Ludhiana Dengue Cases: ਲੁਧਿਆਣਾ `ਚ ਵਧ ਰਹੇ ਡੇਂਗੂ ਦੇ ਮਾਮਲੇ, ਪਿਛਲੇ ਸਾਲਾਂ ਦੇ ਟੁੱਟੇ ਰਿਕਾਰਡ
Dengue news: ਪੰਜਾਬ ਸਰਕਾਰ ਵੱਲੋਂ ਡੇਂਗੂ ਦੀ ਰੋਕਥਾਮ ਲਈ ਪੈਮਫਲੇਟ ਵੀ ਜਾਰੀ ਕੀਤਾ ਗਿਆ ਹੈ ਅਤੇ ਨਾਲ ਹੀ ਹਰ ਸ਼ੁਕਰਵਾਰ ਡੇਂਗੂ `ਤੇ ਵਾਰ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ ਗਈ ਹੈ।
Punjab's Ludhiana Dengue Cases News: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਡੇਂਗੂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਜੇਕਰ ਗੱਲ ਮੌਜੂਦਾ ਹਾਲਾਤਾਂ ਦੀ ਕੀਤੀ ਜਾਵੇ ਤਾਂ 192 ਡੇਂਗੂ ਦੇ ਮਾਮਲਿਆਂ ਦੀ ਪੁਸ਼ਟੀ ਹੁਣ ਤੱਕ ਜ਼ਿਲ੍ਹੇ ਦੇ ਵਿੱਚ ਹੋ ਚੁੱਕੀ ਹੈ।
ਜੇਕਰ ਪਿਛਲੇ ਸਾਲ ਦੀ ਗੱਲ ਕੀਤੀ ਜਾਵੇ ਤਾਂ ਸਤੰਬਰ ਮਹੀਨੇ ਤੱਕ ਜ਼ਿਲ੍ਹੇ ਵਿੱਚ ਡੇਂਗੂ ਦੇ 70 ਮਾਮਲੇ ਹੀ ਸਾਹਮਣੇ ਆਏ ਸਨ। ਇਸ ਦੌਰਾਨ ਸਿਹਤ ਮਹਿਕਮੇ ਵੱਲੋਂ 18 ਟੀਮਾਂ ਲੁਧਿਆਣਾ ਦੇ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵੱਲੋਂ ਵੱਖ-ਵੱਖ ਇਲਾਕਿਆਂ ਦੇ ਵਿੱਚ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ।
ਇੰਨਾ ਹੀ ਨਹੀਂ ਸਿਵਲ ਹਸਪਤਾਲ ਦੇ ਵਿੱਚ ਡੇਂਗੂ ਦੇ ਮੁਫ਼ਤ ਟੈਸਟ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਲੁਧਿਆਣਾ ਦੇ ਵਿੱਚ 800 ਤੋਂ ਜਿਆਦਾ ਡੇਂਗੂ ਦੇ ਸ਼ੱਕੀ ਮਾਮਲੇ ਵੀ ਸਾਹਮਣੇ ਆਏ ਹਨ। ਜ਼ਿਲ੍ਹਾ ਸਹਾਇਕ ਅਫ਼ਸਰ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਸਿਹਤ ਮਹਿਕਮਾ ਯਤਨ ਕਰ ਰਿਹਾ ਹੈ ਅਤੇ ਲੋਕਾਂ ਨੂੰ ਵੀ ਇਹ ਅਪੀਲ ਕਰ ਰਿਹਾ ਹੈ ਕਿ ਉਹ ਆਪਣੇ ਘਰਾਂ ਦੇ ਵਿੱਚ ਪਾਣੀ ਇੱਕਠਾ ਨਾ ਹੋਣ ਦੇਣ ਕਿਉਂਕਿ ਇਸ ਦੇ ਵਿੱਚ ਡੇਂਗੂ ਪਨਪਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੇਂਗੂ ਦੀ ਰੋਕਥਾਮ ਲਈ ਪੈਮਫਲੇਟ ਵੀ ਜਾਰੀ ਕੀਤਾ ਗਿਆ ਹੈ ਅਤੇ ਨਾਲ ਹੀ ਹਰ ਸ਼ੁਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ ਗਈ ਹੈ।
Punjab's Ludhiana Dengue Cases: ਡੇਂਗੂ ਤੋਂ ਲੜਨ ਲਈ ਕੀ ਕੀਤਾ ਜਾਣਾ ਚਾਹੀਦਾ ਹੈ?
