Ludhiana News: ਪੰਜਾਬ ਵਿੱਚ ਬੇਅਦਬੀ ਨਾਲ ਜੁੜੀਆਂ ਘਟਨਾਂਵਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾਂ ਮਾਮਲਾ ਲੁਧਿਆਣਾ ਦੇ ਤਾਜਪੁਰ ਰੋਡ ਤੋਂ ਸਾਹਮਣੇ ਆਇਆ ਹ ਜਿੱਥੇ ਨਸ਼ੇੜੀ ਵੱਲੋਂ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਗੋਲਕ ਤੋੜ ਕੇ ਪੈਸੇ ਚੋਰੀ ਕਰ ਲਏ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪਿੰਡ ਦੀ ਪੰਚਾਇਤ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। 


COMMERCIAL BREAK
SCROLL TO CONTINUE READING

ਦੱਸ ਦਈਏ ਕਿ ਇਹ ਮਾਮਲਾ ਲੁਧਿਆਣਾ ਦੇ ਤਾਜਪੁਰ ਰੋਡ ਇੰਦਰਾ ਪੁਰੀ ਇਲਾਕੇ ਦੀ ਗਲੀ ਨੰਬਰ 3 ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਅੰਦਰ ਨਸ਼ੇੜੀ ਨੌਜਵਾਨ ਨੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਦਰਅਸਲ ਇਸ ਨੌਜਵਾਨ ਨੇ ਨੰਗੇ ਸਿਰ ਤੇ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ 'ਚ ਦਾਖਲ ਹੋਇਆ ਅਤੇ ਗੋਲਕ ਤੋੜ ਕੇ ਪੈਸੇ ਚੋਰੀ ਕਰ ਲਏ। ਮੌਕੇ 'ਤੇ ਸੇਵਾਦਾਰਾਂ ਨੇ ਆਰੋਪੀ ਨੌਜਵਾਨ ਨੂੰ ਫੜ ਲਿਆ ਅਤੇ ਇਸ ਤੋਂ ਬਾਅਦ ਉਸਦਾ ਕੁਟਾਪਾ ਚਾੜਿਆ। ਇਸ ਤੋਂ ਬਾਅਦ ਉਸਨੂੰ  ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਹੁਣ ਪੂਰੇ ਮਾਮਲੇ ਦੀ ਜਾਂਚਕਰ ਰਹੀ ਹੈ।


ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਮੋਦਨ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜਦੋਂ ਉਹ ਪ੍ਰਕਾਸ਼ ਕਰਵਾਉਣ ਲਈ ਗੁਰਦੁਆਰਾ ਸਾਹਿਬ ਪੁੱਜੇ ਤਾਂ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਦੇ ਦਰਵਾਜ਼ੇ ਦੇ ਤਾਲੇ ਟੁੱਟੇ ਹੋਏ ਸਨ। ਜਦੋਂ ਉਸ ਨੇ ਅੰਦਰ ਜਾ ਕੇ ਦੇਖਿਆ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਪਈ ਗੋਲਕ ਟੁੱਟੀ ਹੋਈ ਸੀ ਅਤੇ ਉਸ ਵਿੱਚ ਰੱਖੀ ਰਕਮ ਗਾਇਬ ਸੀ। ਉਨ੍ਹਾਂ ਘਟਨਾ ਦੀ ਸੂਚਨਾ ਤੁਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਚਾਇਤ ਨੂੰ ਦਿੱਤੀ, ਜਿਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ। ਜਾਪਿਆ ਕਿ ਇੱਕ ਨੌਜਵਾਨ ਗੋਲਕ ਤੋੜ ਕੇ ਪੈਸੇ ਲੈ ਕੇ ਚਲਾ ਗਿਆ।


ਇਹ ਵੀ ਪੜ੍ਹੋ: Punjab News: ਹਸਪਤਾਲ 'ਚ ਬੱਤੀ ਗੁੱਲ ਹੋਣ ਕਾਰਨ ਟਾਰਚਾਂ ਜਗਾ ਕੇ ਔਰਤਾਂ ਦੀ ਕਰਵਾਈ ਡਿਲਵਿਰੀ

ਪੰਚਾਇਤ ਮੈਂਬਰ ਅਤੇ ਬਲਾਕ ਸਮਿਤੀ ਮੈਂਬਰ ਸਰਦੂਲ ਸਿੰਘ ਨੇ ਕੈਂਟ ਥਾਣੇ ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਕਿ ਉਨ੍ਹਾਂ ਦੇ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਗੁਰਦੁਆਰਾ ਸਾਹਿਬ ਵਿੱਚ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦਾ ਸਬੰਧ ਨਸ਼ਿਆਂ ਨਾਲ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਪੁਲਿਸ ਵਿਭਾਗ ਨੇ ਪੰਚਾਇਤ ਦੀ ਸ਼ਿਕਾਇਤ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਸਐਚਓ ਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੀ ਘਟਨਾ ਸਬੰਧੀ ਸ਼ਿਕਾਇਤ ਮਿਲੀ ਹੈ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ:  Jalandhar News: ਜਲੰਧਰ ਦੇ ਸੰਤੋਖਪੁਰਾ 'ਚ ਹੋਇਆ ਕਤਲ! ਪੁਲਿਸ ਨੂੰ ਇਕੱਠੇ ਰਹਿਣ ਵਾਲੇ ਦੋਸਤ 'ਤੇ ਸ਼ੱਕ