ਮੰਦਭਾਗੀ ਖ਼ਬਰ! ਮੁਕਤਸਰ ਦੇ ਨੌਜਵਾਨ ਦੀ ਸਪੇਨ ’ਚ ਹੋਈ ਮੌਤ
ਸਪੇਨ `ਚ ਰਹਿ ਰਹੇ ਪੰਜਾਬੀਆਂ ਵੱਲੋਂ ਸੰਦੀਪ ਦੀਆਂ ਅੰਤਿਮ ਰਸਮਾਂ ਉਸਦੇ ਜੱਦੀ ਪਿੰਡ `ਚ ਕਰਵਾਉਣ ਲਈ ਮਦਦ ਦੀ ਅਪੀਲ ਵੀ ਕੀਤੀ ਗਈ।
Punjab man's death in Spain news: ਪੰਜਾਬ ਦੇ ਬਹੁਤ ਸਾਰੇ ਨੌਜਵਾਨ ਆਪਣੇ ਸੁਨਹਿਰੇ ਭਵਿੱਖ ਲਈ ਵਿਦੇਸ਼ ਜਾਣ ਦਾ ਸੁਪਨਾ ਦੇਖਦੇ ਹਨ ਅਤੇ ਬਹੁਤ ਲੋਕ ਵਿਦੇਸ਼ ਚਲੇ ਵੀ ਜਾਂਦੇ ਹਨ। ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬੱਲਮਗੜ੍ਹ ਦਾ ਇੱਕ ਨੌਜਵਾਨ ਰੋਜ਼ੀ ਰੋਟੀ ਕਮਾਉਣ ਲਈ ਸਪੇਨ ਗਿਆ ਸੀ। ਹਾਲਾਂਕਿ ਉਸ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ ਅਤੇ ਉਹ ਪਿੰਡ ਬੱਲਮਗੜ੍ਹ ਦਾ ਵਾਸੀ ਹੈ। ਦੱਸਿਆ ਜਾ ਰਿਹਾ ਹੈ ਕਿ ਸੰਦੀਪ ਸਿੰਘ ਪਹਿਲਾਂ ਯੂਕਰੇਨ ਗਿਆ ਸੀ, ਪਰ ਉੱਥੇ ਜੰਗ ਦੀ ਸ਼ੁਰੂਆਤ ਹੋਣ ਤੋਂ ਕਰੀਬ ਛੇ ਮਹੀਨੇ ਪਹਿਲਾਂ ਹੀ ਉਹ ਸਪੇਨ ਚਲਾ ਗਿਆ ਸੀ।
ਇਸ ਦੌਰਾਨ ਖ਼ਬਰ ਸਾਹਮਣੇ ਆਈ ਕਿ ਸੰਦੀਪ ਸਿੰਘ ਦੀ ਬੀਤੇ ਦਿਨ ਸਪੇਨ ਵਿੱਚ ਦਿਲ ਦਾ ਦੌਰਾ ਪੈਣ ਕਰਕੇ ਉਸਦੀ ਮੌਤ ਹੋ ਗਈ। ਇਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ ਹੈ।
ਇਸ ਦੇ ਨਾਲ ਹੀ ਸਪੇਨ 'ਚ ਰਹਿ ਰਹੇ ਪੰਜਾਬੀਆਂ ਵੱਲੋਂ ਸੰਦੀਪ ਦੀਆਂ ਅੰਤਿਮ ਰਸਮਾਂ ਉਸਦੇ ਜੱਦੀ ਪਿੰਡ 'ਚ ਕਰਵਾਉਣ ਲਈ ਮਦਦ ਦੀ ਅਪੀਲ ਵੀ ਕੀਤੀ ਗਈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਕੈੈਨੇਡਾ ਤੋਂ ਪੰਜਾਬੀਆਂ ਦੀ ਮੌਤ ਦੀਆਂ ਕਈ ਖ਼ਬਰਾਂ ਸਾਹਮਣੇ ਆਈਆਂ ਸਨ। ਕੈਨੇਡਾ ਵਿੱਚ ਸਿਰਫ਼ ਦੋ ਹਫ਼ਤਿਆਂ ਵਿੱਚ ਵੱਖ-ਵੱਖ ਘਟਨਾਵਾਂ ਸਾਹਮਣੇ ਆਈਆਂ ਜਿਸ ਵਿੱਚ ਚਾਰ ਪੰਜਾਬੀਆਂ ਦੀਆਂ ਮੌਤਾਂ ਹੋਈਆਂ। ਇਨ੍ਹਾਂ ਘਟਨਾਵਾਂ ਕਾਰਨ ਉਨ੍ਹਾਂ ਦੇ ਮਾਪਿਆਂ ਵਿੱਚ ਦਹਿਸ਼ਤ ਫੈਲ ਗਈ ਜਿਨ੍ਹਾਂ ਦੇ ਬੱਚੇ ਕੈਨੇਡਾ ਵਿੱਚ ਪੜ੍ਹ ਰਹੇ ਹਨ।
