Ludhiana News: ਭੇਦਭਰੇ ਹਲਾਤਾਂ 'ਚ ਹੋਈ 18 ਸਾਲਾਂ ਨੌਜਵਾਨ ਦੀ ਮੌਤ
Advertisement
Article Detail0/zeephh/zeephh1877237

Ludhiana News: ਭੇਦਭਰੇ ਹਲਾਤਾਂ 'ਚ ਹੋਈ 18 ਸਾਲਾਂ ਨੌਜਵਾਨ ਦੀ ਮੌਤ

Ludhiana News: ਲੁਧਿਆਣਾ ਵਿੱਚ ਭੇਦਭਰੇ ਹਲਾਤਾਂ ਵਿੱਚ ਹੋਈ 18 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰਾਂ ਨੇ ਪੁਲਿਸ ਹਿਰਾਸਤ ਵਿੱਚ ਕੁੱਟਮਾਰ ਦੇ ਇਲਜ਼ਾਮ ਲਗਾਏ ਗਏ ਹਨ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

Ludhiana News: ਭੇਦਭਰੇ ਹਲਾਤਾਂ 'ਚ ਹੋਈ 18 ਸਾਲਾਂ ਨੌਜਵਾਨ ਦੀ ਮੌਤ

Ludhiana News: ਲੁਧਿਆਣਾ ਵਿੱਚ ਭੇਦਭਰੇ ਹਲਾਤਾਂ ਵਿੱਚ ਹੋਈ 18 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਲੁਧਿਆਣਾ ਪੁਲਿਸ ਕਮਿਸ਼ਨ ਦਫਤਰ ਦੇ ਬਾਹਰ ਪਰਿਵਾਰਕ ਮੈਂਬਰ ਪੁਲਿਸ ਖਿਲਾਫ਼ ਹੱਥਾਂ ਵਿੱਚ ਬੈਨਰ ਫੜ ਕੇ ਪਹੁੰਚੇ।

ਜਿੱਥੇ ਉਹਨਾਂ ਵੱਲੋਂ ਆਪਣੇ ਬੇਟੇ ਦੀ ਮੌਤ ਦੇ ਇਲਜ਼ਾਮ ਥਾਣਾ ਮਿਹਰਬਾਨ ਦੇ ਐਸ ਐਚ ਉੱਪਰ ਲਗਾਈ ਜਾ ਰਹੇ ਸਨ। ਉਹਨਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਬੇਟੀ ਤਿੰਨ ਮਹੀਨੇ ਪਹਿਲਾਂ ਲਵ ਮੈਰਿਜ ਕਰਵਾਈ ਸੀ ਪਰ ਤਿੰਨ ਮਹੀਨੇ ਬਾਅਦ ਅਚਾਨਕ ਉਹਨਾਂ ਦੇ ਬੇਟੇ ਨੇ ਬੇਟੀ ਨੂੰ ਦੇਖ ਲਿਆ ਤੇ ਆਪਣੇ ਘਰ ਲੈ ਆਇਆ। 

ਲੜਕੀ ਦੇ ਸਹੁਰਾ ਪਰਿਵਾਰ ਵੱਲੋਂ ਪੁਲਿਸ ਕੰਪਲੇਟ ਕੀਤੀ ਗਈ ਤਾਂ ਥਾਣਾ ਮਹਿਰਬਾਨ ਦਾ ਐਸਐਚਓ ਸਾਰੇ ਪਰਿਵਾਰ ਨੂੰ ਥਾਣੇ ਲੈ ਗਿਆ। ਜਿੱਥੇ ਪੁਲਿਸ ਵੱਲੋਂ ਉਨ੍ਹਾਂ ਦੇ ਬੇਟੇ ਨਾਲ ਕੁੱਟਮਾਰ ਕੀਤੀ ਗਈ ਅਤੇ ਬੇਹੋਸ਼ ਹੋਣ ਤੇ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਬੇਟੇ ਨੂੰ ਲੈ ਕੇ ਜਾਣ ਲਈ ਕਿਹਾ ਗਿਆ। ਇਸ ਦੌਰਾਨ ਉਹ ਆਪਣੇ ਬੇਟੇ ਨੂੰ ਪਹਿਲਾਂ ਪ੍ਰਾਈਵੇਟ ਹਸਪਤਾਲ ਅਤੇ ਫਿਰ ਸਿਵਲ ਹਸਪਤਾਲ ਲੈ ਗਏ।

 ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਸਾਬਕਾ ਮੰਤਰੀ ਗਰਚਾ ਦੇ ਘਰ ਚੋਰੀ ਦੀ ਵੱਡੀ ਵਾਰਦਾਤ, ਸੋਨਾ ਤੇ ਨਕਦੀ ਲੁੱਟ ਕੇ ਫਰਾਰ

ਜਿੱਥੇ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਅਤੇ ਪੀ ਆਈ ਇਲਾਜ ਦੌਰਾਨ ਉਹਨਾਂ ਦੇ ਬੇਟੇ ਦੀ ਮੌਤ ਹੋ ਗਈ। ਉਹਨਾਂ ਨੇ ਕਿਹਾ ਕਿ ਥਾਣਾ ਐਸ ਐਚ ਓ ਵੱਲੋਂ ਬੇਰਹਮੀ ਨਾਲੋਂ ਉਹਨਾਂ ਦੇ ਬੇਟੇ ਦੀ ਕੁੱਟਮਾਰ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਬੇਟੇ ਦੀ ਮੌਤ ਹੋਈ ਹੈ। ਉਹਨਾਂ ਨੇ ਇਨਸਾਫ਼ ਦੀ ਮੰਗ ਕੀਤੀ ਅਤੇ ਪੁਲਸ ਅਧਿਕਾਰੀਆਂ ਨੂੰ ਲੈ ਕੇ ਅਪੀਲ ਕੀਤੀ ਹੈ।

ਉੱਥੇ ਹੀ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਸੀਨੀਅਰ ਪੁਲਸ ਅਧਿਕਾਰੀਆਂ ਦੀ ਜਾਣਕਾਰੀ ਵਿੱਚ ਇਹ ਮਾਮਲਾ ਲਿਆਂਦਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Punjab News: ਮਾਨਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਡੀਸੀ ਦਫ਼ਤਰ ਬਾਹਰ ਕੀਤਾ ਰੋਸ ਪ੍ਰਦਰਸ਼ਨ
 

Trending news