Punjab Lok Sabha Election 2024: ਮੰਤਰੀ ਲਾਲਜੀਤ ਸਿੰਘ ਭੁੱਲਰ ਬੀਤੇ ਦਿਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਤੇ ਮੱਥਾ ਟੇਕਿਆ ਅਤੇ ਵਾਹਿਗੁਰੂ ਦੇ ਦਰ ‘ਤੇ ਆਪਣੀ ਭੁੱਲ ਬਖਸ਼ਾਉਣ ਲਈ ਗਏ ਸੀ ਤੇ ਉਨ੍ਹਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਣ ਕੀਤਾ ।
Trending Photos
Punjab Lok Sabha Election 2024/ ਮਨੋਜ ਜੋਸ਼ੀ : ਤਰਨਤਾਰਨ ਦੇ ਰਿਟਰਨਿੰਗ ਅਫ਼ਸਰ ਵੱਲੋਂ ਸ੍ਰੀ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਵੱਲੋਂ ਰਾਮਗੜ੍ਹੀਆ ਅਤੇ ਸੁਨਿਆਰ ਭਾਈਚਾਰੇ 'ਤੇ ਕੀਤੀ ਗਈ ਟਿੱਪਣੀ ਦੀ ਰਿਪੋਰਟ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਫ਼ਤਰ ਨੂੰ ਭੇਜ ਦਿੱਤੀ ਗਈ ਹੈ ਇਸ ਤੋਂ ਬਾਅਦ ਉਹਨਾਂ ਨੇ ਭਾਰਤੀ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਹੈ।
ਸੂਤਰਾਂ ਮੁਤਾਬਕ ਇਸ ਰਿਪੋਰਟ ਵਿਚ ਉਹਨਾਂ ਨੇ ਭਾਸ਼ਣ ਦੀ ਵੀਡੀਓ ਰਿਕਾਰਡਿੰਗ ਵੀ ਹੈ, ਜਿਸ ਵਿਚ ਇਹ ਟਿੱਪਣੀਆਂ ਕੀਤੀਆਂ ਗਈਆਂ ਸਨ। ਭਾਰਤੀ ਚੋਣ ਕਮਿਸ਼ਨ ਨੇ ਇਸ ਤੋਂ ਪਹਿਲਾਂ ਭੁੱਲਰ ਵਿਰੁੱਧ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਦੋ ਸ਼ਿਕਾਇਤਾਂ ਮਿਲਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਪੰਜਾਬ ਤੋਂ ਰਿਪੋਰਟ ਮੰਗੀ ਸੀ। ਇਸ 'ਤੇ ਅਗਲੇਰੀ ਕਾਰਵਾਈ ਦਾ ਫੈਸਲਾ ECI ਦੁਆਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Punjab Lok Sabha Elections: ਜਲੰਧਰ 'ਚ ਅੱਜ CM ਭਗਵੰਤ ਮਾਨ ਦਾ ਰੋਡ ਸ਼ੋਅ, ਪੁਲਿਸ ਨੇ ਵਧਾਈ ਸੁਰੱਖਿਆ
13 ਅਪ੍ਰੈਲ ਨੂੰ, ਮੰਤਰੀ ਨੇ ਪੱਟੀ ਵਿੱਚ ਆਪਣੇ ਚੋਣ ਪ੍ਰਚਾਰ ਦੌਰਾਨ ਆਪਣੇ ਭਾਸ਼ਣ ਵਿੱਚ ਰਾਮਗੜ੍ਹੀਆ ਅਤੇ ਸੁਨਿਆਰ ਭਾਈਚਾਰਿਆਂ 'ਤੇ ਕਥਿਤ ਤੌਰ 'ਤੇ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਰਾਮਗੜ੍ਹੀਆ ਸਿੰਘ ਸਭਾ, ਤਰਨਤਾਰਨ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤਾਂ ਭੇਜੀਆਂ ਗਈਆਂ ਸਨ।
ਖਡੂਰ ਸਾਹਿਬ ਵਿਖੇ ਮਾਮਲਾ ਵਧਣ 'ਤੇ ਭੁੱਲਰ ਨੇ ਇਕ ਵੀਡੀਓ ਸੰਦੇਸ਼ ਵੀ ਜਾਰੀ ਕੀਤਾ ਸੀ, ਜਿਸ 'ਚ ਉਸ ਨੇ ਭਾਈਚਾਰੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਮੁਆਫੀ ਮੰਗੀ ਸੀ। ਇਹ ਵੀਡੀਓ ECI ਨੂੰ ਵੀ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Punjab Congress Candidate: ਪੰਜਾਬ ‘ਚ ਕਾਂਗਰਸ ਦੀਆਂ 5 ਸੀਟਾਂ ‘ਤੇ ਫਸਿਆ ਪੇਚ, ਟਿਕਟ ਇੱਕ ਦਾਵੇਦਾਰ ਕਈ
ਦਰਅਸਲ ਬੀਤੇ ਦਿਨੀਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਵੱਲੋਂ ਰਾਮਗੜੀਆ ਭਾਈਚਾਰੇ ਅਤੇ ਸਵਰਨਕਾਰ ਭਾਈਚਾਰੇ ਦੇ ਸੰਬੰਧੀ ਇੱਕ ਵਿਵਾਦਿਤ ਬਿਆਨ ਦਿੱਤਾ ਗਿਆ ਸੀ ਅਤੇ ਉਸ ਵਿਵਾਦਿਤ ਟਿੱਪਣੀ ਨੂੰ ਲੈ ਕੇ ਉਹ ਸੁਰਖੀਆਂ ਦੇ ਵਿੱਚ ਰਹੇ ਸਨ। ਉਸ ਵਿਵਾਦਿਤ ਟਿੱਪਣੀ ਦੀ ਮਾਫੀ ਮੰਗਣ ਦੇ ਲਈ ਹਲਕਾ ਖਡੂਰ ਸਾਹਿਬ ਤੋਂ ਲੋਕਸਭਾ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀ ਭੁੱਲ ਬਖਸ਼ਾਉਣ ਪਹੁੰਚੇ ਸਨ।
ਖਡੂਰ ਸਾਹਿਬ ਸੰਸਦੀ ਹਲਕੇ ਵਿੱਚ ਨੌਂ ਹਲਕੇ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਤਰਨਤਾਰਨ ਦੇ ਚਾਰ ਖੇਮਕਰਨ, ਖਡੂਰ ਸਾਹਿਬ, ਤਰਨਤਾਰਨ ਅਤੇ ਪੱਟੀ, ਅੰਮ੍ਰਿਤਸਰ ਦੇ ਦੋ ਹਲਕੇ-ਬਾਬਾ ਬਕਾਲਾ, ਜੰਡਿਆਲਾ ਗੁੱਗੜੂ, ਦੋਵੇਂ ਰਾਖਵੇਂ, ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਜ਼ਿਲ੍ਹੇ ਦੇ ਦੋ ਹਲਕੇ ਅਤੇ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਇੱਕ ਹਲਕਾ ਆਉਂਦਾ ਹੈ।