ਪੰਜਾਬ 'ਚ ਹੋਵੇਗੀ ਕੇਂਦਰੀ ਫੋਰਸ ਦੀ ਤਾਇਨਾਤੀ! ਕੇਂਦਰ ਨੇ ਭੇਜੀ CRPF ਅਤੇ RAF ਦੀਆਂ 18 ਕੰਪਨੀਆਂ
Advertisement
Article Detail0/zeephh/zeephh1594194

ਪੰਜਾਬ 'ਚ ਹੋਵੇਗੀ ਕੇਂਦਰੀ ਫੋਰਸ ਦੀ ਤਾਇਨਾਤੀ! ਕੇਂਦਰ ਨੇ ਭੇਜੀ CRPF ਅਤੇ RAF ਦੀਆਂ 18 ਕੰਪਨੀਆਂ

CM ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੁਲਾਕਾਤ ਤੋਂ ਬਾਅਦ ਕੇਂਦਰ ਵੱਲੋਂ ਜੀ-20 ਸੰਮੇਲਨ (G20 Summit 2023) ਅਤੇ ਹੋਲਾ ਮਹੱਲਾ (Hola Mohalla) ਦੇ ਆਯੋਜਨ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ।

ਪੰਜਾਬ 'ਚ ਹੋਵੇਗੀ ਕੇਂਦਰੀ ਫੋਰਸ ਦੀ ਤਾਇਨਾਤੀ! ਕੇਂਦਰ ਨੇ ਭੇਜੀ CRPF ਅਤੇ RAF ਦੀਆਂ 18 ਕੰਪਨੀਆਂ

Punjab law and order situation news: ਪੰਜਾਬ ਵਿੱਚ 8 ਤੋਂ 10 ਮਾਰਚ ਤੱਕ ਹੋਲੇ ਮਹੱਲੇ (Hola Mohalla) ਤੇ ਜੀ-20 ਸੰਮੇਲਨ (G20 Summit 2023) ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਕੇਂਦਰੀ ਸੁਰੱਖਿਆ ਬਲਾਂ ਦੀਆਂ 18 ਕੰਪਨੀਆਂ ਪੰਜਾਬ ਵਿੱਚ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸਦੇ ਤਹਿਤ ਸੀਆਰਪੀਐਫ ਤੇ ਆਰਏਐਫ ਦੀਆਂ 18 ਕੰਪਨੀਆਂ ਪੰਜਾਬ (Central force in Punjab) ਭੇਜੀਆਂ ਜਾਣਗੀਆਂ।

ਦੱਸ ਦਈਏ ਕਿ ਪੰਜਾਬ ਵਿੱਚ 6 ਮਾਰਚ ਤੋਂ 16 ਮਾਰਚ ਤੱਕ 1900 ਦੇ ਕਰੀਬ ਕੇਂਦਰੀ ਸੁਰੱਖਿਆ ਮੁਲਾਜ਼ਮ ਤਾਇਨਾਤ ਰਹਿਣਗੇ (Central force in Punjab) ਅਤੇ ਇਸ ਤੋਂ ਬਾਅਦ ਹਾਲਾਤਾਂ ਨੂੰ ਦੇਖਦਿਆਂ ਇਨ੍ਹਾਂ ਕੰਪਨੀਆਂ ਬਾਰੇ ਫੈਸਲਾ ਲਿਆ ਜਾਵੇਗਾ।

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਨਵੀਂ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਚਰਚਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦ ਪਾਰੋਂ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਧ ਰਹੀ ਹੈ ਅਤੇ ਇਸਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਅਤੇ ਹੋਰ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ ਗਈ।

ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ 23 ਫਰਵਰੀ ਨੂੰ ਅਜਨਾਲਾ ਥਾਣੇ 'ਤੇ ਹੋਏ ਹਮਲੇ ਅਤੇ ਉਸ ਤੋਂ ਬਾਅਦ ਦੀ ਸਥਿਤੀ ਬਾਰੇ ਵੀ ਜਾਣਕਾਰੀ ਦਿੱਤੀ। ਮੀਟਿੰਗ ਤੋਂ ਬਾਅਦ ਸੀਐਮ ਨੇ ਟਵੀਟ ਕੀਤਾ, 'ਕਾਨੂੰਨ ਵਿਵਸਥਾ ਦੇ ਮਾਮਲੇ 'ਚ ਕੇਂਦਰ ਅਤੇ ਪੰਜਾਬ ਸਰਕਾਰ ਮਿਲ ਕੇ ਕੰਮ ਕਰਨਗੇ।'

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਬੀਜੇਪੀ ਦਾ ਪੰਜਾਬ ਸਰਕਾਰ 'ਤੇ ਨਿਸ਼ਾਨਾ, ਕਿਹਾ "ਕੀ ਉਹ ਹੁਣ ਸ਼ਹੀਦ ਭਗਤ ਸਿੰਘ ਅਤੇ ਗੁਰੂ ਨਾਨਕ ਦੇਵ ਜੀ ਤੋਂ ਵੀ ਵੱਡਾ ਹੋ ਗਿਆ ਹੈ?"

CM ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੁਲਾਕਾਤ ਤੋਂ ਬਾਅਦ ਕੇਂਦਰ ਵੱਲੋਂ ਜੀ-20 ਸੰਮੇਲਨ (G20 Summit 2023) ਅਤੇ ਹੋਲਾ ਮਹੱਲਾ (Hola Mohalla) ਦੇ ਆਯੋਜਨ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਦੀ ਚੁਣੌਤੀ ਲਗਾਤਾਰ ਵੱਧ ਰਹੀ ਹੈ।

ਅਜਿਹੇ 'ਚ ਪੰਜਾਬ ਨੂੰ ਕੇਂਦਰੀ ਮਦਦ ਦੀ ਲੋੜ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਵੱਲੋਂ ਰੋਕੇ 3200 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਦਾ ਮੁੱਦਾ ਵੀ ਉਠਾਇਆ ਅਤੇ ਇਸ ਨੂੰ ਜਲਦੀ ਤੋਂ ਜਲਦੀ ਜਾਰੀ ਕਰਨ ਦੀ ਅਪੀਲ ਕੀਤੀ। ਅਮਿਤ ਸ਼ਾਹ ਤੇ ਭਗਵੰਤ ਮਾਨ ਦੀ ਮੀਟਿੰਗ ਲਗਭਗ 40 ਮਿੰਟ ਚੱਲੀ ਅਤੇ ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਖਿਲਾਫ ਕੀਤੀ ਗਈ ਕਾਰਵਾਈ ਬਾਰੇ ਵੀ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: Punjab News: ਮਾਂ ਨੇ ਮੋਬਾਈਲ ਚਲਾਉਣ ਤੋਂ ਰੋਕਿਆ, ਬੇਟੇ ਨੇ ਦਿੱਤਾ ਛੱਤ ਤੋਂ ਧੱਕਾ

(For more news apart from Punjab law and order situation, stay tuned to Zee PHH)

Trending news