Ludhiana news: ਜਿਸਮਫਿਰੋਸ਼ੀ ਦੇ ਨਾਜਾਇਜ਼ ਧੰਦੇ `ਤੇ ਲੁਧਿਆਣਾ ਪੁਲਿਸ ਵੱਲੋਂ ਵੱਡੀ ਕਾਰਵਾਈ
ਲੁਧਿਆਣਾ ਪੁਲੀਸ ਵੱਲੋਂ ਵਿਸ਼ੇਸ਼ ਤੌਰ `ਤੇ ਚਲਾਈ ਗਈ ਮੁਹਿੰਮ ਦੇ ਤਹਿਤ ਇਹਨਾਂ `ਤੇ ਕਾਬੂ ਪਾਇਆ ਗਿਆ ਹੈ।
Punjab's Ludhiana news: ਜਿਸਮਫਿਰੋਸ਼ੀ ਦੇ ਨਾਜਾਇਜ਼ ਧੰਦੇ ਦੇ ਖਿਲਾਫ ਲੁਧਿਆਣਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਤਿੰਨ ਹੋਟਲਾਂ ਤੋਂ 13 ਲੜਕੀਆਂ ਅਤੇ 5 ਲੜਕੇ ਗ੍ਰਿਫਤਾਰ ਕੀਤੇ ਗਏ। ਇਸ ਦੌਰਾਨ ਹੋਟਲ ਦੇ ਮੈਨੇਜਰ ਅਤੇ ਮਾਲਿਕਾਂ 'ਤੇ ਵੀ ਪਰਚਾ ਦਰਜ ਕੀਤਾ ਗਿਆ ਹੈ।
ਲੁਧਿਆਣਾ ਪੁਲਿਸ ਵੱਲੋਂ ਜਿਸਮਫਿਰੋਸ਼ੀ ਦੇ ਚੱਲ ਰਹੇ ਨਾਜਾਇਜ਼ ਧੰਦੇ 'ਤੇ ਸਖਤ ਕਾਰਵਾਈ ਕੀਤੀ ਗਈ ਅਤੇ ਲੁਧਿਆਣਾ ਬੱਸ ਸਟੈਂਡ ਦੇ ਨੇੜੇ-ਤੇੜੇ ਦੇ ਤਿੰਨ ਹੋਟਲ, ਹੋਟਲ ਪਾਲਮ ਇਨ, ਹੋਟਲ ਰੀਗਲ ਕਲਾਸਿਕ, ਹੋਟਲ ਪਾਰਕ, ਦੇ ਵਿੱਚ ਛਾਪੇਮਾਰੀ ਕਰਦਿਆਂ ਜਿਸਮਫਿਰੋਸ਼ੀ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਨੂੰ ਕਾਬੂ ਕੀਤਾ ਗਿਆ।
ਇਨ੍ਹਾਂ ਵਿਚੋਂ 13 ਲੜਕੀਆਂ ਅਤੇ 5 ਲੜਕੇ ਸ਼ਾਮਿਲ ਹਨ। ਲੁਧਿਆਣਾ ਪੁਲਿਸ ਵੱਲੋਂ ਵਿਸ਼ੇਸ਼ ਤੌਰ 'ਤੇ ਚਲਾਈ ਗਈ ਮੁਹਿੰਮ ਦੇ ਤਹਿਤ ਇਹਨਾਂ 'ਤੇ ਕਾਬੂ ਪਾਇਆ ਗਿਆ ਹੈ। ਇਸ ਸਬੰਧੀ ਸ਼ੁਭਮ ਅਗਰਵਾਲ ਵੱਲੋਂ ਪ੍ਰੈੱਸ ਕਾਨਫਰੰਸ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਗਈ।
ਇਹ ਵੀ ਪੜ੍ਹੋ: Sapna Choudhary news: ਸਪਨਾ ਚੌਧਰੀ ਦੇ ਖਿਲਾਫ ਮਾਮਲਾ ਦਰਜ, ਭਾਬੀ ਵੱਲੋਂ ਦਾਜ ਮੰਗਣ ਦੇ ਲਾਏ ਦੋਸ਼
ਪੁਲਿਸ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਗਿਆ ਕਿ ਬੀਤੀ ਰਾਤ ਕੀਤੀ ਗਈ ਛਾਪੇਮਾਰੀ ਦੌਰਾਨ ਇਨ੍ਹਾਂ ਤਿੰਨ ਹੋਟਲਾਂ ਵਿੱਚ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਅਤੇ ਉਨ੍ਹਾਂ ਕਿਹਾ ਕਿ ਹੋਟਲ ਮਾਲਕਾਂ ਨੂੰ ਵੀ ਇਸ ਵਿੱਚ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਹੋਟਲ ਮਾਲਕਾਂ 'ਤੇ ਵੀ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਲੜਕੀਆਂ ਸਪਲਾਈ ਕਰਦੇ ਸਨ ਅਤੇ ਹੋਟਲ ਦੇ ਵਿੱਚ ਵੀ ਜਿਸਮਫਿਰੋਸ਼ੀ ਦਾ ਧੰਦਾ ਕਰਵਾਉਂਦੇ ਸਨ। ਉਨ੍ਹਾਂ ਕਿਹਾ ਕਿ ਸਾਨੂੰ ਪਤਾ ਲੱਗਾ ਹੈ ਕਿ ਲੜਕੀਆਂ ਦੀ ਖਰੀਦੋ ਫਰੋਖਤ ਵੀ ਕੀਤੀ ਜਾਂਦੀ ਸੀ ਅਤੇ ਇਸ ਨੂੰ ਲੈ ਕੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਕੇਂਦਰੀ ਬਜ਼ਟ 2023 'ਚ ਕਿਸਾਨੀ ਨੂੰ ਅਣਗੌਲਿਆ ਕਰਨ 'ਤੇ ਕਿਸਾਨਾਂ ਵਿਚ ਭਾਰੀ ਰੋਸ, ਮੋਦੀ ਸਰਕਾਰ ਦਾ ਸਾੜਿਆ ਪੁਤਲਾ
- ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ
(For more news apart from Punjab's Ludhiana, stay tuned to Zee PHH)