24 ਨਵੰਬਰ ਨੂੰ ਖ਼ਬਰ ਆਈ ਕਿ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਇੱਕ 18 ਸਾਲ ਦੇ ਪੰਜਾਬੀ ਮੂਲ ਦੀ ਨੌਜਵਾਨ ਮਹਿਕਪ੍ਰੀਤ ਸੇਠੀ ਦਾ ਹਾਈ ਸਕੂਲ ਦੀ ਪਾਰਕਿੰਗ ਵਿੱਚ ਇੱਕ ਨੌਜਵਾਨ ਵੱਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ।
ਹੋਰ ਪੜ੍ਹੋ: Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਦਸੰਬਰ 2022
3 ਦਸੰਬਰ ਦੀ ਰਾਤ ਨੂੰ ਬਰੈਂਪਟਨ ਦੀ ਰਹਿਣ ਵਾਲੀ ਪਵਨਪ੍ਰੀਤ ਕੌਰ ਦੀ ਮਿਸੀਸਾਗਾ ਦੇ ਗੈਸ ਸਟੇਸ਼ਨ ਦੇ ਬਾਹਰ ਗੋਲੀਆਂ ਲੱਗਣ ਨਾਲ ਮੌਤ ਹੋ ਗਈ। 3 ਦਸੰਬਰ ਨੂੰ ਹੀ ਇੱਕ ਹੋਰ ਘਟਨਾ ਵਾਪਰੀ ਜਿਸ ਵਿੱਚ ਐਡਮਿੰਟਨ 'ਚ ਰਹਿ ਰਹੇ 24 ਸਾਲ ਦੇ ਨੌਜਵਾਨ ਸਨਰਾਜ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
10 ਦਸੰਬਰ ਨੂੰ 40 ਸਾਲ ਦੀ ਹਰਪ੍ਰੀਤ ਕੌਰ ਦੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਸਥਿਤ ਆਪਣੇ ਘਰ ਵਿੱਚ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਨ੍ਹਾਂ ਘਟਨਾਵਾਂ ਤੋਂ ਇਲਾਵਾ 12 ਸਤੰਬਰ ਨੂੰ 28 ਸਾਲ ਦੇ ਸਤਵਿੰਦਰ ਸਿੰਘ ਓਨਟਾਰੀਓ 'ਚ ਹੋਈ ਗੋਲੀਬਾਰੀ 'ਚ ਜ਼ਖਮੀ ਹੋ ਗਿਆ ਜਿਸ ਦੀ ਬਾਅਦ 'ਚ ਮੌਤ ਹੋ ਗਈ।
ਹੋਰ ਪੜ੍ਹੋ: Chandigarh public holidays list 2022: ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਲ 2023 ਦੀਆਂ ਛੁੱਟੀਆਂ ਦਾ ਐਲਾਨ
(For more news apart from Punjab man's death in Spain, stay tuned to Zee PHH)