Ludhiana Crime News: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ 17 ਸਤੰਬਰ ਦੀ ਰਾਤ ਨੂੰ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ਕੰਮ ਕਰਨ ਵਾਲੇ ਰਸੋਈਏ ਨੇ ਉਸਨੂੰ ਜ਼ਹਿਰੀਲਾ ਪਦਾਰਥ ਖੁਆ ਦਿੱਤਾ ਸੀ।
Trending Photos
Punjab's Ludhiana News: ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ਹੋਈ ਕਰੋੜਾਂ ਦੀ ਚੋਰੀ ਦੀ ਗੁੱਥੀ ਸੁਲਝਾ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਇਸ ਮਾਮਲੇ 'ਚ ਕਰਨ ਨਾਮ ਦੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਦੱਸ ਦਈਏ ਕਿ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ 17 ਸਤੰਬਰ ਦੀ ਰਾਤ ਨੂੰ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ਕੰਮ ਕਰਨ ਵਾਲੇ ਰਸੋਈਏ ਨੇ ਉਸਨੂੰ ਜ਼ਹਿਰੀਲਾ ਪਦਾਰਥ ਖੁਆ ਦਿੱਤਾ ਸੀ ਅਤੇ ਉਸ ਨੂੰ ਬੇਹੋਸ਼ ਕਰ ਦਿੱਤਾ ਸੀ। ਇਸ ਤੋਂ ਬਾਅਦ ਉਹ ਘਰ 'ਚ ਰੱਖੇ ਕਰੀਬ 2 ਕਰੋੜ ਰੁਪਏ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਗਿਆ ਸੀ।
ਇਸ ਦੌਰਾਨ ਦੋਸ਼ੀ ਕਰਨ ਜਦੋਂ ਨਕਦੀ ਅਤੇ ਗਹਿਣੇ ਲੈ ਕੇ ਦਿੱਲੀ ਦੇ ਆਨੰਦ ਵਿਹਾਰ ISBT ਪਹੁੰਚਿਆ ਤਾਂ ਪੁਲਿਸ ਨੇ ਚੈਕਿੰਗ ਦੌਰਾਨ ਉਸ ਨੂੰ ਕਾਬੂ ਕਰ ਲਿਆ ਅਤੇ ਦੋਸ਼ੀ ਨੇ ਪੁਲਿਸ ਹੈੱਡ ਕਾਂਸਟੇਬਲ ਰਾਜੇਸ਼ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਵੀ ਕੀਤੀ ਤਾਂ ਜੋ ਉਹ ਉਸਨੂੰ ਛੱਡ ਦੇਵੇ ਪਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਕਰਨ ਨੂੰ ਗ੍ਰਿਫਤਾਰ ਕਰ ਲਿਆ।
ਇਸ ਮਾਮਲੇ 'ਚ ਗੁਆਂਢੀ ਭਾਜਪਾ ਆਗੂ ਜਗਮੋਹਨ ਸ਼ਰਮਾ ਨੇ ਦੱਸਿਆ ਸੀ ਕਿ ਜਗਦੀਸ਼ ਗਰਚਾ ਦਾ ਸ਼ਰੀਰ ਠੰਡਾ ਪਿਆ ਹੋਇਆ ਸੀ ਅਤੇ ਉਸ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਸੀ। ਇਸ ਦੌਰਾਨ ਜਦੋਂ ਕਲੋਨੀ ਦੇ ਰਹਿਣ ਵਾਲੇ ਲੋਕ ਮੌਕੇ ’ਤੇ ਪੁੱਜੇ ਤਾਂ ਉਹ ਹੱਕੇ-ਬੱਕੇ ਰਹਿ ਗਏ ਕਿਉਂਕਿ ਘਰ ਦਾ ਸਾਰਾ ਸਮਾਨ ਖਿੱਲਰਿਆ ਹੋਇਆ ਸੀ ਅਤੇ ਜਗਦੀਸ਼ ਗਰਚਾ, ਉਸ ਦੀ ਪਤਨੀ ਅਤੇ ਦੋ ਨੌਕਰਾਣੀਆਂ ਘਰ ਵਿੱਚ ਬੇਹੋਸ਼ ਪਈਆਂ ਹੋਈਆਂ ਸਨ।
ਇਸ ਘਟਨਾ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਬੌਬੀ ਗਰਚਾ ਨੂੰ ਦਿੱਤੀ ਗਈ ਪਰ ਉਸ ਦੌਰਾਨ ਬੇਟਾ ਬੌਬੀ ਕਿਸੇ ਕੰਮ ਲਈ ਪੰਜਾਬ ਤੋਂ ਬਾਹਰ ਗਿਆ ਹੋਇਆ ਸੀ। ਭਾਜਪਾ ਆਗੂ ਗੌਰਵ ਸ਼ਰਮਾ ਨੇ ਅੱਗੇ ਜਾਣਕਾਰੀ ਦਿੱਤੀ ਸੀ ਕਿ ਉਨ੍ਹਾਂ ਵੱਲੋਂ ਸਵੇਰੇ ਕਰੀਬ 5 ਤੋਂ 6 ਵਾਰ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਫੋਨ ਕੀਤਾ ਗਿਆ ਸੀ ਪਰ ਕਿਸੇ ਨੇ ਵੀ ਉਨ੍ਹਾਂ ਦੇ ਫੋਨ ਜਾ ਜਵਾਬ ਨਹੀਂ ਦਿੱਤਾ।
ਘਟਨਾ ਤੋਂ ਤਕਰੀਬਨ 1 ਘੰਟੇ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦੇ ਮੁਤਾਬਕ ਇਲਾਕੇ ਦੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਗਏ।