Ludhiana Robbery News: ਲੁਧਿਆਣਾ ਦੀ ਆਹਲੂਵਾਲੀਆ ਕਲੋਨੀ ਵਿੱਚ ਦਿਨ ਦਿਹਾੜੇ ਲੁਟੇਰਿਆਂ ਨੇ ਇੱਕ ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਹੈ। ਦਰਅਸਲ ਦੁਪਹਿਰ ਸਮੇਂ ਮੋਟਰਸਾਈਕਲ 'ਤੇ ਆਏ ਲੁਟੇਰੇ ਲੁੱਟ ਦੀ ਨੀਅਤ ਨਾਲ ਦੁਕਾਨ ਅੰਦਰ ਦਾਖਲ ਹੋਏ । ਇਸ ਦੌਰਾਨ ਉਨ੍ਹਾਂ ਦੁਕਾਨਦਾਰ ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਦੁਕਾਨਦਾਰ ਲਹੂ-ਲੁਹਾਨ ਹੋ ਗਿਆ।


COMMERCIAL BREAK
SCROLL TO CONTINUE READING

ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ 'ਚ ਕੈਦ ਹੋ ਗਈ ਹੈ। ਥਾਣਾ ਜਮਾਲਪੁਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਲੁਟੇਰੇ ਫਰਾਰ ਹੋ ਗਏ ਨੇ ਤੇ ਪੁਲਿਸ ਉਨ੍ਹਾਂ ਦੀ ਭਾਲ ਵਿੱਚ ਜੁਟੀ ਹੋਈ ਹੈ। ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿੱਚ ਦੁਕਾਨਦਾਰ ਅਮੀਰ ਚੰਦ ਆਪਣੀ ਦੁਕਾਨ ਨੂੰ ਤਾਲਾ ਲਗਾ ਕੇ ਅੰਦਰ ਆਰਾਮ ਕਰ ਰਿਹਾ ਸੀ। ਇਸ ਦੌਰਾਨ ਦੋ ਨੌਜਵਾਨ ਬਾਈਕ 'ਤੇ ਆਏ ਜਿਸ ਨੇ ਦੁਕਾਨ ਦਾ ਗੇਟ ਖੜਕਾਇਆ। ਅਮੀਰ ਚੰਦ ਨੇ ਗਾਹਕ ਸਮਝ ਕੇ ਤਾਲਾ ਖੋਲ੍ਹਿਆ।


ਇਸ ਤੋਂ ਬਾਅਦ ਬਦਮਾਸ਼ਾਂ ਨੇ ਦੁਕਾਨਦਾਰ ਨਾਲ ਬਦਸਲੂਕੀ ਕੀਤੀ ਅਤੇ ਉਸਨੂੰ ਬੰਧਕ ਬਣਾ ਲਿਆ। ਦੁਕਾਨਦਾਰ ਨੇ ਰੌਲਾ ਪਾਇਆ ਪਰ ਸ਼ੀਸ਼ਾ ਬੰਦ ਹੋਣ ਕਾਰਨ ਆਵਾਜ਼ ਲੋਕਾਂ ਤੱਕ ਨਹੀਂ ਪਹੁੰਚ ਸਕੀ।


ਇਹ ਵੀ ਪੜ੍ਹੋ: Sanjay Singh Arrest: ਸੰਜੇ ਸਿੰਘ ਦੀ ਗ੍ਰਿਫ਼ਤਾਰੀ ਉੱਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਵੱਡਾ ਬਿਆਨ

ਬਦਮਾਸ਼ਾਂ ਨੇ ਦੁਕਾਨ ਨੂੰ ਅੰਦਰੋਂ ਤਾਲਾ ਲਾ ਦਿੱਤਾ। ਘਟਨਾ ਨੂੰ ਕਰੀਬ 8 ਮਿੰਟਾਂ 'ਚ ਅੰਜਾਮ ਦਿੱਤਾ ਗਿਆ। ਬਦਮਾਸ਼ ਆਪਣੇ ਨਾਲ ਬੈਗ ਲੈ ਕੇ ਆਏ ਸਨ। ਨੇੜਲੇ ਦੁਕਾਨਦਾਰ ਮੋਨਾ ਨੇ ਦੱਸਿਆ ਕਿ ਅਮੀਰ ਚੰਦ ਦੁਕਾਨ ਦੇ ਅੰਦਰ ਖੂਨ ਨਾਲ ਲੱਥਪੱਥ ਹਾਲਤ ਵਿੱਚ ਪਿਆ ਸੀ। ਉਸ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ ਹੈ।


ਇਲਾਕਾ ਪੁਲਿਸ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ। ਪੁਲਿਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਤੋਂ ਮੁਲਜ਼ਮਾਂ ਦੀ ਫੁਟੇਜ ਦੀ ਜਾਂਚ ਕੀਤੀ ਹੈ। ਪੁਲੀਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਫੋਰੈਂਸਿਕ ਟੀਮ ਨੂੰ ਵੀ ਘਟਨਾ ਵਾਲੀ ਥਾਂ 'ਤੇ ਬੁਲਾਇਆ ਗਿਆ ਹੈ। ਟੀਮ ਨੇ ਦੁਕਾਨ ਤੋਂ ਕਈ ਸੁਰਾਗ ਇਕੱਠੇ ਕੀਤੇ। ਬਦਮਾਸ਼ ਬਾਈਕ ਛੱਡ ਕੇ ਦੁਕਾਨ ਅੰਦਰ ਵੜ ਗਏ।


ਪੰਜਾਬ 'ਚ ਆਏ ਦਿਨ ਚੋਰੀ ਤੇ ਲੁੱਟ ਖੋਹ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀ ਰਹੀਆਂ ਹਨ। ਸੂਬਾ ਸਰਕਾਰ ਦੇ ਦਾਅਵੇ ਤਾਂ ਕਈ ਹਨ ਕਿ ਹਾਲਾਤ ਕਾਬੂ ਹੇਠ ਹਨ ਪਰ ਹਰ ਰੋਜ਼ ਹੋ ਰਹੀਆਂ ਸ਼ਰੇਆਮ ਲੁੱਟਾਂ ਖੋਹਾਂ ਦੇ ਨਾਲ ਲੋਕਾਂ ਚ ਡਰ ਦਾ ਮਾਹੌਲ ਪੈਦਾ ਹੁੰਦਾ ਹੈ।