Punjab Lok Sabha Elections: ਜਲੰਧਰ 'ਚ ਅੱਜ CM ਭਗਵੰਤ ਮਾਨ ਦਾ ਰੋਡ ਸ਼ੋਅ, ਪੁਲਿਸ ਨੇ ਵਧਾਈ ਸੁਰੱਖਿਆ
Advertisement
Article Detail0/zeephh/zeephh2222045

Punjab Lok Sabha Elections: ਜਲੰਧਰ 'ਚ ਅੱਜ CM ਭਗਵੰਤ ਮਾਨ ਦਾ ਰੋਡ ਸ਼ੋਅ, ਪੁਲਿਸ ਨੇ ਵਧਾਈ ਸੁਰੱਖਿਆ


CM Bhagwant Mann Jalandhar road show: ਜਲੰਧਰ 'ਚ ਅੱਜ CM ਭਗਵੰਤ ਮਾਨ ਦਾ ਰੋਡ ਸ਼ੋਅ ਹੈ ਅਤੇ ਇਸ ਕਰਕੇ ਪੁਲਿਸ ਨੇ ਸੁਰੱਖਿਆ ਵਧਾਈ ਹੋਈ ਹੈ।

Punjab Lok Sabha Elections: ਜਲੰਧਰ 'ਚ ਅੱਜ CM ਭਗਵੰਤ ਮਾਨ ਦਾ ਰੋਡ ਸ਼ੋਅ, ਪੁਲਿਸ ਨੇ ਵਧਾਈ ਸੁਰੱਖਿਆ

Jalandhar road show: ਲੋਕ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਉਸ ਤਰ੍ਹਾਂ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਪ੍ਰਚਾਰ ਜੋਰਾਂ ਉੱਤੇ ਹੈ। ਇਸ ਦੌਰਾਨ ਅੱਜ ਪੰਜਾਬ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚਣਗੇ। ਇੱਥੇ ਹੀ ਦੱਸ ਦਈਏ ਕਿ ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਹਨ ਅਤੇ ਅੱਜ ਪੰਜਾਬ ਦੇ ਮੁੱਖ ਮੰਤਰੀ  ਵੋਟਾਂ ਮੰਗਣ ਲਈ ਰੋਡ ਸ਼ੋਅ ਕਰਨਗੇ। 

ਦੱਸ ਦੇਈਏ ਕਿ ਸੀਐਮ ਮਾਨ ਹਰ ਖੇਤਰ ਵਿੱਚ ਪਹੁੰਚ ਕੇ ਆਪਣੇ ਉਮੀਦਵਾਰਾਂ ਲਈ ਵੋਟਾਂ ਮੰਗ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਰੋਡ ਸ਼ੋਅ ਅੱਜ ਬਾਅਦ ਦੁਪਹਿਰ ਕਰੀਬ 3.30 ਵਜੇ ਲਵਕੁਸ਼ ਚੌਕ ਤੋਂ ਸ਼ੁਰੂ ਹੋ ਕੇ ਭਗਤ ਸਿੰਘ ਚੌਕ ਨੇੜੇ ਸਮਾਪਤ ਹੋਵੇਗਾ।

ਇਹ ਵੀ ਪੜ੍ਹੋ: Lok Sabha Chunav 2024 Voting Live: ਲੋਕ ਸਭਾ ਚੋਣਾਂ ਦੇ ਦੂਜੇ ਗੇੜ ਲਈ ਵੋਟਿੰਗ ਅੱਜ, ਰਾਹੁਲ ਗਾਂਧੀ ਤੇ ਹੇਮਾ ਮਾਲਿਨੀ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ

ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਭਗਵੰਤ ਸਿੰਘ ਮਾਨ 3.30 ਵਜੇ ਲਵਕੁਸ਼ ਚੌਕ ਨੇੜੇ ਪੁੱਜਣਗੇ। ਸਭ ਤੋਂ ਪਹਿਲਾਂ ਸੀਐਮ ਮਾਨ ਉਥੇ ਲੋਕਾਂ ਨੂੰ ਸੰਬੋਧਨ ਕਰਨਗੇ। ਕੱਲ੍ਹ ਤੋਂ ਹੀ ‘ਆਪ’ ਦੀ ਸੀਨੀਅਰ ਲੀਡਰਸ਼ਿਪ ‘ਆਪ’ ਦੀ ਰੈਲੀ ਦੀਆਂ ਤਿਆਰੀਆਂ ਵਿੱਚ ਰੁੱਝੀ ਹੋਈ ਹੈ। ਦੱਸ ਦੇਈਏ ਕਿ ਜਲੰਧਰ ਵਿੱਚ ਚੋਣ ਸੀਜ਼ਨ ਦੌਰਾਨ ਸੀਐਮ ਮਾਨ ਦੀ ਇਹ ਪਹਿਲੀ ਰੈਲੀ ਹੈ। ਇਸ ਦੇ ਨੇੜੇ ਹੀ ਆਪ ਦੇ ਸਾਰੇ ਆਗੂ ਤੇ ਵਰਕਰ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦੇਣਗੇ।

Trending news