Punjab News:  ਪੰਜਾਬ ਵਿੱਚ ਕਤਲ ਨਾਲ ਜੁੜੀਆਂ ਘਟਨਾਵਾਂ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਜ਼ਿਲ੍ਹੇ ਮਲੋਟ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਵਿਅਕਤੀ ਦਾ ਲੱਕੜ ਦਾ ਫਹੋੜਾ ਮਾਰ ਕਤਲ ਕਰ ਦਿੱਤਾ ਗਿਆ ਹੈ। ਹੁਣ ਪੁਲਿਸ ਇਸ ਮਾਮਲੇ ਦਾ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਵਿਅਕਤੀ ਦਾ ਨਾਮ ਮਨਜੀਤ ਸਿੰਘ ਹੈ ਅਤੇੇ ਮਲੋਟ ਦੇ ਹਰਜਿੰਦਰ ਨਗਰ ਦਾ ਰਹਿਣ ਵਾਲਾ ਹੈ। 


COMMERCIAL BREAK
SCROLL TO CONTINUE READING

ਕਿਹਾ ਜਾ ਰਿਹਾ ਹੈ ਕਿ ਮਨਜੀਤ ਸਿੰਘ ਦਾ ਗੁਆਂਢੀ ਨੇ ਲੱਕੜ ਦਾ ਫਹੋੜਾ ਮਾਰ ਕੇ ਕਤਲ ਕੀਤਾ ਹੈ। ਦੋਸ਼ੀ ਮੌਕੇ ਮੌਕੇ ਤੋਂ ਫਰਾਰ ਹੋ ਗਿਆ ਹੈ। ਇਸ ਦੇ ਨਾਲ ਹੀ ਥਾਣਾ ਸਿਟੀ ਮਲੋਟ ਦੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਪਤਨੀ ਦੇ ਬਿਆਨਾਂ ਦੇ ਅਧਾਰ ਉੱਤੇ ਕਾਰਵਾਈ ਕੀਤੀ ਜਾ ਰਹੀ ਹੈ।



ਇਹ ਵੀ ਪੜ੍ਹੋ: PM ਮੋਦੀ ਦੇ ਦੌਰੇ ਤੋਂ ਪਹਿਲਾਂ ਅਮਰੀਕਾ ਦਾ ਵੱਡਾ ਕਦਮ; ਦੀਵਾਲੀ 'ਤੇ ਹੋਵੇਗੀ ਸਰਕਾਰੀ ਛੁੱਟੀ! 

ਮਿਲੀ ਜਾਣਕਾਰੀ ਦੇ ਮੁਤਾਬਿਕ ਮਨਜੀਤ ਸਿੰਘ ਅਤੇ ਉਸ ਦਾ ਗੁਆਂਢੀ ਦੋਨੋ ਹੀ ਮੱਝਾਂ ਦਾ ਵਪਾਰ ਕਰਦੇ ਸਨ।  ਮ੍ਰਿਤਕ ਮਨਜੀਤ ਸਿੰਘ ਦੇ ਪਰਿਵਾਰਕ ਮੈਂਬਰ ਨਿਸ਼ਾਨ ਸਿੰਘ ਨੇ ਦੱਸਿਆ ਮਨਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਆਪਸ ਵਿੱਚ ਗੁਵਾਢੀ ਸਨ ਅਤੇ ਪਸ਼ੂਆਂ ਦਾ ਵਿਪਾਰ ਕਰਦੇ ਸਨ ਜਿਨਾਂ ਦਾ ਕੋਈ ਪੈਸੇ ਦਾ ਲੈਣ ਦੇਣ ਸੀ। ਦੇਰ ਸ਼ਾਮ ਲਵਪ੍ਰੀਤ ਮਨਜੀਤ ਸਿੰਘ ਨੂੰ ਗਾਲੀ ਗਲੋਚ ਕਰਨ ਲੱਗਾ ਅਤੇ ਉਸ ਨੇ ਤਹਿਸ ਵਿੱਚ ਆ ਕੇ ਮਨਜੀਤ ਸਿੰਘ ਦੇ ਸਿਰ ਵਿੱਚ ਗੋਹਾ ਖਿੱਚਣ ਵਾਲਾ ਫਹੋੜਾ ਮਾਰ ਮਾਰ ਕੇ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ।


ਮ੍ਰਿਤਕ ਮਨਜੀਤ ਸਿੰਘ ਦੇ ਇੱਕ 10 ਸਾਲ ਦਾ ਬੇਟਾ ਹੈ ਅਤੇ ਉਸ ਦੇ ਮਾਤਾ ਪਿਤਾ ਦੀ ਪਹਿਲਾ ਮੌਤ ਹੋ ਚੁੱਕੀ ਹੈ।  ਦੂਸਰੇ ਪਾਸੇ ਥਾਣਾ ਸਿਟੀ ਮਲੋਟ ਪੁਲਿਸ ਦੇ ਅਡੀਸ਼ਨਲ ਥਾਣਾ ਮੁਖੀ ਮਲਕੀਤ ਸਿੰਘ ਨੇ ਦੱਸਿਆ ਕਿ ਇਨਾਂ ਦਾ ਕੋਈ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਝਗੜਾ ਹੋਇਆ ਸੀ ਜਿਸ ਵਿਚ ਲਵਪ੍ਰੀਤ ਸਿੰਘ ਨੇ ਮਨਜੀਤ ਸਿੰਘ ਦਾ ਫਹੋੜਾ ਮਾਰ ਕੇ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ ਜਿਸ ਦੀ ਭਾਲ ਕੀਤੀ ਜਾ ਰਹੀ ਹੈ। 


(ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ)