Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ `ਚ ਅੱਜ ਭਾਰੀ ਮੀਂਹ ਦਾ ਅਲਰਟ; ਜਾਣੋ ਆਪਣੇ ਸ਼ਹਿਰ ਦਾ ਹਾਲ
Punjab Weather Update: ਪੰਜਾਬ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ 1432 ਪਿੰਡ, ਲੱਖਾਂ ਏਕੜ ਫਸਲਾਂ ਦਾ ਹੋਇਆ ਨੁਕਸਾਨ, ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਰਾਤ ਤੋਂ ਮੀਂਹ ਦਾ ਦੂਜਾ ਦੌਰ ਸ਼ੁਰੂ ਹੋਇਆ ਹੈ।
Punjab Weather Update: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਖ਼ਰਾਬ ਹੁੰਦਾ ਨਜ਼ਰ ਆ ਰਿਹਾ ਹੈ। ਲੁਧਿਆਣਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਲੱਗ ਪਿਆ ਹੈ। ਕਿਹਾ ਜਾ ਰਿਹਾ ਹੈ ਕਿ ਦੇਸ਼ ਵਿੱਚ ਹੁਣ ਤੱਕ ਮੀਂਹ ਦਾ ਕੋਟਾ ਪੂਰਾ ਹੋ ਚੁੱਕਾ ਹੈ। ਕੁੱਲ 312.6 ਮਿਲੀਮੀਟਰ ਮੀਂਹ ਪਿਆ ਹੈ, ਜਦਕਿ ਔਸਤ ਅੰਕੜਾ 313.9 ਮਿਲੀਮੀਟਰ ਹੈ। ਦੱਖਣੀ ਸੂਬਿਆਂ ਜਿੱਥੋਂ ਮਾਨਸੂਨ ਦਾਖਲ ਹੋਇਆ ਹੈ, ਸਭ ਤੋਂ ਘੱਟ ਮੀਂਹ ਪਿਆ ਹੈ। ਮੌਨਸੂਨ ਰਾਜਸਥਾਨ, ਪੰਜਾਬ, ਹਰਿਆਣਾ 'ਤੇ ਸਭ ਤੋਂ ਵੱਧ ਰਿਹਾ। ਇਸ ਵਿਚਾਲੇ ਅੱਜ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 19 ਜੁਲਾਈ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਮਾਨਸਾ, ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਵਿੱਚ ਮੀਂਹ ਦੇ ਵਿਚਕਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਪੰਜਾਬ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ 1432 ਪਿੰਡ, ਲੱਖਾਂ ਏਕੜ ਫਸਲਾਂ ਦਾ ਹੋਇਆ ਨੁਕਸਾਨ, ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਰਾਤ ਤੋਂ ਮੀਂਹ ਦਾ ਦੂਜਾ ਦੌਰ ਸ਼ੁਰੂ ਹੋਇਆ ਹੈ। ਹੜ੍ਹ ਵਰਗੀ ਸਥਿਤੀ ਦਾ ਸਾਹਮਣਾ ਕਰ ਰਹੇ ਲੋਕ ਫਿਰ ਤੋਂ ਪ੍ਰੇਸ਼ਾਨ ਹਨ। ਅੰਕੜਿਆਂ ਅਨੁਸਾਰ 19 ਜ਼ਿਲ੍ਹਿਆਂ ਦੇ 1,432 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹਨ। ਇਨ੍ਹਾਂ ਵਿੱਚ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸਏਐਸ ਨਗਰ, ਜਲੰਧਰ, ਸੰਗਰੂਰ, ਐਸਬੀਐਸ ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਜ਼ਿਲ੍ਹੇ ਸ਼ਾਮਲ ਹਨ।
ਇਹ ਵੀ ਪੜ੍ਹੋ: Punjab News: ਖੇਤੀਬਾੜੀ ਮੰਤਰੀ ਦਾ ਬਿਆਨ- 'ਹੜ੍ਹ ਕਾਰਨ ਤਬਾਹ ਹੋਈਆਂ ਫਸਲਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ ਸੂਬਾ ਸਰਕਾਰ'
ਹੁਸ਼ਿਆਰਪੁਰ ਦੇ ਦਸੂਹਾ ਵਿੱਚ ਸਭ ਤੋਂ ਵੱਧ 72 ਮਿ.ਮੀ. ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਪਾਣੀ ਵਿੱਚ ਡੁੱਬ ਗਈ ਹੈ। ਹਰ ਕੋਈ ਸਹਿਮ ਵਿੱਚ ਹੈ, ਮੌਸਮ ਵਿਭਾਗ ਨੇ 19 ਜੁਲਾਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਦਰਿਆਵਾਂ ਅਤੇ ਨਾਲਿਆਂ ਦੇ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਮਾਨਸੂਨ ਦੇ 50 ਦਿਨ ਪੂਰੇ ਹੋ ਗਏ ਹਨ। ਹਿਮਾਚਲ ਸਮੇਤ ਪਹਾੜੀ ਰਾਜਾਂ ਵਿੱਚ ਮੀਂਹ ਕਾਰਨ ਯਮੁਨਾ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ। ਦਿੱਲੀ ਵਿੱਚ ਯਮੁਨਾ ਦਾ ਪਾਣੀ ਹੁਣ ਆਗਰਾ ਵਿੱਚ ਤਾਜ ਮਹਿਲ ਦੀਆਂ ਕੰਧਾਂ ਤੱਕ ਪਹੁੰਚ ਗਿਆ ਹੈ। ਅਜਿਹਾ 2010 ਤੋਂ ਬਾਅਦ ਪਹਿਲੀ ਵਾਰ ਹੋਇਆ ਹੈ। ਯਮੁਨਾ ਦੇ ਪਾਣੀ ਦਾ ਪੱਧਰ 497.99 ਫੁੱਟ ਹੈ, ਜੋ ਕਿ 45 ਸਾਲਾਂ (1978) ਤੋਂ ਬਾਅਦ ਸਭ ਤੋਂ ਵੱਧ ਹੈ। ਹਾਲਾਂਕਿ ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਹੜ੍ਹ ਦਾ ਪਾਣੀ ਘੱਟ ਗਿਆ ਹੈ।
ਇਹ ਵੀ ਪੜ੍ਹੋ: Punjab Flood News: ਪੰਜਾਬ ਵਿੱਚ 19 ਜ਼ਿਲ੍ਹਿਆਂ 'ਚ ਕੁਦਰਤੀ ਤਬਾਹੀ, ਹੜ੍ਹ ਪ੍ਰਭਾਵਿਤ ਪਿੰਡਾਂ ਦਾ ਅੰਕੜਾ ਕਰ ਦੇਵੇਗਾ ਹੈਰਾਨ