ਮੀਂਹ ਤੋਂ ਬਾਅਦ ਆਪਣੇ ਘਰ ਦੇ ਆਲੇ-ਦੁਆਲੇ ਪਾਣੀ ਜਮ੍ਹਾ ਹੋਣ ਦੀ ਜਾਂਚ ਕਰੋ
ਪਾਣੀ ਦੇ ਸਾਰੇ ਕੰਟੇਨਰਾਂ ਤੇ ਓਵਰਹੈੱਡ ਟੈਂਕਾਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ
ਘਰਾਂ, ਦਫ਼ਤਰਾਂ, ਫੈਕਟਰੀਆਂ, ਸਕੂਲਾਂ ਆਦਿ ਵਿੱਚ ਸਾਰੇ ਕੂਲਰਾਂ ਅਤੇ ਕੰਟੇਨਰਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਵਧੀਆ ਢੰਗ ਨਾਲ ਧੋਵੋ ਅਤੇ ਸੁਕਾਓ।
ਹਰ ਹਫ਼ਤੇ ਫਰਿੱਜ ਦੀਆਂ ਪਿਛਲੀਆਂ ਟਰੇਆਂ ਨੂੰ ਚੈੱਕ ਕਰੋ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਸੁਕਾਓ
ਪੰਛੀਆਂ ਅਤੇ ਜਾਨਵਰਾਂ ਨੂੰ ਖਾਣ ਲਈ ਵਰਤੇ ਜਾਣ ਵਾਲੇ ਭਾਂਡੇ, ਡੇਂਗੂ ਦਾ ਕਾਰਨ ਬਣ ਸਕਦੇ ਹਨ ਅਤੇ ਮੱਛਰਾਂ ਦੇ ਪ੍ਰਜਨਨ ਦਾ ਇੱਕ ਸੰਭਾਵੀ ਸਰੋਤ ਹਨ, ਇਸ ਲਈ ਉਹਨਾਂ ਨੂੰ ਸਕਰੱਬ ਨਾਲ ਸਾਫ਼ ਕਰੋ ਅਤੇ ਹਰ ਹਫ਼ਤੇ ਪਾਣੀ ਬਦਲੋ।
ਮੱਛਰ ਦੇ ਕੱਟਣ ਤੋਂ ਬਚਣ ਲਈ ਦਿਨ ਵੇਲੇ ਖੁੱਲ੍ਹੇ ਸਥਾਨਾਂ 'ਤੇ ਮੱਛਰ ਭਜਾਉਣ ਵਾਲੀ ਦਵਾਈ ਦੀ ਵਰਤੋਂ ਕਰੋ
ਮੱਛਰ ਦੇ ਕੱਟਣ ਤੋਂ ਬਚਣ ਲਈ, ਪੂਰੀ ਬਾਹਾਂ ਵਾਲੇ ਕੱਪੜੇ ਅਤੇ ਲੰਬੇ ਕੱਪੜੇ ਅਤੇ ਟਰਾਊਜ਼ਰ ਪਹਿਨੋ ਜੋ ਬਾਹਾਂ ਅਤੇ ਲੱਤਾਂ ਨੂੰ ਢੱਕਦੇ ਹੋਣ।
ਇਹ ਵੀ ਪੜ੍ਹੋ: Punjab Schools AI news: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਜਾਵੇਗੀ AI, ਸਿਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਵੱਡਾ ਐਲਾਨ