Punjab News: ਮਾਛੀਵਾੜਾ ਸਾਹਿਬ `ਚ ਪੁਲਿਸ `ਤੇ ਹਮਲਾ; SSP ਨੇ ਇਲਾਕਾ ਸੀਲ ਕਰਕੇ 6 ਦੋਸ਼ੀ ਫੜੇ
Punjab News: ਕਰੀਬ 200 ਪੁਲਿਸ ਮੁਲਾਜ਼ਮਾਂ ਨੇ ਸ਼ੱਕੀ ਥਾਵਾਂ `ਤੇ ਛਾਪੇਮਾਰੀ ਕਰਕੇ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜਦੋਂਕਿ ਕੁੱਲ 12 ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ, ਲੁੱਟ-ਖੋਹ, ਸਰਕਾਰੀ ਡਿਉਟੀ `ਚ ਵਿਘਨ ਪਾਉਣ ਅਤੇ ਮਾਈਨਿੰਗ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ।
Punjab News: ਖੰਨਾ ਦੇ ਮਾਛੀਵਾੜਾ ਸਾਹਿਬ 'ਚ ਵੀਰਵਾਰ ਦੇਰ ਰਾਤ ਮਾਈਨਿੰਗ ਮਾਫੀਆ ਨੇ ਪੁਲਿਸ ਪਾਰਟੀ 'ਤੇ ਹਮਲਾ ਕਰਕੇ ਰੇਤੇ ਨਾਲ ਭਰੀ ਟਰਾਲੀ ਖੋਹਣ ਦੇ ਨਾਲ-ਨਾਲ ਦੋਸ਼ੀ ਨੂੰ ਪੁਲਿਸ ਹਿਰਾਸਤ 'ਚੋਂ ਭਜਾਇਆ ਜਿਸ ਤੋਂ ਬਾਅਦ ਖੰਨਾ ਪੁਲਿਸ ਹਰਕਤ ਵਿੱਚ ਆਈ। ਐਸਐਸਪੀ ਅਮਨੀਤ ਕੌਂਡਲ ਨੇ ਇਲਾਕੇ ਨੂੰ ਸੀਲ ਕਰ ਦਿੱਤਾ। ਕਰੀਬ 200 ਪੁਲਿਸ ਮੁਲਾਜ਼ਮਾਂ ਨੇ ਸ਼ੱਕੀ ਥਾਵਾਂ ''ਤੇ ਛਾਪੇਮਾਰੀ ਕਰਕੇ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜਦੋਂਕਿ ਕੁੱਲ 12 ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ, ਲੁੱਟ-ਖੋਹ, ਸਰਕਾਰੀ ਡਿਉਟੀ ''ਚ ਵਿਘਨ ਪਾਉਣ ਅਤੇ ਮਾਈਨਿੰਗ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ।
12 ਮੁਲਜ਼ਮਾਂ ਵਿੱਚੋਂ 8 ਦੀ ਪਛਾਣ ਕਰ ਲਈ ਗਈ ਹੈ। 4 ਦੋਸ਼ੀ ਅਣਪਛਾਤੇ ਹਨ। ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ। ਹੈਰਾਨੀ ਦੀ ਗੱਲ ਹੈ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਸਮਰਾਲਾ ਇਕਾਈ ਦਾ ਪ੍ਰਧਾਨ ਕੁਲਦੀਪ ਸਿੰਘ ਅਤੇ ਉਸਦਾ ਪੁੱਤ ਗਗਨਦੀਪ ਸਿੰਘ ਗਗਨ ਵਾਸੀ ਟੰਡੀ ਮੰਡ ਵੀ ਮਾਈਨਿੰਗ ਮਾਫੀਆ ਦੇ ਮੈਂਬਰ ਨਿਕਲੇ। ਕਿਸਾਨ ਆਗੂ ਫਰਾਰ ਹੈ। ਉਸਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਹੁਣ ਤੱਕ ਪੁਲਿਸ ਨੇ ਪਿੰਡ ਟੰਡੀਮੰਡ ਵਾਸੀ ਵੇਦਪਾਲ, ਉਸਦੇ ਪਿਤਾ ਰਿਸ਼ੀਪਾਲ, ਕਿਸਾਨ ਆਗੂ ਕੁਲਦੀਪ ਸਿੰਘ ਦੇ ਪੁੱਤ ਗਗਨਦੀਪ ਸਿੰਘ ਗਗਨ, ਗੁਰਪ੍ਰੀਤ ਸਿੰਘ ਲੱਡੂ, ਮਨਪ੍ਰੀਤ ਸਿੰਘ ਵਾਸੀ ਪਿੰਡ ਮੰਡ ਝੜੌਦੀ ਅਤੇ ਗੁਰਵਿੰਦਰ ਸਿੰਘ ਗੁੱਡੂ ਵਾਸੀ ਫਤਹਿਪੁਰ (ਰੋਪੜ) ਨੂੰ ਗਿ੍ਫ਼ਤਾਰ ਕਰ ਲਿਆ।
ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਨਵਾਂਸ਼ਹਿਰ ਤੋਂ ਟਰਾਲੀਆਂ ਵਿੱਚ ਭਰਕੇ ਗੈਰ ਕਾਨੂੰਨੀ ਢੰਗ ਨਾਲ ਰੇਤਾ ਲਿਆਂਦਾ ਜਾ ਰਿਹਾ ਸੀ। ਪੁਲਿਸ ਜ਼ਿਲ੍ਹਾ ਖੰਨਾ ਦੇ ਮਾਛੀਵਾੜਾ ਸਾਹਿਬ ਇਲਾਕੇ ਵਿੱਚੋਂ ਇਹ ਟਰਾਲੀਆਂ ਲੰਘਾ ਰਹੀਆਂ ਸੀ। ਇਸ ਦੌਰਾਨ ਉਨ੍ਹਾਂ ਦੀ ਪਾਰਟੀ ਨੂੰ ਸੂਚਨਾ ਮਿਲੀ। ਜਦੋਂ ਐੱਸਐੱਚਓ ਆਪਣੀ ਪਾਰਟੀ ਸਮੇਤ ਜਾ ਰਹੇ ਸੀ ਤਾਂ ਰਸਤੇ ਵਿੱਚ ਰੇਤ ਨਾਲ ਭਰੀ ਇੱਕ ਟਰੈਕਟਰ-ਟਰਾਲੀ ਮਿਲੀ।
ਇਹ ਵੀ ਪੜ੍ਹੋ: Punjab News: 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਨੇ ASI ਨੂੰ ਕੀਤਾ ਗ੍ਰਿਫ਼ਤਾਰ
ਇਸ ਨੂੰ ਲੈ ਕੇ ਪੁਲਿਸ ਥਾਣੇ ਆ ਰਹੀ ਸੀ। ਉਦੋਂ ਹੀ ਭਾਕਿਯੂ (ਉਗਰਾਹਾਂ) ਦਾ ਪ੍ਰਧਾਨ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਲਟੋ ਕਾਰ ਵਿੱਚ ਉਥੇ ਆ ਗਿਆ। ਉਨ੍ਹਾਂ ਪੁਲਿਸ ਨੂੰ ਘੇਰ ਲਿਆ। ਬਹਿਸ ਕਰਨ ਲੱਗੇ। ਫਿਰ ਉਸਦੇ ਹੋਰ ਸਾਥੀ ਮੋਟਰਸਾਈਕਲਾਂ ’ਤੇ ਆ ਗਏ। ਜਿਹਨਾਂ ਕੋਲ ਡੰਡੇ ਸੀ। ਇਨ੍ਹਾਂ ਸਾਰੇ ਦੋਸ਼ੀਆਂ ਨੇ ਪੁਲਿਸ 'ਤੇ ਹਮਲਾ ਕਰ ਦਿੱਤਾ। ਰੇਤ ਦੀ ਭਰੀ ਟਰਾਲੀ ਸਮੇਤ ਮੁਲਜ਼ਮ ਨੂੰ ਭਜਾ ਕੇ ਲੈ ਗਏ। ਇਸ ਘਟਨਾ ਵਿੱਚ ਸ਼ੇਰਪੁਰ ਚੌਕੀ ਇੰਚਾਰਜ ਜਸਵੰਤ ਸਿੰਘ ਅਤੇ ਹੋਮਗਾਰਡ ਜਵਾਨ ਜ਼ਖ਼ਮੀ ਹੋਏ।
ਇਹ ਵੀ ਪੜ੍ਹੋ: Ludhiana News: ਪੁਲਿਸ ਨੇ ਇੰਟਰਨੈਸ਼ਨਲ ਕਾਲ ਸੈਂਟਰ ਦਾ ਕੀਤਾ ਪਰਦਾਫਾਸ਼, 30 ਗ੍ਰਿਫ਼ਤਾਰ, DGP ਨੇ ਟਵੀਟ ਕਰਕੇ ਦਿੱਤੀ ਜਾਣਕਾਰੀ