Ludhiana International Fake Call Centre Racket News: ਪੰਜਾਬ ਦੀ ਲੁਧਿਆਣਾ ਪੁਲਿਸ ਨੇ ਇੰਟਰਨੈਸ਼ਨਲ ਕਾਲ ਸੈਂਟਰ (Ludhiana International Fake Call Centre Racket)  ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 30 ਠੱਗਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਗਰੋਹ ਦੇ ਮੈਂਬਰ ਜ਼ਿਆਦਾਤਰ ਵਿਦੇਸ਼ੀਆਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ। ਪੁਲਿਸ ਨੂੰ ਇਸ ਕਾਲ ਸੈਂਟਰ ਬਾਰੇ ਗੁਪਤ ਸੂਚਨਾ ਸੀ। 


COMMERCIAL BREAK
SCROLL TO CONTINUE READING

ਉਸ ਤੋਂ ਬਾਅਦ ਹੀ ਪੁਲਿਸ ਨੇ ਛਾਪਾ ਮਾਰ ਕੇ ਇਨ੍ਹਾਂ ਨੂੰ ਫੜ ਲਿਆ। ਮੁਲਜ਼ਮਾਂ ਨੇ ਆਪਣੇ ਆਪ ਨੂੰ ਮਲਟੀਨੈਸ਼ਨਲ ਕੰਪਨੀਆਂ ਲਈ ਟੈਕਨੀਕਲ ਸਰਵਿਸ ਪ੍ਰੋਵਾਈਡਰ ਵਜੋਂ ਪੇਸ਼ ਕੀਤਾ। ਉਨ੍ਹਾਂ ਨੇ ਵਿਦੇਸ਼ੀਆਂ ਨੂੰ ਪੈਸੇ ਦੇ ਕੇ ਠੱਗਿਆ ਹੈ। ਇਸ ਵਿੱਚ ਵਰਤੇ ਗਏ ਸਾਰੇ ਮੋਬਾਈਲ ਫੋਨ ਵੀ ਪੁਲੀਸ ਨੇ ਜ਼ਬਤ ਕਰ ਲਏ ਹਨ। ਗ੍ਰਿਫਤਾਰ ਕੀਤੇ ਗਏ ਗਿਰੋਹ ਦੇ ਮੈਂਬਰ ਮੇਘਾਲਿਆ, ਉੱਤਰ ਪ੍ਰਦੇਸ਼, ਗੁਜਰਾਤ, ਹਿਮਾਚਲ ਪ੍ਰਦੇਸ਼, ਨਾਗਾਲੈਂਡ, ਦਿੱਲੀ ਅਤੇ ਪੰਜਾਬ ਦੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦਾ ਮਾਸਟਰ ਵਿਦੇਸ਼ 'ਚ ਹੈ ਅਤੇ ਉਥੋਂ ਸਾਰਾ ਨੈੱਟਵਰਕ ਚਲਾ ਰਿਹਾ ਸੀ।


ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਲੁਧਿਆਣਾ ਇੰਟਰਨੈਸ਼ਨਲ ਕਾਲ ਸੈਂਟਰ (Ludhiana International Fake Call Centre Racket)  ਠੱਗਾਂ ਦੀ ਗ੍ਰਿਫ਼ਤਾਰੀ ਬਾਰੇ ਟਵੀਟ ਕੀਤਾ ਹੈ। ਉਹਨਾਂ ਨੇ ਲਿਖਿਆ ਹੈ ਕਿ ਲੁਧਿਆਣਾ ਪੁਲਿਸ ਦੀ ਇੱਕ ਵੱਡੀ ਸਫਲਤਾ ਨੇ ਗੈਰ-ਕਾਨੂੰਨੀ ਤੌਰ 'ਤੇ ਕੰਮ ਕਰ ਰਹੇ ਅੰਤਰਰਾਸ਼ਟਰੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਅਤੇ 30 ਵਿਅਕਤੀਆਂ ਦੇ ਇੱਕ ਪੂਰੇ ਗਿਰੋਹ ਨੂੰ ਗ੍ਰਿਫਤਾਰ ਕੀਤਾ ਜੋ ਬਹੁ-ਰਾਸ਼ਟਰੀ ਕੰਪਨੀਆਂ ਲਈ ਤਕਨੀਕੀ ਸੇਵਾ ਪ੍ਰਦਾਤਾ ਦੇ ਰੂਪ ਵਿੱਚ ਕੰਮ ਕਰਦੇ ਸੀ ਅਤੇ ਵੱਡੀ ਰਕਮ ਲਈ ਵਿਸ਼ਵਵਿਆਪੀ ਨਾਗਰਿਕਾਂ, ਮੁੱਖ ਤੌਰ 'ਤੇ ਵਿਦੇਸ਼ੀ ਲੋਕਾਂ ਨੂੰ ਧੋਖਾ ਦਿੱਤਾ।



ਇਹ ਵੀ ਪੜ੍ਹੋ: Manipur Incident News: ਮਨੀਪੁਰ ਵਿੱਚ ਔਰਤਾਂ ਨਾਲ ਹੋਈ ਬਦਸਲੂਕੀ 'ਤੇ ਸੈਲੇਬਜ਼ ਦਾ ਫੁੱਟਿਆ ਗੁੱਸਾ, ਕਿਹਾ -ਸ਼ਰਮਨਾਕ! ਭਿਆਨਕ

ਇਸ ਦੇ ਨਾਲ ਹੀ ਅਗਲੇ ਟਵੀਟ ਵਿੱਚ ਲਿਖਿਆ ਹੈ ਕਿ ਘੁਟਾਲੇ ਵਿੱਚ ਵਰਤੇ ਗਏ ਸਾਰੇ ਇਲੈਕਟ੍ਰੋਨਿਕਸ ਅਤੇ ਮੋਬਾਈਲ ਜ਼ਬਤ ਕਰ ਲਏ। ਗ੍ਰਿਫਤਾਰ ਕੀਤੇ ਗਏ ਗਿਰੋਹ ਦੇ ਮੈਂਬਰ ਮੇਘਾਲਿਆ, ਉੱਤਰ ਪ੍ਰਦੇਸ਼, ਗੁਜਰਾਤ, ਹਿਮਾਚਲ ਪ੍ਰਦੇਸ਼, ਨਾਗਾਲੈਂਡ, ਦਿੱਲੀ ਅਤੇ ਪੰਜਾਬ ਦੇ ਹਨ। ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਨਵੇਂ ਯੁੱਗ ਦੇ ਅਪਰਾਧਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