Punjab Lok Sabha Election: CM ਭਗਵੰਤ ਮਾਨ ਖੁਦ ਸੰਭਾਲਣਗੇ ਮੋਰਚਾ! ਅੱਜ ਫਤਿਹਗੜ੍ਹ ਸਾਹਿਬ 'ਚ ਜਨ ਸਭਾ ਤੇ ਰਾਜਪੁਰਾ 'ਚ ਕਰਨਗੇ ਰੋਡ ਸ਼ੋਅ
Advertisement
Article Detail0/zeephh/zeephh2210984

Punjab Lok Sabha Election: CM ਭਗਵੰਤ ਮਾਨ ਖੁਦ ਸੰਭਾਲਣਗੇ ਮੋਰਚਾ! ਅੱਜ ਫਤਿਹਗੜ੍ਹ ਸਾਹਿਬ 'ਚ ਜਨ ਸਭਾ ਤੇ ਰਾਜਪੁਰਾ 'ਚ ਕਰਨਗੇ ਰੋਡ ਸ਼ੋਅ

Punjab Lok Sabha Election 2024 Update: CM ਭਗਵੰਤ ਮਾਨ ਖੁਦ ਮੋਰਚਾ ਸੰਭਾਲਣਗੇ। ਅੱਜ ਫਤਿਹਗੜ੍ਹ ਸਾਹਿਬ 'ਚ ਜਨ ਸਭਾ ਤੇ ਰਾਜਪੁਰਾ 'ਚ ਰੋਡ ਸ਼ੋਅ ਕਰਨਗੇ। 

Punjab Lok Sabha Election: CM ਭਗਵੰਤ ਮਾਨ ਖੁਦ ਸੰਭਾਲਣਗੇ ਮੋਰਚਾ! ਅੱਜ ਫਤਿਹਗੜ੍ਹ ਸਾਹਿਬ 'ਚ ਜਨ ਸਭਾ ਤੇ ਰਾਜਪੁਰਾ 'ਚ ਕਰਨਗੇ ਰੋਡ ਸ਼ੋਅ

Punjab Lok Sabha Election 2024 Update: ਲੋਕ ਸਭਾ ਚੋਣਾਂ ਜਿਵੇਂ ਜਿਵੇਂ ਨੇੜੇ ਆ ਰਹੀਆਂ ਹਨ ਉਸ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਪੂਰੀ ਰਣਨੀਤੀ ਤਿਆਰ ਕਰ ਲਈਆਂ ਗਈਆਂ ਹਨ। ਇਸ ਵਿਚਾਲੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਯਕੀਨੀ ਬਣਾਉਣ ਅਤੇ ਵਿਰੋਧੀਆਂ ਨੂੰ ਨੁੱਕਰੇ ਲਾਉਣ ਲਈ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਮੋਰਚਾ ਸੰਭਾਲਣਗੇ। ਉਹ ਹਰ ਲੋਕ ਸਭਾ ਹਲਕੇ ਵਿੱਚ ਜਾ ਕੇ ਰੈਲੀਆਂ ਅਤੇ ਰੋਡ ਸ਼ੋਅ ਕਰਨਗੇ। ਇਸ ਲਈ ਪਾਰਟੀ ਵੱਲੋਂ ਪੂਰੀ ਰਣਨੀਤੀ ਤਿਆਰ ਕਰ ਲਈ ਗਈ ਹੈ।

ਮੁੱਖ ਮੰਤਰੀ ਅੱਜ ਫਤਿਹਗੜ੍ਹ ਸਾਹਿਬ ਤੋਂ ਇਸ ਦੀ ਸ਼ੁਰੂਆਤ ਕਰਨਗੇ। ਉਹ ਫ਼ਤਹਿਗੜ੍ਹ ਸਾਹਿਬ ਵਿੱਚ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਚੋਣ ਰੈਲੀ ਕਰਨਗੇ ਅਤੇ ਸ਼ਾਮ ਨੂੰ ਪਟਿਆਲਾ ਲੋਕ ਸਭਾ ਹਲਕੇ ਅਧੀਨ ਪੈਂਦੇ ਰਾਜਪੁਰਾ ਵਿੱਚ ਰੋਡ ਸ਼ੋਅ ਕਰਨਗੇ।

