Lok Sabha Election 2024 Punjab Candidate Nomination: ਪੰਜਾਬ ਦੇ ਵੱਡੇ ਸਿਆਸੀ ਲੀਡਰ ਅੱਜ ਨਾਮਜ਼ਦਗੀਆਂ ਦਾਖਲ ਕਰਨਗੇ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਕੀਤਾ ਹੈ
Trending Photos
Lok Sabha Election 2024 Punjab Candidate Nomination: ਲੋਕ ਸਭਾ ਚੋਣਾਂ ਦੇ 7ਵੇਂ ਪੜਾਅ ਲਈ ਨਾਮਜ਼ਦਗੀਆਂ ਅੱਜ ਸੱਤਵੇਂ ਗੇੜ ਦੀ ਲੋਕ ਸਭਾ ਸੀਟ ਲਈ ਨਾਮਜ਼ਦਗੀਆਂ ਦਾ ਦੂਜਾ ਆਖਰੀ ਦਿਨ ਹੈ। ਪੰਜਾਬ 'ਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦਾ ਕੰਮ ਜ਼ੋਰਾਂ 'ਤੇ ਹੈ। ਹੁਣ ਤੱਕ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਫਾਰਮ ਦਾਖਲ ਕੀਤੇ ਜਾ ਚੁੱਕੇ ਹਨ। ਇਸ ਦੌਰਾਨ ਅੱਜ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਟਵੀਟ
ਹਾਲ ਹੀ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕੀਤਾ ਹੈ ਅਤੇ ਲਿਖਿਆ ਹੈ ਕਿ Big day! As I am filing my Nomination papers today. ਪਰਮਾਤਮਾ ਭਲੀ ਕਰੇ।
Big day!
As I am filing my Nomination papers today.
ਪਰਮਾਤਮਾ ਭਲੀ ਕਰੇ pic.twitter.com/NypfgCU6r1— Amarinder Singh Raja Warring (@RajaBrar_INC) May 13, 2024
ਦਰਅਸਲ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਲਕੇ ਨਾਮਜ਼ਦਗੀ ਭਰਨ ਦੌਰਾਨ ਕੀਤੇ ਜਾਣ ਵਾਲੇ ਰੋਡ ਸ਼ੋਅ ਦੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਹੈ।ਪੰਜਾਬ ਦੇ ਮਸ਼ਹੂਰ ਲੇਖਕ, ਕਵੀ ਅਤੇ ਸ਼ਾਇਰ ਸੁਰਜੀਤ ਪਾਤਰ, ਜਿਨ੍ਹਾਂ ਨੇ ਪੰਜਾਬ ਅਤੇ ਪੰਜਾਬੀਅਤ ਨੂੰ ਦੁਨੀਆ ਭਰ 'ਚ ਰੌਸ਼ਨ ਕੀਤਾ ਹੈ, ਉਨ੍ਹਾਂ ਦਾ ਅੱਜ ਅੰਤਿਮ ਸਸਕਾਰ ਹੈ। ਇਸ ਦੇ ਮੱਦੇਨਜ਼ਰ ਹੀ ਰਾਜਾ ਵੜਿੰਗ ਵਲੋਂ ਨਾਮਜ਼ਦਗੀ ਭਰਨ ਦੌਰਾਨ ਆਪਣੇ ਰੋਡ ਸ਼ੋਅ ਦੇ ਪ੍ਰੋਗਰਾਮਾਂ ਨੂੰ ਰੱਦ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਰਾਜਾ ਵੜਿੰਗ ਨੇ ਐਕਸ ਉਤੇ ਵੀਡੀਓ ਪਾ ਕੇ ਦਿੱਤੀ।
ਮੈਂ ਆਪਣੇ ਸਮੂਹ ਸਾਥੀਆਂ, ਵਰਕਰਾਂ ਤੇ ਅਹੁਦੇਦਾਰ ਸਾਹਿਬਾਨਾਂ ਨੂੰ ਬੇਨਤੀ ਕਰਦਾ ਹਾਂ ਕਿ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਵਾਲੇ ਮਰਹੂਮ ਸੁਰਜੀਤ ਪਾਤਰ ਜੀ ਦਾ ਕੱਲ੍ਹ ਸੰਸਕਾਰ ਹੋਣ ਕਰ ਕੇ ਨਾਮਜ਼ਦਗੀ ਭਰਨ ਵੇਲੇ ਕੋਈ ਵੀ ਇਕੱਠ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਮੈਂ ਸੁਰਜੀਤ ਪਾਤਰ ਜੀ ਦੇ ਅੰਤਿਮ ਦਰਸ਼ਨ ਕਰਨ ਤੋਂ ਬਾਅਦ ਜ਼ਿਲ੍ਹਾ… pic.twitter.com/bp1CsGOV2l
— Amarinder Singh Raja Warring (@RajaBrar_INC) May 12, 2024
ਉਨ੍ਹਾਂ ਕਿਹਾ ਕਿ ਸੁਰਜੀਤ ਪਾਤਰ ਸਾਡੇ 'ਚ ਨਹੀਂ ਰਹੇ। ਭਲਕੇ ਉਨ੍ਹਾਂ ਦਾ ਅੰਤਿਮ ਸਸਕਾਰ ਰੱਖਿਆ ਗਿਆ ਹੈ। ਇਸ ਲਈ ਨਾਮਜ਼ਦਗੀ ਕਾਗਜ਼ ਉਹ ਸ਼ਾਂਤਮਈ ਤਰੀਕੇ ਨਾਲ ਭਰਨਗੇ। ਲੁਧਿਆਣਾ ਵਾਸੀਆਂ ਨੂੰ ਅਪੀਲ ਹੈ ਕਿ ਰੋਡ ਸ਼ੋਅ ਦਾ ਪ੍ਰੋਗਰਾਮ ਰੱਦ ਕੀਤਾ ਜਾ ਰਿਹਾ ਹੈ। ਉਹ ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਰਾਜਾ ਵੜਿੰਗ ਨੇ ਕਿਹਾ ਕਿ ਨਾਮਜ਼ਦਗੀ ਪੱਤਰ ਭਰਨ ਦੌਰਾਨ ਸਿਰਫ ਜ਼ਿਲ੍ਹਾ ਪ੍ਰਧਾਨਾਂ ਨੂੰ ਹੀ ਸੱਦਿਆ ਜਾਵੇਗਾ।