ਲੁਧਿਆਣਾ ਪੁਲਿਸ ਵੱਲੋਂ ਗ਼ੈਰਕਾਨੂੰਨੀ ਕਾਰਵਾਈ ਕਰਨ ਵਾਲਿਆਂ ਦੇ ਖਿਲਾਫ ਅਜਿਹੀਆਂ ਕਾਰਵਾਈਆਂ ਹੁੰਦੀਆਂ ਰਹਿੰਦੀਆਂ ਹਨ।
Trending Photos
Punjab's Ludhiana Spa Centre raid news: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਥੇ ਦੇ ਇੱਕ ਸਪਾ ਸੈਂਟਰ ਵਿੱਚ ਰੇਡ ਪਾਈ ਗਈ ਅਤੇ ਇਸ ਦੌਰਾਨ ਪੁਲਿਸ ਨੇ ਇਤਰਾਜ਼ਯੋਗ ਸਮਾਨ ਵੀ ਬਰਾਮਦ ਕੀਤਾ ਹੈ।
ਦੱਸ ਦਈਏ ਕਿ ਲੁਧਿਆਣਾ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਕਈਆਂ ਨੂੰ ਲਿਆ ਹਿਰਾਸਤ ਵਿੱਚ ਲੈ ਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਦੁਗਰੀ ਇਲਾਕੇ ਵਿੱਚ ਪੈਂਦੇ ਨਾਮੀ ਸਪਾ ਸੈਂਟਰ 'ਤੇ ਲੁਧਿਆਣਾ ਪੁਲਿਸ ਵੱਲੋਂ ਬੀਤੀ ਰਾਤ ਰੇਡ ਕੀਤੀ ਗਈ ਜਿੱਥੇ ਪੁਲਿਸ ਨੂੰ ਇਤਰਾਜ਼ਯੋਗ ਸਮਾਨ ਬਰਾਮਦ ਹੋਇਆ ਅਤੇ ਅਤੇ ਇਸ ਨੂੰ ਲੈ ਕੇ ਲੁਧਿਆਣਾ ਪੁਲਿਸ ਵੱਲੋਂ ਇੱਕ ਮਾਮਲਾ ਵੀ ਦਰਜ ਕੀਤਾ ਗਿਆ ਹੈ।
ਇਸ ਦੌਰਾਨ ਕਈਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ ਡੀ ਐਸ ਪੀ ਸਮੀਰ ਵਰਮਾ ਨੇ ਦੱਸਿਆ ਕਿ ਦੁੱਗਰੀ ਵਿੱਚ ਪੈਂਦੇ ਸਪਾ ਸੈਂਟਰ ਵਿੱਚ ਰੇਡ ਕੀਤੀ ਗਈ ਸੀ ਜਿੱਥੇ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਮਾਮਲਾ ਦਰਜ ਕਰ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਲੁਧਿਆਣਾ ਪੁਲਿਸ ਵੱਲੋਂ ਗ਼ੈਰਕਾਨੂੰਨੀ ਕਾਰਵਾਈ ਕਰਨ ਵਾਲਿਆਂ ਦੇ ਖਿਲਾਫ ਅਜਿਹੀਆਂ ਕਾਰਵਾਈਆਂ ਹੁੰਦੀਆਂ ਰਹਿੰਦੀਆਂ ਹਨ।
ਇਹ ਵੀ ਪੜ੍ਹੋ: Amritpal Singh Latest Updates: ਕੀ ਅੰਮ੍ਰਿਤਪਾਲ ਸਿੰਘ ਨੇਪਾਲ ਜਾਂ ਪਾਕਿਸਤਾਨ ਦੇ ਰਸਤੇ ਵੀ ਭੱਜ ਸਕਦਾ ਹੈ ਥਾਈਲੈਂਡ?
ਇਸ ਤੋਂ ਪਹਿਲਾਂ 4 ਮਾਰਚ ਨੂੰ ਵੀ ਲੁਧਿਆਣਾ ਪੁਲਿਸ ਵੱਲੋਂ ਇੱਕ ਸਪਾ ਸੈਂਟਰ 'ਤੇ ਛਾਪਾ ਮਾਰਿਆ ਗਿਆ ਸੀ ਜਿੱਥੇ ਗੈਰ-ਕਾਨੂੰਨੀ ਗਤੀਵਿਧੀਆਂ ਚੱਲ ਰਹੀਆਂ ਸਨ। ਇਹ ਛਾਪੇਮਾਰੀ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਵੱਲੋਂ ਫਿਰੋਜ਼ਪੁਰ ਰੋਡ 'ਤੇ ਓਮੈਕਸ ਪਲਾਜ਼ਾ ਨੇੜੇ ਭਾਈਵਾਲਾ ਚੌਕ ਵਿਖੇ ਕੀਤੀ ਗਈ ਸੀ। ਦੱਸਿਆ ਗਿਆ ਸੀ ਕਿ ਇਸ ਸਪਾ ਸੈਂਟਰ ਦੀ ਐਂਟਰੀ ਫੀਸ 1000 ਤੋਂ 1500 ਰੁਪਏ ਸੀ ਅਤੇ ਇੱਥੇ ਬੰਦ ਕਮਰਿਆਂ 'ਚ ਔਰਤਾਂ ਗਾਹਕਾਂ ਤੋਂ ਦੇਹ ਵਪਾਰ ਲਈ ਪੈਸੇ ਲੈਂਦੀਆਂ ਸਨ।
ਇਹ ਵੀ ਪੜ੍ਹੋ: Punjab News: ਕਿਸਾਨਾਂ ਲਈ ਵੱਡੀ ਰਾਹਤ; ਫਸਲੀ ਨੁਕਸਾਨ ਲਈ ਮੁਆਵਜ਼ੇ ਵਿੱਚ 25% ਦਾ ਵਾਧਾ!
(For more news apart from Punjab's Ludhiana Spa Centre raid, stay tuned to Zee PHH)