Punjab News: ਲੁਧਿਆਣਾ `ਚ ਵਾਪਰਿਆ ਦਰਦਨਾਕ ਹਾਦਸਾ, ਸਰਕਾਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ, ਕਈ ਜ਼ਖ਼ਮੀ
Ludhiana Accident News: ਲੁਧਿਆਣਾ `ਚ ਪੀਏਯੂ ਨੰਬਰ 2 ਦੇ ਗੇਟ `ਤੇ ਸਵਾਰੀਆਂ ਨੂੰ ਉਤਾਰ ਕੇ ਅੱਗੇ ਵਧਣ ਤੋਂ ਬਾਅਦ ਅਚਾਨਕ ਬੱਸ `ਚੋਂ ਜ਼ੋਰਦਾਰ ਆਵਾਜ਼ ਆਈ।
Ludhiana Accident News: ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾਂ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਸਰਕਾਰੀ ਪਨਬੱਸ ਪੁਲ ਦੇ ਪਿੱਲਰ ਨਾਲ ਟਕਰਾ ਗਈ। ਇਹ ਹਾਦਸਾ ਪੀਏਯੂ ਗੇਟ ਨੰਬਰ 1 ਦੇ ਬਾਹਰ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਤੇਜ਼ ਰਫਤਾਰ ਨਾਲ ਗੱਡੀ ਚਲਾ ਰਿਹਾ ਸੀ, ਜਿਸ ਕਾਰਨ ਬੱਸ ਕੰਟਰੋਲ ਗੁਆ ਬੈਠੀ ਅਤੇ ਖੰਭੇ ਨਾਲ ਟਕਰਾ ਗਈ। ਬੱਸ 'ਚ 70 ਸਵਾਰੀਆਂ ਸਨ, ਜਿਨ੍ਹਾਂ 'ਚੋਂ 15-20 ਨੂੰ ਮਾਮੂਲੀ ਸੱਟਾਂ ਲੱਗੀਆਂ, ਜਦਕਿ ਡਰਾਈਵਰ ਦੇ ਪੱਟ 'ਤੇ ਸੱਟ ਲੱਗੀ।
ਦੱਸ ਦੇਈਏ ਕਿ ਇਹ ਹਾਦਸਾ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ, ਫ਼ਿਰੋਜ਼ਪੁਰ ਰੋਡ ਨੇੜੇ ਵਾਪਰਿਆ ਹੈ। ਬੱਸ ਦੇ ਕੰਡਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਬੱਸ ਫਿਰੋਜ਼ਪੁਰ ਤੋਂ ਪਟਿਆਲਾ ਲੈ ਕੇ ਜਾ ਰਿਹਾ ਸੀ। ਲੁਧਿਆਣਾ 'ਚ ਪੀਏਯੂ ਨੰਬਰ 2 ਦੇ ਗੇਟ 'ਤੇ ਸਵਾਰੀਆਂ ਨੂੰ ਉਤਾਰ ਕੇ ਅੱਗੇ ਵਧਣ ਤੋਂ ਬਾਅਦ ਅਚਾਨਕ ਬੱਸ 'ਚੋਂ ਜ਼ੋਰਦਾਰ ਆਵਾਜ਼ ਆਈ।
ਇਹ ਵੀ ਪੜ੍ਹੋ: Odisha Train Accident : ਕਿਵੇਂ ਵਾਪਰਿਆ ਕੋਰੋਮੰਡਲ ਐਕਸਪ੍ਰੈਸ ਹਾਦਸਾ, ਜਾਣੋ ਹਰ ਸਵਾਲ ਦਾ ਜਵਾਬ, ਹੁਣ ਤੱਕ 233 ਲੋਕਾਂ ਦੀ ਮੌਤ
ਉਨ੍ਹਾਂ ਨੇ ਸੋਚਿਆ ਕਿ ਸ਼ਾਇਦ ਟਾਇਰ ਫਟ ਗਿਆ ਹੈ ਪਰ ਬਾਅਦ ਵਿੱਚ ਪਤਾ ਲੱਗਾ ਕਿ ਪਟਾ ਟੁੱਟ ਗਿਆ ਸੀ। ਦੂਜੇ ਪਾਸੇ ਟਰੈਫਿਕ ਪੁਲਿਸ ਅਨੁਸਾਰ ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਉਨ੍ਹਾਂ ਦਾ ਇਲਾਜ ਕਰ ਦਿੱਤਾ ਗਿਆ ਹੈ।