Dera Sacha Sauda Vote Bank: 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੇ ਪੰਜਾਬ ਵਿਚਲੇ ਹੈਡ ਕੁਆਰਟਰ ਡੇਰਾ ਸਲਾਬਤਪੁਰਾ ਵਿਖੇ ਸਤਿਸੰਗ ਭੰਡਾਰਾ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਡੇਰਾ ਸੱਚਾ ਸੌਦਾ ਦੇ ਪੈਰੋਕਾਰਾਂ ਵੱਲੋਂ ਸ਼ਿਰਕਤ ਕੀਤੀ ਗਈ। ਵੱਡੀ ਗਿਣਤੀ ਵਿੱਚ ਪਹੁੰਚੇ ਡੇਰਾ ਪੈਰੋਕਾਰਾਂ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਹਲਚਲ ਸ਼ੁਰੂ ਹੋ ਗਈ। 


COMMERCIAL BREAK
SCROLL TO CONTINUE READING

ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਿਕ ਲੋਕਾਂ ਵੱਲੋਂ ਵੱਡੀ ਪੱਧਰ ਤੇ ਜੋੜ ਤੋੜ ਦੀ ਰਾਜਨੀਤੀ ਜਾਰੀ ਹੈ। ਅਤੇ ਡੇਰੇ ਪੈਰੋਕਾਰਾਂ ਵੱਲੋਂ ਕੀਤਾ ਗਿਆ ਅੱਜ ਵੱਡਾ ਇਕੱਠ ਕਰਕੇ ਇੱਕ ਤਰ੍ਹਾਂ ਨਾਲ ਸਖਤੀ ਪ੍ਰਦਰਸ਼ਨ ਕੀਤਾ ਗਿਆ ਹੈ


ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਇਸ ਮੌਕੇ ਮਾਨਵਤਾ ਭਲਾਈ ਦੇ ਕਾਰਜਾਂ ਤਹਿਤ ਲੋੜਵੰਦ ਪਰਿਵਾਰਾਂ ਦੇ 76 ਬੱਚਿਆਂ ਨੂੰ ਕੱਪੜੇ ਵੰਡੇ ਗਏ। ਦੱਸਣਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਸ਼ਾਹ ਮਸਤਾਨਾ ਜੀ ਨੇ ਸੰਨ 1948 ਦੇ ਅਪ੍ਰੈਲ ਮਹੀਨੇ ਵਿੱਚ ਡੇਰੇ ਦੀ ਸਥਾਪਨਾ ਕਰਨ ਤੋਂ ਬਾਅਦ ਮਈ ਮਹੀਨੇ ਵਿੱਚ ਪਹਿਲਾ ਸਤਿਸੰਗ ਫਰਮਾਇਆ ਸੀ।


ਪੰਜਾਬ ਵਿੱਚ ਲੋਕ ਸਭਾ ਚੋਣ ਲਈ ਵੋਟਿੰਗ 1 ਜੂਨ ਨੂੰ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਹਰ ਕੋਈ ਸਿਆਸੀ ਪਾਰਟੀ ਆਪਣੇ ਵੋਟਰਾਂ ਨੂੰ ਭਰਮਾਉਣ ਵਿੱਚ ਲੱਗਾ ਹੋਇਆ ਹੈ। ਪੰਜਾਬ ਦਾ ਮਾਲਵਾ ਖੇਤਰ ਚੋਣਾਂ ਦੌਰਾਨ ਸਿਆਸੀ ਗਲਿਆਰਾ ਵਿੱਚ ਅਹਿਮ ਵਿਸ਼ਾ ਹੁੰਦਾ ਹੈ।


ਮਾਲਵਾ ਖੇਤਰ ਵਿੱਚ ਲੋਕ ਡੇਰਿਆਂ ਤੋਂ ਵੱਧ ਪ੍ਰਭਾਵਿਤ ਹਨ ਅਤੇ ਡੇਰਿਆਂ ਕਰ ਕੇ ਸਿਆਸੀ ਪਾਰਟੀਆਂ ਪ੍ਰਭਾਵਿਤ ਹੁੰਦੀਆਂ ਰਹੀਆਂ ਹਨ। ਸਾਲ 2007 ਅਤੇ 2012 ਵਿੱਚ ਡੇਰਾ ਸੱਚਾ ਸੌਦਾ ਦੇ ਰਾਜਨੀਤਿਕ ਵਿੰਗ ਵੱਲੋਂ ਬਕਾਇਦਾ ਆਦੇਸ਼ ਦੇ ਕੇ ਵੱਖ ਵੱਖ ਸਿਆਸੀ ਪਾਰਟੀ ਨੂੰ ਸਮਰਥਨ ਦਿੱਤਾ ਸੀ।


ਦੱਸ ਦਈਏ ਕਿ ਮਾਲਵਾ ਬੈਲਟ ਵਿੱਚ ਡੇਰਾ ਸੱਚਾ ਸੌਦਾ ਸਭ (Dera Sacha Sauda Vote Bank) ਤੋਂ ਵੱਡਾ ਵੋਟ ਬੈਂਕ ਹੈ। ਬਠਿੰਡਾ ਲੋਕ ਸਭਾ ਸੀਟ ਵਿੱਚ ਲਗਭਗ 2 ਲੱਖ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਹਨ। ਡੇਰਾ ਸੱਚਾ ਸੌਦਾ ਦੇ 11 ਬਲਾਕ ਹਨ ਅਤੇ ਇੱਕ ਬਲਾਕ ਵਿੱਚ 10 ਤੋਂ 15 ਹਜ਼ਾਰ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਹਨ।