Punjab Man wins Nagaland Lottery News: ਕਿਸੇ ਸਿਆਣੇ ਖੂਬ ਕਿਹਾ ਹੈ ਕਿ ਜਦੋਂ ਰੱਬ ਦਿੰਦਾ ਹੈ ਤਾਂ ਛੱਪਰ ਪਾੜ ਕੇ ਦਿੰਦਾ ਹੈ। ਇਹ ਕਹਾਵਤ ਉਦੋਂ ਸੱਚ ਸਾਬਤ ਹੋ ਗਈ ਜਦੋਂ ਜ਼ਿਲ੍ਹਾ ਨਵਾਂਸ਼ਹਿਰ ਦੀ ਤਹਿਸੀਲ ਗੜ੍ਹਸ਼ੰਕਰ ਦੇ ਪਿੰਡ ਚੱਕ ਫੁਲੂ ਦੇ ਨੌਜਵਾਨ ਇੰਦਰ ਪ੍ਰੀਤ ਨੂੰ 10 ਲੱਖ ਰੁਪਏ ਦੀ ਲਾਟਰੀ ਲੱਗ ਗਈ। 


COMMERCIAL BREAK
SCROLL TO CONTINUE READING

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਦਰਪ੍ਰੀਤ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੇ ਗੜ੍ਹਸ਼ੰਕਰ ਸ਼ਹਿਰ ਦੇ ਨੰਗਲ ਚੌਂਕ ਵਿੱਖੇ ਰਾਕੇਸ਼ ਕੁਮਾਰ ਸ਼ੌਰੀ ਤੋਂ ਨਾਗਾਲੈਂਡ ਸਟੇਟ ਦੀ ਹਫਤਾਵਰੀ ਡੀਅਰ ਲਾਟਰੀ ਦੀ ਟਿਕਟ 100 ਰੁਪਏ ਵਿੱਚ ਖਰੀਦੀ ਸੀ ਅਤੇ ਅੱਜ ਉਨ੍ਹਾਂ ਨੂੰ ਰਾਕੇਸ਼ ਕੁਮਾਰ ਸ਼ੌਰੀ ਦਾ ਫੋਨ ਆਇਆ ਕਿ ਤੁਹਾਡਾ ਪਹਿਲਾਂ ਇਨਾਮ 10 ਲੱਖ ਰੁਪਏ ਨਿਕਲਿਆ ਹੈ। 


ਇਸ ਤੋਂ ਬਾਅਦ ਉਹ ਲਾਟਰੀ ਸਟਾਲ ਤੇ ਪੁੱਜੇ, ਜਿਥੇ ਉਨ੍ਹਾਂ ਨੂੰ ਲਾਟਰੀ ਵਿਕਰੇਤਾ ਵੱਲੋਂ ਮੂੰਹ ਮਿੱਠਾ ਕਰਵਾ ਕੇ ਮੁਬਾਰਕਬਾਦ ਦਿੱਤੀ ਗਈ। ਇੰਦਰਪ੍ਰੀਤ ਨੇ ਦੱਸਿਆ ਕਿ ਲਾਟਰੀ ਲੱਗਣ ਨਾਲ ਉਨ੍ਹਾਂ ਦੇ ਘਰ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰਿਸ਼ਤੇਦਾਰਾਂ ਤੇ ਗੁਆਂਢੀਆਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। 


ਉਨ੍ਹਾਂ ਦੱਸਿਆ ਕਿ ਉਹ ਇਨ੍ਹਾਂ ਪੈਸਿਆਂ ਨਾਲ ਆਪਣੀ ਜ਼ਰੂਰਤਾਂ ਨੂੰ ਪੂਰਾ ਕਰਕੇ ਲੋੜਵੰਦਾ ਦੀ ਮੱਦਦ ਕਰਨਗੇ। ਇਸ ਮੌਕੇ ਰਾਕੇਸ਼ ਕੁਮਾਰ ਨੇ ਇੰਦਰਪ੍ਰੀਤ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਵਲੋਂ ਦਿੱਤੀ ਗਈ ਲਾਟਰੀ ਦੀ ਟਿਕਟ ਨਾਲ ਇੰਦਰਪ੍ਰੀਤ ਦੀ ਲਾਟਰੀ ਲੱਗ ਗਈ, ਜਿਸਦੇ ਨਾਲ ਉਹ ਅਪਣੀਆਂ ਜ਼ਰੂਰਤਾਂ ਪੂਰੀਆਂ ਕਰਨਗੇ।


ਕੱਪੜਾ ਵਪਾਰੀ ਦੀ ਨਿਕਲੀ ਡੇਢ ਕਰੋੜ ਦੀ ਲਾਟਰੀ


ਇਸੇ ਤਰ੍ਹਾਂ ਅਬੋਹਰ ਵਿੱਚ ਇੱਕ ਕਪੜਾ ਵਪਾਰੀ ਦੀ ਡੇਢ ਕਰੋੜ ਦੀ ਲਾਟਰੀ ਨਿਕਲੀ। ਮਿਲੀ ਜਾਣਕਾਰੀ ਦੇ ਮੁਤਾਬਕ ਰੇਲਵੇ ਸਟੇਸ਼ਨ ਦੇ ਨੇੜੇ ਕਪੜੇ ਦੀ ਦੁਕਾਨ ਚਲਾਉਣ ਵਾਲੇ ਇਕ ਕਪੜਾ ਵਪਾਰੀ ਨੂੰ ਡੇਢ ਕਰੋੜ ਦੀ ਲਾਟਰੀ ਨਿਕਲੀ ਅਤੇ ਜਿਵੇਂ ਹੀ ਲੋਕਾਂ ਨੂੰ ਇਸਦਾ ਪਤਾ ਲੱਗਿਆ ਤਾਂ ਉਨ੍ਹਾਂ ਵੱਲੋਂ ਉਕਤ ਵਪਾਰੀ ਨੂੰ ਵਧਾਈਆਂ ਦਿੱਤੀਆਂ ਗਈਆਂ। 


ਉਕਤ ਵਪਾਰੀ ਨੇ ਕਿਹਾ ਕਿ ਉਸਨੇ ਆਪਣੇ ਸਾਥੀ ਨਾਲ ਮਿਲ ਕੇ ਲਾਟਰੀ ਦਾ ਟਿਕਟ ਖਰੀਦਿਆ ਸੀ, ਜੋ ਬਿਜਲੀ ਬੋਰਡ ਤੋਂ ਰਿਟਾਇਰ ਹੋ ਚੁੱਕੇ ਹਨ। ਫਿਲਹਾਲ ਲਾਟਰੀ ਲੱਗਣ ਤੋਂ ਬਾਅਦ ਓਹਨਾ ਦੀ ਖੁਸ਼ੀ ਦਾ ਕੋਈ ਠਿਕਾਣਾ ਨਹੀਂ ਹੈ।


ਇਹ ਵੀ ਪੜ੍ਹੋ: Punjab Lottery Video: ਵਾਹ ਰੇ ਕਿਸਮਤ! ਕੱਪੜਾ ਵਪਾਰੀ ਦੀ ਨਿਕਲੀ ਡੇਢ ਕਰੋੜ ਦੀ ਲਾਟਰੀ, ਵਪਾਰੀ ਦੀ ਖੁਸ਼ੀ ਨਹੀਂ ਕੋਈ ਠਿਕਾਣਾ