Firozpur Woman Commit Suicide News: ਪੰਜਾਬ ਦੇ ਫਿਰੋਜ਼ਪੁਰ 'ਚ ਸਹੁਰੇ ਪੱਖ ਤੋਂ ਤੰਗ ਆ ਕੇ ਦੋ ਬੱਚਿਆਂ ਦੀ ਮਾਂ ਨੇ ਪੱਖੇ ਨਾਲ ਫਾਹਾ (Firozpur Woman Commit Suicide) ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੇ ਬੈੱਡਰੂਮ ਦੀ ਕੰਧ 'ਤੇ ਸੁਸਾਈਡ ਨੋਟ ਲਿਖਿਆ ਹੈ। ਪੁਲਿਸ ਨੇ ਮ੍ਰਿਤਕਾ ਦੀ ਮਾਂ ਦੀ ਸ਼ਿਕਾਇਤ 'ਤੇ ਪਤੀ, ਸੱਸ ਅਤੇ ਸਾਲੇ ਦੇ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।


COMMERCIAL BREAK
SCROLL TO CONTINUE READING

ਪੁਲਿਸ ਨੂੰ ਦਿੱਤੇ ਬਿਆਨ ਵਿੱਚ 30 ਸਾਲਾ ਛਿੰਦਰ ਕੌਰ ਦੀ ਮਾਤਾ ਵੀਰੋ ਰਾਣੀ ਵਾਸੀ ਖਾਲਸਾ ਕਲੋਨੀ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ ਕਰੀਬ 9 ਸਾਲ ਪਹਿਲਾਂ ਕੁਲਵਿੰਦਰ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਝੁੱਗੇ ਕੇਸਰ ਸਿੰਘ ਵਾਲਾ ਫਿਰੋਜ਼ਪੁਰ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਦੋਵਾਂ ਦੀ ਛੇ ਸਾਲ ਦੀ ਬੇਟੀ ਅਤੇ ਚਾਰ ਸਾਲ ਦਾ ਬੇਟਾ ਹੈ। ਉਸ ਨੂੰ ਸਹੁਰਿਆਂ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।


ਇਹ ਵੀ ਪੜ੍ਹੋ: Australia News: ਪੰਜਾਬ ਦੇ ਨੌਜਵਾਨ ਨੂੰ ਵਿਦੇਸ਼ 'ਚ ਹੋਈ 22 ਸਾਲ ਦੀ ਸਜ਼ਾ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਜਾਣੋ ਪੂਰਾ ਮਾਮਲਾ

ਉਸ ਦੇ ਜੀਜਾ ਵੱਲੋਂ ਉਸ ਦੇ ਚਰਿੱਤਰ ਨੂੰ ਲੈ ਕੇ ਕਈ ਤਰ੍ਹਾਂ ਦੇ ਦੋਸ਼ ਲਾਏ ਜਾ ਰਹੇ ਸਨ। ਇਸ ਵਿੱਚ ਉਸ ਦੇ ਪਤੀ ਅਤੇ ਸੱਸ ਨੇ ਵੀ ਉਸ ਦੀ ਧੀ ਦੀ ਕੁੱਟਮਾਰ ਕੀਤੀ ਅਤੇ ਤਸ਼ੱਦਦ ਕੀਤਾ ਜਿਸ ਕਾਰਨ ਬੇਟੀ ਨੇ ਕੰਧ 'ਤੇ ਸੁਸਾਈਡ ਨੋਟ ਲਿਖਿਆ, ਜਿਸ 'ਚ ਲਿਖਿਆ ਹੈ ਕਿ ਮੇਰੀ ਮੌਤ ਲਈ ਮੇਰਾ ਸਹੁਰਾ ਪਰਿਵਾਰ ਜ਼ਿੰਮੇਵਾਰ ਹੈ। ਇਸ ਤੋਂ ਬਾਅਦ ਬੇਟੀ ਨੇ ਛੱਤ ਵਾਲੇ ਪੱਖੇ ਨਾਲ  (Firozpur Woman Commit Suicide) ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।


ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਦੇ ਏ.ਐਸ.ਆਈ ਵਿਨੋਦ ਕੁਮਾਰ ਨੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਪਤੀ ਕੁਲਵਿੰਦਰ ਸਿੰਘ, ਸੱਸ ਪ੍ਰੀਤੋ ਅਤੇ ਜੀਜਾ ਰਾਜੂ ਦੇ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਦਾ ਸਸਕਾਰ ਕਰ ਦਿੱਤਾ ਗਿਆ।


ਇਹ ਵੀ ਪੜ੍ਹੋ: Jammu Kashmir News: ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ 3 ਜਵਾਨ ਸ਼ਹੀਦ, ਫੌਜ ਦੀ ਤਲਾਸ਼ੀ ਮੁਹਿੰਮ ਜਾਰੀ