CM Bhagwant Singh Mann Road Show: ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲੋਕ ਸਭਾਂ ਚੋਣਾ ਨੂੰ ਲੈ ਕੇ ਵੱਖ- ਵੱਖ ਹਲਕਿਆਂ ਵਿੱਚ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਇਸ ਦਰਮਿਆਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਪਹੁੰਚ ਰਹੇ ਹਨ। ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਲੋਕਾਂ ਤੋਂ ਪੱਪੀ ਨੂੰ ਵੋਟ ਪਾਉਣ ਲਈ ਕਹਿਣਗੇ। 


COMMERCIAL BREAK
SCROLL TO CONTINUE READING

ਉਨ੍ਹਾਂ ਦਾ ਰੋਡ ਸ਼ੋਅ ਹੈਬੋਵਾਲ ਦੇ ਗੁਰਦੁਆਰਾ ਭੂਰੀ ਸਾਹਿਬ ਤੋਂ ਸ਼ੁਰੂ ਹੋਵੇਗਾ।  ਰੋਡ ਸ਼ੋਅ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹੈਬੋਵਾਲ ਕਲਾਂ ਵਿਖੇ ਸਮਾਪਤ ਹੋਵੇਗਾ। ਸੜਕ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ​​ਰੱਖਣ ਲਈ ਸੀਨੀਅਰ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਜਾਣਗੇ। 


ਇਹ ਵੀ ਪੜ੍ਹੋ: Lok Sabha Election 2024: CM ਮਾਨ ਅੱਜ ਫਿਰੋਜ਼ਪੁਰ ਤੇ ਮੋਗਾ 'ਚ ਕਰਨਗੇ ਰੋਡ ਸ਼ੋਅ, ਕਾਕਾ ਬਰਾੜਾ ਲਈ ਵੋਟਾਂ ਮੰਗਣਗੇ

ਮੁੱਖ ਮੰਤਰੀ ਸ਼ਾਮ 5 ਵਜੇ ਦੇ ਕਰੀਬ ਸ਼ਹਿਰ ਪਹੁੰਚਣਗੇ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਸ਼ੋਕ ਪਰਾਸ਼ਰ ਪੱਪੀ ਲਗਾਤਾਰ ਦਿਹਾਤੀ ਖੇਤਰਾਂ ਵਿੱਚ ਚੋਣ ਪ੍ਰਚਾਰ ਕਰਦੇ ਰਹੇ ਹਨ। ਪਰਾਸ਼ਰ ਹਲਕਾ ਕੇਂਦਰੀ ਤੋਂ ਮੌਜੂਦਾ ਵਿਧਾਇਕ ਵੀ ਹਨ।


ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਰੋਡ ਸ਼ੋਅ ਕੀਤੇ ਜਾ ਰਹੇ ਹਨ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ  ਫਿਰੋਜ਼ਪੁਰ ਤੇ ਮੋਗਾ 'ਚ ਰੋਡ ਸ਼ੋਅ ਕੀਤਾ ਗਿਆ। ਇਸ ਤੋਂ ਪਹਿਲਾਂ ਜਲੰਧਰ ਵਿੱਚ ਰੋਡ ਸ਼ੋਅ ਕੱਢਿਆ ਗਿਆ ਸੀ। ਫਿਰੋਜ਼ਪੁਰ 'ਚ ਉਹ ਜਗਦੀਪ ਸਿੰਘ ਕਾਕਾ ਬਰਾੜ ਲਈ ਵੋਟ ਮੰਗਣ ਲਈ ਰੋਡ ਸ਼ੋਅ ਕੀਤਾ ਜਦਕਿ ਫਰੀਦਕੋਟ 'ਚ ਕਰਮਜੀਤ ਅਨਮੋਲ ਦੇ ਹੱਕ 'ਚ ਰੈਲੀ ਕੀਤੀ।