕਿਹਾ ਕਿ ਦੋ ਲੜਕੀਆਂ ਨਾਲ ਜ਼ਬਰਦਸਤੀ ਕੀਤੀ ਗਈ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਸਮੂਹਿਕ ਜਬਰ ਜਨਾਹ ਹੋਇਆ ਹੈ।

ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਬਾਕੀ ਦੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਹਨਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

(ਸੁਨੀਲ ਨਾਗਪਾਲ ਦੀ ਰਿਪੋਰਟ)

Trending news