Lehragaga Accident News/ਅਨਿਲ ਜੈਨ: ਪੰਜਾਬ ਵਿੱਚ ਸੜਕ ਹਾਦਸੇ ਲਗਾਤਰਾ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਲਹਿਰਾਗਾਗਾ ਤੋਂ ਸਾਹਮਣੇ ਆਇਆ ਹੈ ਜਿੱਥੇ ਪਾਤੜਾਂ- ਲਹਿਰਾਗਾਗਾ ਰੋਡ ਦੇ ਸਕੂਟਰੀ ਅਤੇ ਕਾਰ ਦੀ ਭਿਆਨਕ ਟੱਕਰ ਹੋਈ ਅਤੇ ਇਸ ਹਾਦਸੇ ਵਿੱਚ ਇੱਕ ਦੀ ਮੌਤ ਹੋ ਗਈ ਅਤੇ ਇੱਕ ਜ਼ਖ਼ਮੀ ਹੋ ਗਿਆ। ਸਕੂਟਰੀ ਸਵਾਰ ਨੌਜਵਾਨ ਵੈਲਡਿੰਗ ਦਾ ਕੰਮ ਕਰਦਾ ਸੀ ਅਤੇ ਆਪਣੀ ਦੁਕਾਨ ਤੋਂ ਘਰ ਵਾਪਸ ਜਾ ਰਿਹਾ ਦੀ ਜਿਸ ਸਮੇਂ ਵਰਨਾ ਕਾਰ ਦੇ ਨਾਲ ਹਾਦਸਾ ਹੋਇਆ।
  
ਸਕੂਟਰੀ ਸਵਾਰ ਦੋ ਨੌਜਵਾਨਾਂ ਦੇ ਵਿੱਚੋਂ ਇੱਕ ਦੀ ਹੋਈ ਮੌਤ ਅਤੇ ਇੱਕ ਗੰਭੀਰ ਜ਼ਖ਼ਮੀ ਹੈ। ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਘਟਨਾ ਦੀ ਜਾਂਚ ਦੇ ਵਿੱਚ ਜੁੱਟ ਗਈ ਹੈ। ਇਹ ਹਾਦਾਸਾ ਪੰਜਾਬ ਦੇ ਪਾਤੜਾਂ- ਲਹਿਰਾਗਾਗਾ ਰੋਡ ਉੱਤੇ ਵਾਪਰਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੰਜਾਬ ਵਿੱਚ ਸੰਘਣੀ ਧੁੰਦ ਕਰਕੇ ਸੜਕ ਹਾਦਸਿਆਂ ਵਿੱਚ ਇਜ਼ਾਫਾ ਹੋ ਰਿਹਾ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ: Ludhiana News: ਚਾਈਨਾ ਡੋਰ ਵੇਚਣ ਵਾਲੇ ਹੋ ਜਾਓ ਸਾਵਧਾਨ! ਪੁਲਿਸ ਨੇ ਵਿਅਕਤੀ ਕੀਤਾ ਕਾਬੂ


ਗੌਰਤਲਬ ਹੈ ਕਿ ਬੀਤੀ ਰਾਤ ਪੰਜਾਬ ਦੇ ਤਰਨਤਾਰਨ ਵਿੱਚ ਬੀਤੀ ਰਾਤ ਸੰਘਣੀ ਧੁੰਦ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਅਤੇ ਟਰਾਲੀ ਵਿਚਾਲੇ ਹੋਏ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਪਹੁੰਚਾਇਆ। ਟਰੱਕ ਅਤੇ ਟਰਾਲੀ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਗੁਰੂਹਰਸਹਾਏ ਦਾ ਪਰਿਵਾਰ ਅੰਮ੍ਰਿਤਸਰ ਮੱਥਾ ਟੇਕ ਕੇ ਵਾਪਸ ਘਰ ਜਾ ਰਿਹਾ ਸੀ। ਇਹ ਹਾਦਸਾ ਰਾਤ ਕਰੀਬ 12 ਵਜੇ ਵਾਪਰਿਆ। 


ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਸ਼ਹਿਰਾਂ ਨੇ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਨਾਲ ਦਿਨ ਦੀ ਸ਼ੁਰੂਆਤ ਕੀਤੀ। ਪੰਜਾਬ ਦਾ ਅੰਮ੍ਰਿਤਸਰ 1.4 ਡਿਗਰੀ 'ਤੇ ਸਭ ਤੋਂ ਠੰਢਾ ਰਿਹਾ, ਜਦੋਂ ਕਿ ਹਰਿਆਣਾ ਦੇ ਹਿਸਾਰ ਦੇ ਬਾਲਸਮੰਦ 'ਚ ਤਾਪਮਾਨ 0.4 ਡਿਗਰੀ ਦਰਜ ਕੀਤਾ ਗਿਆ।