Fatehgarh News: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। 


COMMERCIAL BREAK
SCROLL TO CONTINUE READING

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਹਿਗੜ੍ਹ ਸਾਹਿਬ ਅਰੁਣ ਗੁਪਤਾ ਨੇ ਦੱਸਿਆ ਕਿ ਲੋਕ ਅਦਾਲਤ ਚ ਅੱਜ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਨਾਂ ਵਿੱਚ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।


ਇਹ ਵੀ ਪੜੋ: Sidhu Moose Wala Parents: ਛੋਟੇ ਸਿੱਧੂ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