ਪਾਕਿਸਤਾਨ ਤੇ ਇੰਗਲੈਂਡ ਦੇ ਫਾਈਨਲ ਮੁਕਾਬਲੇ ਨੇ ਪੰਜਾਬ `ਚ ਆਹ ਕੀ ਕਰਾ ਦਿੱਤਾ? ਕਾਲਜ ਦੇ ਵਿਦਿਆਰਥੀ...
ਭਾਰਤ ਨੂੰ ਹਰਾ ਕੇ ਫਾਈਨਲ `ਚ ਪਹੁੰਚੀ ਇੰਗਲੈਂਡ ਨੇ ਪਾਕਿਸਤਾਨ ਨੂੰ ਹਰਾ ਕੇ ICC T20 World Cup 2022 ਦੀ ਟਰਾਫੀ ਆਪਣੇ ਨਾਮ ਕੀਤੀ। ਪਹਿਲਾਂ ਇਸ ਮੈਚ `ਤੇ ਮੀਂਹ ਦਾ ਖ਼ਤਰਾ ਮੰਡਰਾ ਰਿਹਾ ਸੀ ਪਰ ਮੈਚ ਪੂਰਾ ਹੋਇਆ ਅਤੇ ਇੰਗਲੈਂਡ ਬਣਿਆ ਨਵਾਂ ਚੈਮਪੀਅਨ।
Punjab latest news today: ICC T20 World Cup 2022 ਦੇ ਫਾਈਨਲ ਮੁਕਾਬਲੇ ਵਿੱਚ ਐਤਵਾਰ ਨੂੰ ਇੰਗਲੈਂਡ ਨੇ ਪਾਕਿਸਤਾਨ ਨੂੰ ਹਰਾ ਕੇ 12 ਸਾਲ ਬਾਅਦ ਟੀ 20 ਵਿਸ਼ਵ ਕੱਪ ਆਪਣੇ ਨਾਮ ਕੀਤਾ। ਇੱਥੇ ਇਹ ਵੀ ਕਿਹਾ ਜਾ ਸਕਦਾ ਹੈ ਕਿ ਇਸ ਮੁਕਾਬਲੇ ਨੂੰ ਜਿੱਤ ਕੇ ਇੰਗਲੈਂਡ ਨੇ 1992 'ਚ ਖੇਡੇ ਗਏ ਟੀ 20 ਵਿਸ਼ਵ ਕੱਪ ਫਾਈਨਲ ਮੈਚ ਦਾ ਬਦਲਾ ਲੈ ਲਿਆ ਹੈ।
ਦੱਸ ਦਈਏ ਕਿ ਪਾਕਿਸਤਾਨ ਨੇ 1992 ਟੀ 20 ਵਿਸ਼ਵ ਕੱਪ ਦੇ ਫਾਈਨਲ ਵਿੱਚ ਇੰਗਲੈਂਡ ਨੂੰ 22 ਦੌੜਾਂ ਨਾਲ ਹਰਾਇਆ ਸੀ ਤੇ ਪਾਕਿਸਤਾਨ ਕ੍ਰਿਕਟ ਟੀਮ ਦੇ ਪ੍ਰਸ਼ੰਸਕ ਉਮੀਦ ਲਗਾ ਰਹੇ ਸੀ ਕਿ ਸ਼ਾਇਦ ਇੱਕ ਵਾਰ ਫ਼ਿਰ ਪਾਕਿਸਤਾਨ ਇੰਗਲੈਂਡ ਨੂੰ ਹਰਾ ਕੇ ਟੀ 20 ਵਿਸ਼ਵ ਕੱਪ ਆਪਣੇ ਨਾਮ ਕਰੇਗਾ।
ਇਸ ਦੌਰਾਨ ਇੱਕ ਹੈਰਾਨ ਕਰਨ ਵਾਲੀ ਘਟਨਾ ਪੰਜਾਬ ਤੋਂ ਸਾਹਮਣੇ ਆਈ ਹੈ ਜਿੱਥੇ ICC T20 World Cup 2022 ਦੇ ਫਾਈਨਲ ਮੁਕਾਬਲੇ Pakistan vs England ਨੂੰ ਲੈ ਕੇ ਪੰਜਾਬ ਦੇ ਮੋਗਾ ਵਿੱਚ ਸਥਿੱਤ ਲਾਜਪਤ ਰਾਏ ਕਾਲਜ ਦੇ ਵਿਦਿਆਰਥੀਆਂ ਦੇ ਦੋ ਧੜੇ ਕਥਿਤ ਤੌਰ 'ਤੇ ਇੱਕ ਦੂਜੇ ਨਾਲ ਭਿੜ ਗਏ।
ਐਸਐਚਓ ਜਸਵਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਵਿਦਿਆਰਥੀਆਂ ਨੂੰ ਇੱਕ ਦੂਜੇ 'ਤੇ ਪਥਰਾਅ ਕਰਦੇ ਦੇਖਿਆ ਗਿਆ ਪਰ ਕਿਸੇ ਵੀ ਤਰ੍ਹਾਂ ਦੀ ਨਾਅਰੇਬਾਜ਼ੀ ਦੀ ਕੋਈ ਸੂਚਨਾ ਨਹੀਂ ਮਿਲੀ ਹੈ।
ਹੋਰ ਪੜ੍ਹੋ: ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਹਿੱਸਿਆਂ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਮਿਲੀ ਜਾਣਕਾਰੀ ਮੁਤਾਬਕ ਬਿਹਾਰ ਅਤੇ ਜੰਮੂ-ਕਸ਼ਮੀਰ ਦੇ ਦੋ ਵਿਦਿਆਰਥੀ ਸਮੂਹਾਂ ਵਿੱਚ ICC T20 World Cup 2022 ਦੇ ਫਾਈਨਲ ਮੁਕਾਬਲੇ ਦੌਰਾਨ ਇੱਕ ਧਾਰਮਿਕ ਟਿੱਪਣੀ ਨੂੰ ਲੈ ਕੇ ਝੜਪ ਹੋ ਗਈ। ਇਸ ਤੋਂ ਇਲਾਵਾ, ਜੰਮੂ-ਕਸ਼ਮੀਰ ਸਟੂਡੈਂਟਸ ਐਸੋਸੀਏਸ਼ਨ ਨੂੰ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਅਤੇ ਕਿਹਾ ਕਿ ਉਨ੍ਹਾਂ ਨੇ ਐਸਐਸਪੀ ਮੋਗਾ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਮਾਮਲੇ ਵਿੱਚ ਦਖਲ ਦੇਣ ਦੀ ਬੇਨਤੀ ਕੀਤੀ ਹੈ।
ਐਸਐਸਪੀ ਮੋਗਾ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਇਸ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਹਿਰਾਸਤ ਵਿੱਚ ਲਏ ਗਏ 5 ਵਿਦਿਆਰਥੀਆਂ ਨੂੰ ਜਲਦ ਹੀ ਛੱਡ ਦਿੱਤਾ ਜਾਵੇਗਾ।
ਹੋਰ ਪੜ੍ਹੋ: Punjab road accident: ਦੋ ਕਾਰਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, 3 ਦੀ ਮੌਤ, 4 ਜ਼ਖਮੀ
(For today's latest update from Punjab, stay tuned to Zee News PHH)