Ludhiana News: ਲੁਧਿਆਣਾ ਦੇ ਜੰਡਿਆਲੀ ਪਿੰਡ ਵਿਖੇ ਪਲਾਸਟਿਕ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ
Ludhiana Factory Fire News: ਆਏ ਦਿਨ ਲੁਧਿਆਣਾ ਦੇ ਕਈ ਇਲਾਕਿਆਂ ਤੋਂ ਫੈਕਟਰੀਆਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।
Punjab's Ludhiana Unistar Factory Fire News: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜੰਡਿਆਲੀ ਵਿਖੇ ਬੀਤੀ ਸ਼ਾਮ ਇੱਕ ਪਲਾਸਟਿਕ ਦੀ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ ਅਤੇ ਇਸ ਦੌਰਾਨ ਮੌਕੇ 'ਤੇ ਅਫਰਾ ਤਫਰੀ ਮੱਚ ਗਈ। ਗਨੀਮਤ ਰਹੀ ਕਿ ਇਸ ਪੂਰੇ ਹਾਦਸੇ 'ਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।
ਮਿਲੀ ਜਾਣਕਾਰੀ ਦੇ ਮੁਤਾਬਕ ਲੁਧਿਆਣਾ ਦੇ ਕੁਹਾੜਾ ਨੇੜੇ ਪਿੰਡ ਜੰਡਿਆਲੀ ਕੋਲ ਯੂਨੀ ਸਟਾਰ ਨਾਮ ਦੀ ਪਲਾਸਟਿਕ ਦੀ ਫੈਕਟਰੀ ਦੇ ਵਿੱਚ ਭਿਆਨਕ ਅੱਗ ਲੱਗ ਗਈ ਅਤੇ ਕੜੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਦੱਸ ਦਈਏ ਕਿ ਤਕਰੀਬਨ 5 ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਹੀ ਅੱਗ 'ਤੇ ਕਾਬੂ ਪਾਇਆ ਗਿਆ ਸੀ।
ਦੱਸਣਯੋਗ ਹੈ ਕਿ ਅੱਗ ਇੰਨੀ ਭਿਆਨਕ ਸੀ ਕਿ ਅੱਗ ਦੀਆਂ ਲਪਟਾਂ ਨੂੰ ਕਈ ਕਿਲੋਮੀਟਰ ਦੂਰ ਤੱਕ ਵੇਖਿਆ ਜਾ ਸਕਦਾ ਸੀ। ਅੱਗ ਲੱਗਣ ਤੋਂ ਬਾਅਦ ਵੇਖਦੇ ਹੀ ਵੇਖਦੇ ਪੂਰੀ ਫੈਕਟਰੀ ਅੱਗ ਦੀ ਲਪੇਟ ਵਿੱਚ ਆ ਗਈ ਸੀ, ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਸੀ।
ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਵੱਲੋਂ 6 ਗੱਡੀਆਂ ਭੇਜੀਆਂ ਗਈਆਂ ਜਿਸ ਤੋਂ ਬਾਅਦ 4 ਹੋਰ ਗੱਡੀਆਂ ਭੇਜੀਆਂ ਗਈਆਂ ਅਤੇ ਕਾਫੀ ਮੁਸ਼ਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਇਸ ਦੌਰਾਨ ਅੱਗ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਮਾਲੀ ਨੁਕਸਾਨ ਵੱਡਾ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Punjab News: ਪੰਜਾਬ ਦੇ ਇਸ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਪਹਿਲਾਂ ਵਾਂਗ 8 ਵਜੇ ਹੀ ਖੁੱਲ੍ਹਣਗੇ
ਫਿਲਹਾਲ ਅੱਗ ਲੱਗਣ ਦੇ ਕਾਰਣਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਜੂਨ ਦੇ ਮਹੀਨੇ ਵਿੱਚ ਵੀ ਲੁਧਿਆਣਾ ਦੇ ਲਕਸ਼ਮੀ ਨਗਰ ਇਲਾਕੇ ਵਿੱਚ ਇੱਕ ਕੱਪੜਾ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ ਸੀ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ।
ਜ਼ਿਕਰਯੋਗ ਹੈ ਕਿ ਆਏ ਦਿਨ ਲੁਧਿਆਣਾ ਦੇ ਕਈ ਇਲਾਕਿਆਂ ਤੋਂ ਫੈਕਟਰੀਆਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।
ਇਹ ਵੀ ਪੜ੍ਹੋ: Ashwani Sekhri News: ਬਟਾਲਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਅਸ਼ਵਨੀ ਸੇਖੜੀ ਭਾਜਪਾ 'ਚ ਸ਼ਾਮਲ
(For more news apart from Punjab's Ludhiana Unistar Factory Fire News, stay tuned to Zee PHH)