Ludhiana Accident News: ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਅੱਗ ਸੇਕ ਰਹੇ ਲੋਕ ਦਰੜੇ, ਇਕ ਵਿਅਕਤੀ ਦੀ ਮੌਕੇ 'ਤੇ ਮੌਤ, ਨੇ ਹਸਪਤਾਲ ਵਿੱਚ ਦਮ ਤੋੜਿਆ; ਦੋ ਲੋਕ ਜ਼ਖ਼ਮੀ
Trending Photos
Ludhiana Accident News/ਤਰਸੇਮ ਭਾਰਦਵਾਜ: ਲੁਧਿਆਣਾ ਦੇ ਪੱਖੋਵਾਲ ਰੋਡ ਨੇੜੇ ਥਰੀਕੇ ਰੋਡ 'ਤੇ ਇੱਕ ਤੇਜ਼ ਰਫਤਾਰ ਕਾਰ ਵੱਲੋਂ ਦਰੜੇ ਜਾਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਦਿਆਂ ਮੌਕੇ ਉੱਤੇ ਪੁਲਿਸ ਤਾਂ ਪਹੁੰਚੀ ਲੇਕਿਨ ਹੱਦਬੰਦੀ ਨੂੰ ਲੈ ਕੇ ਪੁਲਿਸ ਉਲਝੀ ਦੱਸੀ। ਘਟਨਾ ਤੋਂ ਬਾਅਦ ਗੁੱਸੇ ਵਿੱਚ ਲੋਕਾਂ ਵੱਲੋਂ ਸੜਕ ਜਾਮ ਕੀਤੇ ਜਾਣ ਦੀ ਵੀ ਖ਼ਬਰ ਹੈ।
ਦੱਸਿਆ ਜਾ ਰਿਹਾ ਹੈ ਕਿ ਦੋ ਕਾਰਾਂ ਆਪਸ ਵਿੱਚ ਰੇਸ ਲਗਾ ਰਹੀਆਂ ਸਨ ਕਿ ਇਸ ਦੌਰਾਨ ਇਹ ਕਾਰ ਦਾ ਸੰਤੁਲਨ ਵਿਗੜ ਗਿਆ, ਜਿਹੜੀ ਸੜਕ ਕਿਨਾਰੇ ਅੱਗ ਸੇਕ ਰਹੇ ਲੋਕਾਂ ਉੱਪਰ ਚੜ ਗਈ। ਘਟਨਾ ਵਿੱਚ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਦੂਸਰੇ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਦੋ ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ: PM in Loksabha: PM ਨੇ ਪਰਿਵਾਰਵਾਦ 'ਤੇ ਘੇਰੀ ਕਾਂਗਰਸ, ਬੋਲੇ- ਵਿਰੋਧੀ ਧਿਰ ਦੀ ਖਸਤਾ ਹਾਲਤ ਲਈ ਕਾਂਗਰਸ ਜਿੰਮੇਵਾਰ
ਉਥੇ ਹੀ ਸਥਾਨਕ ਲੋਕਾਂ ਤੇ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੇ ਆਰੋਪ ਲਗਾਇਆ ਕਿ ਮੌਕੇ ਤੇ ਪਹੁੰਚੀ ਪੁਲਿਸ ਨੇ ਵੀ ਆਰੋਪੀਆਂ ਨੂੰ ਭਗਾਉਣ ਦੀ ਕੋਸ਼ਿਸ਼ ਕੀਤੀ। ਮੌਕੇ ਤੇ ਮੌਜੂਦ ਲੋਕਾਂ ਨੇ ਇੱਕ ਲੜਕੀ ਦੀ ਵੀ ਵੀਡੀਓ ਬਣਾਈ, ਜਿਹੜੀ ਕਿ ਘਟਨਾ ਨੂੰ ਅੰਜਾਮ ਦੇਣ ਵਾਲੀ ਕਾਰ ਵਿੱਚ ਮੌਜੂਦ ਦੱਸੀ ਜਾਂਦੀ ਸੀ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਲੜਕੀ ਦੇ ਨਾਲ ਇੱਕ ਹੋਰ ਲੜਕਾ ਵੀ ਸੀ, ਜਿਹੜਾ ਮੌਕੇ ਤੋਂ ਫਰਾਰ ਹੋ ਗਿਆ।
ਪੰਜਾਬ ਦੇ ਲੁਧਿਆਣਾ ਦੇ ਥ੍ਰੀਕੇ ਰੋਡ 'ਤੇ ਦੋ ਕਾਰ ਚਾਲਕਾਂ ਦੀ ਟੱਕਰ ਹੋ ਗਈ। ਇੱਕ ਤੇਜ਼ ਰਫ਼ਤਾਰ ਕਾਰ ਇੱਕ ਕਾਰ ਚਾਲਕ ਤੋਂ ਕੰਟਰੋਲ ਗੁਆ ਬੈਠੀ ਅਤੇ ਕੋਠੀ ਦੇ ਕੋਲ ਖਾਣਾ ਪਕਾਉਣ ਵਾਲੇ ਲੋਕਾਂ ਦੇ ਉੱਪਰ ਜਾ ਵੱਜੀ।
ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਕੋਠੀ ਦੇ ਨਾਲ ਲੱਗਦੀ ਕੰਧ ਵਿੱਚ ਜਾ ਵੜੀ। ਇਸ ਹਾਦਸੇ 'ਚ 4 ਲੋਕ ਗੰਭੀਰ ਜ਼ਖਮੀ ਹੋ ਗਏ ਜਦਕਿ ਇਕ ਵਿਅਕਤੀ ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਮੁਹੰਮਦ ਮੁਸਲਿਮ (70) ਵਜੋਂ ਹੋਈ ਹੈ। ਮੌਕੇ 'ਤੇ ਐਂਬੂਲੈਂਸ ਨਾ ਪਹੁੰਚਣ ਕਾਰਨ ਲੋਕਾਂ ਨੇ ਕਰੀਬ 20 ਮਿੰਟ ਤੱਕ ਧਰਨਾ ਵੀ ਦਿੱਤਾ।
ਇਹ ਵੀ ਪੜ੍ਹੋ: Punjab News: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦੀ ਵੈੱਬਸਾਈਟ ਲਾਂਚ