Punjab News: 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ; SHO ਤੇ ASI ਦੀ ਭੂਮਿਕਾ ਜਾਂਚ ਅਧੀਨ
Advertisement
Article Detail0/zeephh/zeephh1807903

Punjab News: 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ; SHO ਤੇ ASI ਦੀ ਭੂਮਿਕਾ ਜਾਂਚ ਅਧੀਨ

Punjab Ludhiana Corruption News: ਸ਼ਿਕਾਇਤਕਰਤਾ ਏਕਤਾ ਵੱਲੋਂ 21 ਜੁਲਾਈ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਗਈ ਸੀ।

Punjab News: 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ; SHO ਤੇ ASI ਦੀ ਭੂਮਿਕਾ ਜਾਂਚ ਅਧੀਨ

Punjab Ludhiana Corruption News: ਪੰਜਾਬ ਤੋਂ ਇੱਕ ਖ਼ਬਰ ਸਾਹਮਣੇ ਆਈ ਹੈ ਜਿੱਥੇ ਵਿਜੀਲੈਂਸ ਬਿਊਰੋ ਵੱਲੋਂ ਬੀਤੇ ਦਿਨ ਥਾਣਾ ਕੂਮ ਕਲਾਂ ਵਿਖੇ ਤਾਇਨਾਤ ਮੁਨਸ਼ੀ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਨਸ਼ੀ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦੁਆਬਾ ਭੈਣੀ ਦੀ ਰਹਿਣ ਵਾਲੀ ਏਕਤਾ ਨਾਮ ਦੀ ਮਹਿਲਾ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। 

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਵੱਲੋਂ ਦੱਸਿਆ ਗਿਆ ਕਿ ਸ਼ਿਕਾਇਤਕਰਤਾ ਏਕਤਾ ਵੱਲੋਂ 21 ਜੁਲਾਈ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਦੇ ਮੁਤਾਬਕ 13 ਅਪ੍ਰੈਲ ਨੂੰ ਉਸਦੇ ਭਰਾ ਦੀਪਕ ਕੁਮਾਰ ਤੇ ਹੋਰਨਾਂ ਖ਼ਿਲਾਫ਼ ਥਾਣਾ ਕੂਮ ਕਲਾਂ ਵਿਖੇ ਆਈਪੀਸੀ ਦੀ ਧਾਰਾ 323, 341, 506, 148,149 ਦੇ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਸੀ। 

ਇਸ ਦੌਰਾਨ ਉਸ ਦਾ ਭਰਾ ਦੀਪਕ ਵੀ ਜ਼ਖਮੀ ਹੋਇਆ ਸੀ, ਜਿਸ ਕਰਕੇ ਦੀਪਕ ਨੇ ਵੀ ਅਵਤਾਰ ਸਿੰਘ ਅਤੇ ਹੋਰਾਂ ਖ਼ਿਲਾਫ ਆਈਪੀਸੀ ਦੀਆਂ ਧਾਰਾਵਾਂ 326, 323, 341, 506, 148,149 ਦੇ ਤਹਿਤ ਕਰਾਸ ਐਫਆਈਆਰ ਦਰਜ ਕਰਵਾਈ ਸੀ।

ਸ਼ਿਕਾਇਤਕਰਤਾ ਵੱਲੋਂ ਇਹ ਵੀ ਦੋਸ਼ ਲਾਇਆ ਗਿਆ ਸੀ ਕਿ ਕਰਾਸ ਐਫਆਈਆਰ ਤੋਂ ਬਾਅਦ ਵਿਰੋਧੀ ਧਿਰ ਦੇ ਖ਼ਿਲਾਫ਼ ਕਾਰਵਾਈ ਕਰਨ ਲਈ ਐਸਐਚਓ ਪਰਮਜੀਤ ਸਿੰਘ ਵੱਲੋਂ 1 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ ਅਤੇ ਐਮਐਚਸੀ. ਹਰਦੀਪ ਸਿੰਘ ਨੇ 50,000 ਰੁਪਏ ਵਿੱਚ ਸੌਦਾ ਤੈਅ ਕਰਵਾ ਦਿੱਤਾ ਸੀ। ਸ਼ਿਕਾਇਤਕਰਤਾ ਦਾ ਇਹ ਵੀ ਦਾਅਵਾ ਹੈ ਕਿ ਏਐਸਆਈ ਰਣਧੀਰ ਸਿੰਘ ਵੱਲੋਂ ਉਸ ਤੋਂ 35,000 ਰੁਪਏ ਰਿਸ਼ਵਤ ਲਈ ਗਈ ਸੀ ਅਤੇ ਐਮਐਚਸੀ ਹਰਦੀਪ ਸਿੰਘ ਨੇ 20,000 ਰੁਪਏ ਵੱਖਰੇ ਤੌਰ ’ਤੇ ਲਏ ਸਨ। 

ਮਹਿਲਾ ਵੱਲੋਂ ਵਿਜੀਲੈਂਸ ਨੂੰ ਐਮਐਚਸੀ ਹਰਦੀਪ ਸਿੰਘ ਨਾਲ ਰਿਸ਼ਵਤ ਲੈਣ-ਦੇਣ ਸਬੰਧੀ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਸੌਪੀ ਗਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸ਼ਿਕਾਇਤ ਅਤੇ ਕਾਲ ਰਿਕਾਰਡਿੰਗ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ 2 ਅਗਸਤ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫਆਈਆਰ ਦਰਜ ਕਰਕੇ ਮੁਲਜ਼ਮ ਹਰਦੀਪ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਉਸ ਨੂੰ ਅੱਜ ਯਾਨੀ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਫਿਲਹਾਲ ਐਸਐਚਓ ਪਰਮਜੀਤ ਸਿੰਘ ਅਤੇ ਏਐਸਆਈ ਰਣਧੀਰ ਸਿੰਘ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Haryana Violence News: ਹਰਿਆਣਾ ਦੇ ਕੁਝ ਹਿੱਸਿਆਂ 'ਚ ਇੰਟਰਨੈੱਟ 'ਤੇ ਪਾਬੰਦੀ, ਨੂਹ ਹਿੰਸਾ ਮਾਮਲੇ 'ਚ ਹੁਣ ਤੱਕ 6 ਲੋਕਾਂ ਦੀ ਮੌਤ 

(For more news apart from Punjab Ludhiana Corruption News, stay tuned to Zee PHH)

Trending news