ਲੋਕ ਸਭਾ ਚੋਣਾਂ ਕਿਸੇ ਚੁਣੌਤੀ ਤੋਂ ਘੱਟ ਨਹੀਂ 
ਇਸ ਵਾਰ ਲੋਕ ਸਭਾ ਚੋਣਾਂ ਮੁੱਖ ਮੰਤਰੀ ਭਗਵੰਤ ਮਾਨ ਲਈ ਕਿਸੇ ਚੁਣੌਤੀ ਤੋਂ ਘੱਟ ਨਹੀਂ ਹਨ। ਕਿਉਂਕਿ ਇਸ ਵਾਰ ਸੂਬੇ ਵਿੱਚ ‘ਆਪ’ ਦੀ ਸਰਕਾਰ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਖੁਦ ਚੋਣਾਂ 'ਚ ਉਮੀਦਵਾਰ ਖੜ੍ਹੇ ਕਰਨ ਤੋਂ ਲੈ ਕੇ ਬਾਕੀ ਸਾਰੀਆਂ ਰਣਨੀਤੀਆਂ ਬਣਾ ਲਈਆਂ ਹਨ।

ਇਹ ਵੀ ਪੜ੍ਹੋ: lok Sabha Election 2024 Phase 1: ਚੋਣਾਂ ਦੇ ਪਹਿਲੇ ਪੜਾਅ ਦੀਆਂ ਖਾਸ ਗੱਲਾਂ- 16.63 ਕਰੋੜ ਵੋਟਰ, ਸ਼ਾਮ 6 ਵਜੇ ਤੱਕ ਵੋਟਿੰਗ

ਇਸ ਦੇ ਨਾਲ ਹੀ 13 ਸੀਟਾਂ 'ਤੇ ਭਗਵੰਤ ਮਾਨ ਖੁਦ ਵੱਡਾ ਚਿਹਰਾ ਹਨ। ਉਹ ਵੀ ਇਸ ਗੱਲ ਨੂੰ ਸਮਝਦੇ ਹਨ। ਅਜਿਹੇ 'ਚ ਉਹਨਾਂ ਨੇ ਉਸ ਮੁਤਾਬਕ ਰਣਨੀਤੀ ਬਣਾਈ ਹੈ। ਪਹਿਲਾਂ ਵਿਧਾਇਕਾਂ, ਮੰਤਰੀਆਂ ਅਤੇ ਸਾਰੇ ਹਲਕਿਆਂ ਦੇ ਉਮੀਦਵਾਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਫੀਡਬੈਕ ਲਈ ਗਈ। ਸਾਰੇ ਸਰਕਲਾਂ ਦੀ ਜ਼ਮੀਨੀ ਹਕੀਕਤ ਨੂੰ ਸਮਝ ਲਿਆ ਹੈ। 

ਪਟਿਆਲਾ ਲੋਕ ਸਭਾ ਹਲਕਾ ਪਹਿਲਾਂ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਸੀ। ਇਸ ਲੋਕ ਸਭਾ ਹਲਕੇ ਵਿੱਚ ਨੌਂ ਵਿਧਾਨ ਸਭਾ ਹਲਕੇ ਹਨ। 2019 'ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਇਸ ਸੀਟ ਤੋਂ ਕਾਂਗਰਸ ਦੀ ਟਿਕਟ 'ਤੇ ਜਿੱਤੀ ਸੀ। ਉਹ ਕਾਂਗਰਸ ਸਰਕਾਰ ਦੌਰਾਨ ਕੇਂਦਰੀ ਮੰਤਰੀ ਵੀ ਰਹਿ ਚੁੱਕੇ ਹਨ। ਹਾਲਾਂਕਿ ਹੁਣ ਉਹ ਭਾਜਪਾ ਦੀ ਉਮੀਦਵਾਰ ਹੈ।

Trending news