Congress Candidate List: ਕਾਂਗਰਸ ਨੇ ਪੰਜਾਬ ਲੋਕ ਸਭਾ ਚੋਣਾਂ ਲਈ 4 ਉਮੀਦਵਾਰਾਂ ਦਾ ਕੀਤਾ ਐਲਾਨ
Congress Candidate List: ਪੰਜਾਬ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ 4 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਪੰਜਾਬ ਦੇ 4 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
Congress Candidate List: ਪੰਜਾਬ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ 4 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਪੰਜਾਬ ਦੇ 4 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ, ਜਿਨ੍ਹਾਂ ਵਿੱਚ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ, ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ, ਅਮਰਿੰਦਰ ਸਿੰਘ ਬਰਾੜ ਲੁਧਿਆਣਾ ਹਨ।
ਪੰਜਾਬ ਕਾਂਗਰਸ ਪ੍ਰਧਾਨ ਖੁਦ ਚੋਣ ਮੈਦਾਨ ਵਿੱਚ ਉਤਰੇ ਹਨ। ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ ਉਮੀਦਵਾਰ ਹਨ। ਉਨ੍ਹਾਂ ਦੇ ਮੁਕਾਬਲੇ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਅਸ਼ੋਕ ਪਰਾਸ਼ਰ ਪੱਪੀ ਮੈਦਾਨ ਵਿੱਚ ਹਨ ਅਤੇ ਅਕਾਲੀ ਦਲ ਨੇ ਰਣਜੀਤ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਹੈ।
ਇਹ ਵੀ ਪੜ੍ਹੋ : Anandpur Sahib Loksabha seat: CM ਮਾਨ ਅੱਜ ਰੋਪੜ 'ਚ ਕਰਨਗੇ ਰੋਡ ਸ਼ੋਅ, ਮਾਲਵਿੰਦਰ ਕੰਗ ਦੇ ਹੱਕ 'ਚ ਕਰਨਗੇ ਪ੍ਰਚਾਰ
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਹਲਕਾ ਫ਼ਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਨੂੰ ਉਮੀਦਵਾਰ ਐਲਾਨਿਆ ਸੀ ਜਦੋਂ ਕਿ ਹਲਕਾ ਹੁਸ਼ਿਆਰਪੁਰ (ਰਾਖਵਾਂ) ਤੋਂ ਯਾਮਿਨੀ ਗੋਮਰ ਨੂੰ ਲੋਕ ਸਭਾ ਦੀ ਟਿਕਟ ਦਿੱਤੀ ਸੀ।
ਇਸ ਤੋਂ ਪਹਿਲਾਂ ਵਾਲੀ ਸੂਚੀ ਵਿੱਚ ਅੰਮ੍ਰਿਤਸਰ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ,ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਅਤੇ ਪਟਿਆਲਾ ਤੋਂ ਡਾਕਟਰ ਧਰਮਵੀਰ ਗਾਂਧੀ ਪਾਰਟੀ ਉਮੀਦਵਾਰ ਐਲਾਨੇ ਗਏ ਹਨI ਚੰਡੀਗੜ੍ਹ ਦੀ ਲੋਕ ਸਭਾ ਸੀਟ ਤੋਂ ਮਨੀਸ਼ ਤਿਵਾੜੀ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਵੜਿੰਗ ਰਾਹੁਲ ਗਾਂਧੀ ਦੇ ਕਰੀਬੀ
ਅਮਰਿੰਦਰ ਸਿੰਘ ਰਾਜਾ ਵੜਿੰਗ ਗਿੱਦੜਬਾਹਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। 2019 ਵਿੱਚ ਉਸ ਨੇ ਹਰਸਿਮਰਤ ਕੌਰ ਬਾਦਲ ਵਿਰੁੱਧ ਬਠਿੰਡਾ ਤੋਂ ਲੋਕ ਸਭਾ ਚੋਣ ਲੜੀ ਅਤੇ ਲਗਭਗ 20 ਹਜ਼ਾਰ ਵੋਟਾਂ ਨਾਲ ਹਾਰ ਗਏ। ਉਹ ਪੰਜਾਬ ਕਾਂਗਰਸ ਦੇ ਸਭ ਤੋਂ ਨੌਜਵਾਨ ਸੂਬਾ ਪ੍ਰਧਾਨ ਹਨ। ਉਹ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਵੀ ਰਹੇ ਹਨ। ਇਸ ਤੋਂ ਇਲਾਵਾ ਉਹ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਵੀ ਰਹੇ। ਰਾਜਾ ਵੜਿੰਗ ਰਾਹੁਲ ਗਾਂਧੀ ਦੇ ਨਜ਼ਦੀਕੀ ਹਨ।
ਇਹ ਵੀ ਪੜ੍ਹੋ : Mansa News: ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਮੁਲਾਕਾਤ ਕਰਨਗੇ ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