Ludhiana News: ਲੁਧਿਆਣਾ STF ਨੇ ਪੰਜ ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕੀਤੇ ਕਾਬੂ
Advertisement
Article Detail0/zeephh/zeephh2054902

Ludhiana News: ਲੁਧਿਆਣਾ STF ਨੇ ਪੰਜ ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕੀਤੇ ਕਾਬੂ

Ludhiana News: ਪੁਲਿਸ ਨੇ ਇਨ੍ਹਾਂ ਨਸ਼ਾ ਤਸਕਰਾਂ ਕੋਲੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਨੌਜਵਾਨ ਪਾਕਿਸਤਾਨ ਤੋਂ ਸਰਹੱਦ ਪਾਰੋਂ ਨਸ਼ਾ ਤਸਕਰ ਹੈਰੋਇਨ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦੇ ਹਨ।

Ludhiana News: ਲੁਧਿਆਣਾ STF ਨੇ ਪੰਜ ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕੀਤੇ ਕਾਬੂ

Ludhiana News: ਲੁਧਿਆਣਾ ਵਿੱਚ STF ਦੀ ਟੀਮ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਨਸ਼ਾ ਤਸਕਰਾਂ ਕੋਲੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਨੌਜਵਾਨ ਪਾਕਿਸਤਾਨ ਤੋਂ ਸਰਹੱਦ ਪਾਰੋਂ ਨਸ਼ਾ ਤਸਕਰ ਹੈਰੋਇਨ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦੇ ਹਨ। ਇਹ ਤਸਕਰ ਸਰਹੱਦੀ ਖੇਤਰ ਫ਼ਿਰੋਜ਼ਪੁਰ ਅਤੇ ਅੰਮ੍ਰਿਤਸਰ ਤੋਂ ਪਹਿਲਾਂ ਵੀ ਕਈ ਵਾਰ ਹੈਰੋਇਨ ਦੀ ਡਿਲਵਰੀ ਲੈ ਚੁੱਕੇ ਹਨ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 20 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।

ਫਿਲਹਾਲ ਐਸ.ਟੀ.ਐਫ ਦੀ ਟੀਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨਾਲ ਬਦਮਾਸ਼ਾਂ ਦੇ ਸਬੰਧਾਂ ਦੀ ਭਾਲ ਕਰ ਰਹੀ ਹੈ। ਮੁਲਜ਼ਮਾਂ ਦੀ ਪਛਾਣ ਰਾਕੇਸ਼ ਕੁਮਾਰ ਉਰਫ ਕੇਸਾ ਵਾਸੀ ਪਿੰਡ ਖੁਰਾਲਪੁਰਾ, ਜ਼ਿਲ੍ਹਾ ਜਲੰਧਰ ਅਤੇ ਜਗਰੂਪ ਸਿੰਘ ਉਰਫ਼ ਰੂਪ ਵਾਸੀ ਪਿੰਡ ਖੁਰਾਲਪੁਰ, ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਪੁਲੀਸ ਟੀਮ ਨੇ ਮੁਲਜ਼ਮਾਂ ਕੋਲੋਂ ਇੱਕ ਸਵਿਫਟ ਕਾਰ ਵੀ ਬਰਾਮਦ ਕੀਤੀ ਹੈ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਮੁਲਜ਼ਮ ਰਾਕੇਸ਼ ਕੁਮਾਰ ਕੇਸਾ ਹੈਰੋਇਨ ਦੀ ਤਸਕਰੀ ਕਰਨ ਲੱਗਾ।

ਇਹ ਵੀ ਪੜ੍ਹੋ: Bikram Majithia Summoned News: ਬਿਕਰਮ ਸਿੰਘ ਮਜੀਠੀਆ ਨੂੰ ਮੁੜ ਸੰਮਨ ਜਾਰੀ, ਜਾਣੋ ਕਿਸ ਦਿਨ ਬੁਲਾਇਆ

AIG ਸਨੇਹਦੀਪ ਸ਼ਰਮਾ  ਨੇ ਦੱਸਿਆ ਕਿ ਐੱਸ.ਟੀ.ਐੱਫ ਨੂੰ ਗੁਪਤ ਸੂਚਨਾ ਮਿਲੀ ਸੀ। ਕਿ ਦੋਵੇਂ ਦੋਸ਼ੀ ਇਕੱਠੇ ਲੰਬੇ ਸਮੇਂ ਤੋਂ ਪੰਜਾਬ ਭਰ ਵਿੱਚ ਨਸ਼ੇ ਦੀ ਤਸਕਰੀ ਕਰ ਰਹੇ ਹਨ। ਤਸਕਰਾਂ ਨੇ ਹੈਰੋਇਨ ਦੀ ਸਪਲਾਈ ਲਈ ਸਵਿਫਟ ਕਾਰ ਨੰਬਰ ਪੀ.ਬੀ.-78-8849 ਸਫੇਦ ਰੰਗ ਦੀ ਰੱਖੀ ਹੋਈ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਕੇਸ਼ ਅਤੇ ਜਗਰੂਪ ਦੋਵਾਂ ਨੇ ਅੱਜ ਇਕ ਕਾਰ ਵਿਚ ਨੂਰ ਮਹਿਲ ਤੋਂ ਜਲੰਧਰ ਵੱਲ ਜਾਣਾ ਸੀ।ਜਦੋਂ ਪੁਲਿਸ ਨੇ ਇਸ ਰੋਡ ਤੇ ਨਾਕਾ ਲਗਾਕੇ ਦੋਵੇਂ ਨਸ਼ਾ ਤਸਕਰਾਂ ਨੂੰ ਸਤਿਸੰਗ ਘਰ ਨੂਰ ਮਹਿਲ ਨੇੜੇ ਚੈਕਿੰਗ ਲਈ ਰੋਕਿਆ ਗਿਆ। ਤਾਂ ਪੁਲਿਸ ਨੂੰ ਕਾਰ ਦੀ ਡਰਾਈਵਰ ਸੀਟ ਦੇ ਹੇਠਾਂ ਰੱਖੇ ਕਾਲੇ ਬੈਗ ਵਿੱਚੋਂ 4 ਕਿਲੋ 520 ਗ੍ਰਾਮ ਹੈਰੋਇਨ, 1 ਇਲੈਕਟ੍ਰਾਨਿਕ ਯੰਤਰ ਅਤੇ 10 ਖਾਲੀ ਪਲਾਸਟਿਕ ਦੇ ਲਿਫ਼ਾਫ਼ੇ ਬਰਾਮਦ ਹੋਏ। ਜਦੋਂ ਰਾਕੇਸ਼ ਕੁਮਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਲੱਕ ਦੁਆਲੇ ਬੰਨ੍ਹੀ ਬੈਲਟ ਵਿੱਚੋਂ ਪੁਲੀਸ ਨੇ 480 ਗ੍ਰਾਮ ਹੈਰੋਇਨ ਬਰਾਮਦ ਕੀਤੀ। ਦੋਸ਼ੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦਾ ਕੰਮ ਕਰ ਰਿਹਾ ਹੈ। ਉਹ ਸਰਹੱਦੀ ਇਲਾਕਿਆਂ ਤੋਂ ਹੈਰੋਇਨ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦੇ ਹਨ।

ਇਹ ਵੀ ਪੜ੍ਹੋ: Sukhbir vs Bhagwant news: ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਠੋਕਿਆ ਮਾਨਹਾਨੀ ਦਾ ਦਾਅਵਾ

 

Trending news