Punjab liquor news: ਭਾਰਤ ਵਿੱਚ ਕਈ ਸੂਬੇ ਅਜਿਹੇ ਹਨ ਜਿੱਥੇ ਸ਼ਰਾਬ 'ਤੇ ਪਾਬੰਦੀ ਲਗਾਈ ਗਈ ਹੈ ਪਰ ਇਸਦੇ ਬਾਵਜੂਦ ਇਨ੍ਹਾਂ ਸੂਬਿਆਂ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਸ਼ਰਾਬ ਬਣਾਈ ਅਤੇ ਵੇਚੀ ਜਾਂਦੀ ਹੈ। ਇਸੇ ਤਰ੍ਹਾਂ ਬਿਹਾਰ 'ਚ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਈ ਲੋਕਾਂ ਦੀਆਂ ਮੌਤ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। 


COMMERCIAL BREAK
SCROLL TO CONTINUE READING

ਇਸ ਕਰਕੇ ਜ਼ਹਿਰੀਲੀ ਸ਼ਰਾਬ ਦੀਆਂ ਘਟਨਾਵਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਐਕਸ਼ਨ ਵਿੱਚ ਆ ਰਹੀ ਹੈ। ਦੱਸ ਦਈਏ ਕਿ ਪੰਜਾਬ ਵਿੱਚ ਵੀ ਨਕਲੀ ਅਤੇ ਜ਼ਹਿਰੀਲੀ ਸ਼ਰਾਬ ਦੀਆਂ ਕਈ ਭੱਠੀਆਂ ਹਨ। ਇਸ ਕਰਕੇ ਤਰਨ ਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਲੱਗਭਗ 120 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਖ਼ਿਲਾਫ਼ ਲੋਕਾਂ ਵੱਲੋਂ ਵਿਰੋਧ ਵੀ ਕੀਤਾ ਗਿਆ ਸੀ।


ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਇੱਕ ਅਫੀਡੈਵਿਟ ਦਾਇਰ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਇੱਕ 'ਸਸਤੀ ਦੇਸੀ ਸ਼ਰਾਬ' ਲਿਆਉਣਾ ਚਾਹੁੰਦੀ ਹੈ ਤਾਂ ਜੋ ਗੈਰਕਾਨੂੰਨੀ ਸ਼ਰਾਬ ਨੂੰ ਰੋਕਿਆ ਜਾ ਸਕੇ।  


ਉਨ੍ਹਾਂ ਦਾ ਟੀਚਾ ਹੈ ਲੋਕਾਂ ਨੂੰ ਜ਼ਹਿਰੀਲੀ ਸ਼ਰਾਬ ਤੋਂ ਬਚਾਉਣਾ। ਦੱਸਣਯੋਗ ਹੈ ਕਿ ਸੀਨੀਅਰ ਵਕੀਲ ਅਜੀਤ ਸਿਨ੍ਹਾ ਵੱਲੋਂ ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੀ ਬੈਂਚ ਨੂੰ ਜਾਣੂ ਕਰਵਾਇਆ ਗਿਆ ਕਿ ਪੁਲਿਸ ਵੱਲੋਂ ਗੈਰਕਾਨੂੰਨੀ ਸ਼ਰਾਬ ਦੇ ਨਿਰਮਾਣ ਨੂੰ ਟਰੇਸ ਕਰਨ ਲਈ ਅਤੇ ਇਨ੍ਹਾਂ ਭੱਠੀਆਂ ਨੂੰ ਨਸ਼ਟ ਕਰਨ ਲਈ ਖੁਫੀਆ ਏਜੰਸੀ ਨਾਲ ਕੰਮ ਕੀਤਾ ਜਾ ਰਿਹਾ ਹੈ।


ਪੰਜਾਬ ਸਰਕਾਰ ਦੀ ਨੁਮਾਇੰਦਗੀ ਕਰਦਿਆਂ ਐਡਵੋਕੇਟ ਸਿਨ੍ਹਾ ਨੇ ਕਿਹਾ ਕਿ ਸੂਬੇ ਵੱਲੋਂ ਗੈਰਕਾਨੂੰਨੀ ਸ਼ਰਾਬ ਦੇ ਸੇਵਨ ਅਤੇ ਜ਼ਹਿਰੀਲੀ ਸ਼ਰਾਬ ਦੇ ਮਾੜੇ ਪ੍ਰਭਾਵਾਂ ਦੇ ਖ਼ਿਲਾਫ਼ ਇੱਕ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵੱਲੋਂ ਸੂਚਨਾ ਦੇ ਆਧਾਰ 'ਤੇ ਫੜੀ ਗਈ ਗੈਰਕਾਨੂੰਨੀ ਸ਼ਰਾਬ ਦੀ ਮਾਤਰਾ ਦੇ ਆਧਾਰ 'ਤੇ ਸੂਚਨਾ ਦੇਣ ਵਾਲੇ ਵਿਅਕਤੀ ਨੂੰ 50,000-2,00,000 ਰੁਪਏ ਤੱਕ ਦਾ ਇਨਾਮਾਂ ਵੀ ਐਲਾਨਿਆ ਗਿਆ ਹੈ।


ਹੋਰ ਪੜ੍ਹੋ: ਸਾਬਕਾ ਮੰਤਰੀ ਆਸ਼ੂ ਦੇ ਪੀ. ਏ. ਮੀਨੂ ਮਲਹੋਤਰਾ ਨੇ ਕੀਤਾ ਆਤਮ-ਸਮਰਪਣ, ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲੇ ’ਚ ਸੀ ਨਾਮਜ਼ਦ


ਪੰਜਾਬ ਸਰਕਾਰ ਦੇ ਨੁਮਾਇੰਦੇ ਨੇ ਇਹ ਵੀ ਕਿਹਾ ਹੈ ਕਿ ਸੂਬੇ ਵਿੱਚ ਨਾਜਾਇਜ਼ ਸ਼ਰਾਬ ਦਾ ਸੇਵਨ ਕਰਨ ਵਾਲੇ ਲੋਕਾਂ ਨੂੰ ਇਸਤੋਂ ਦੂਰ ਰੱਖਣ ਲਈ, ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਆਬਕਾਰੀ ਨੀਤੀ ਵਿੱਚ 40 ਡਿਗਰੀ ਤਾਕਤ ਵਾਲੀ ਦੇਸੀ ਸ਼ਰਾਬ ਦਾ ਸਸਤਾ ਸੰਸਕਰਣ ਪੇਸ਼ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਇਸ ਦੇ ਨਾਲ ਲੋਕਾਂ ਨੂੰ ਗੈਰਕਾਨੂੰਨੀ ਘਰੇਲੂ ਸ਼ਰਾਬ ਦਾ ਇੱਕ ਸਿਹਤਮੰਦ ਵਿਕਲਪ ਮਿਲ ਸਕੇਗਾ।


ਹੋਰ ਪੜ੍ਹੋ: Tarn Taran RPG Attack News: ਤਰਨ ਤਾਰਨ 'ਚ RPG ਹਮਲੇ ਦਾ ਮਾਸਟਰਮਾਈਂਡ ਲਖਵਿੰਦਰ ਸਿੰਘ ਲੰਡਾ


(For more news related to liquor in Punjab, stay tuned to Zee PHH)