Ludhiana News:  ਪੰਜਾਬ ਦੇ ਲੁਧਿਆਣਾ ਵਿੱਚ ਇੱਕ ਚੋਰੀ ਦੀ ਵੱਡੀ ਘਟਨਾ ਵਾਪਰੀ ਹੈ। ਲੁਧਿਆਣਾ ਪੱਖੋਵਾਲ ਰੋਡ ਸਥਿਤ ਮਹਾਜਰ ਰਣਜੀਤ ਸਿੰਘ ਨਗਰ 'ਚ ਅਕਾਲੀ ਦਲ ਦੇ ਸਾਬਕਾ ਮੰਤਰੀ ਰਹੇ ਜਗਦੀਸ਼ ਸਿੰਘ ਗਰਚਾ  (Former Minister Jagdish Garcha) ਦੇ ਘਰ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਿਹਾ ਜਾ ਰਿਹਾ ਹੈ ਕਿ ਜਗਦੀਸ਼ ਗਰਚਾ ਅਤੇ ਉਨ੍ਹਾਂ ਦੀ ਪਤਨੀ ਤੇ ਹੋਰਾਂ ਨੂੰ ਰਾਤ ਸਮੇਂ ਬੇਹੋਸ਼ ਕਰ ਕੇ ਉਨ੍ਹਾਂ ਦੇ ਘਰ ਚੋਰੀ ਹੋ ਗਈ।


COMMERCIAL BREAK
SCROLL TO CONTINUE READING

ਸਾਬਕਾ ਮੰਤਰੀ, ਉਨ੍ਹਾਂ ਦੀ ਪਤਨੀ ਅਤੇ ਦੋ ਨੌਕਰਾਣੀਆਂ ਅਜੇ ਵੀ ਬੇਹੋਸ਼ ਹਨ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਘਰੇਲੂ ਨੌਕਰ 'ਤੇ ਜੁਰਮ ਦਾ ਸ਼ੱਕ ਹੈ। ਘਰ 'ਚ ਮੌਜੂਦ ਲੋਕਾਂ ਨੂੰ ਰਾਤ ਸਮੇਂ ਕੋਈ ਨਸ਼ੀਲੀ ਚੀਜ਼ ਪਿਲਾ ਦਿੱਤੀ ਗਈ। ਘਰੇਲੂ ਨੌਕਰ 'ਤੇ ਵਾਰਦਾਤ ਦਾ ਸ਼ੱਕ ਹੈ। ਘਰ 'ਚ ਮੌਜੂਦ ਲੋਕਾਂ ਨੂੰ ਰਾਤ ਸਮੇਂ ਕੋਈ ਨਸ਼ੀਲੀ ਚੀਜ਼ ਪਿਲਾ ਦਿੱਤੀ ਗਈ ਸੀ।


ਇਹ ਵੀ ਪੜ੍ਹੋੋ: Ludhiana News: ਲੁਧਿਆਣਾ ਦੀ ਧੀ ਨੇ ਵਧਾਇਆ ਦੇਸ਼ ਦਾ ਮਾਣ- ਵਿਦੇਸ਼ 'ਚ ਹੋ ਰਹੇ ਸੰਮੇਲਨ ਵਿੱਚ ਲਵੇਗੀ ਹਿੱਸਾ 


ਗੁਆਂਢੀ ਭਾਜਪਾ ਆਗੂ ਜਗਮੋਹਨ ਸ਼ਰਮਾ ਨੇ ਦੱਸਿਆ ਕਿ ਜਗਦੀਸ਼ ਗਰਚਾ (Former Minister Jagdish Garcha) ਦੀ ਬਾਡੀ ਠੰਢੀ ਪਈ ਸੀ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਜਦੋਂ ਕਲੋਨੀ ਵਾਸੀਆਂ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਉਹ ਹੱਕੇ-ਬੱਕੇ ਰਹਿ ਗਏ। ਘਰ ਦਾ ਸਾਰਾ ਸਮਾਨ ਖਿੱਲਰਿਆ ਪਿਆ ਸੀ। ਜਗਦੀਸ਼ ਗਰਚਾ, ਉਸ ਦੀ ਪਤਨੀ ਅਤੇ ਦੋ ਨੌਕਰਾਣੀਆਂ ਵੀ ਘਰ ਵਿੱਚ ਬੇਹੋਸ਼ ਪਾਈਆਂ ਗਈਆਂ। ਉਨ੍ਹਾਂ ਦੇ ਪੁੱਤਰ ਬੌਬੀ ਗਰਚਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਬੇਟਾ ਬੌਬੀ ਕਿਸੇ ਕੰਮ ਲਈ ਪੰਜਾਬ ਤੋਂ ਬਾਹਰ ਗਿਆ ਹੋਇਆ ਸੀ।


ਭਾਜਪਾ ਆਗੂ ਗੌਰਵ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਸਵੇਰੇ ਕਰੀਬ 5 ਤੋਂ 6 ਵਾਰ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਫੋਨ ਕੀਤਾ ਪਰ ਕਿਸੇ ਨੇ ਉਨ੍ਹਾਂ ਦਾ ਫੋਨ ਨਹੀਂ ਚੁੱਕਿਆ। ਘਟਨਾ ਤੋਂ ਕਰੀਬ 1 ਘੰਟੇ ਬਾਅਦ ਪਹੁੰਚੀ। ਫਿਲਹਾਲ ਜਗਦੀਸ਼ ਗਰਚਾ ਨੂੰ ਪੰਚਮ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਸਦਰ ਦੀ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਅਨੁਸਾਰ ਇਲਾਕੇ ਦੇ ਸੀਸੀਟੀਵੀ ਕੈਮਰੇ ਆਦਿ ਦੀ ਛਾਣਬੀਣ ਕੀਤੀ ਜਾ ਰਹੀ ਹੈ।